ETV Bharat / state

ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁੀਆ ਦਾ ਗੁਰਗਾ ਕੀਤਾ ਗ੍ਰਿਫ਼ਤਾਰ, ਮੁਲਜ਼ਮ ਕੋਲੋਂ 10 ਪਿਸਤੌਲਾਂ ਬਰਾਮਦ

author img

By ETV Bharat Punjabi Team

Published : Nov 29, 2023, 4:21 PM IST

Amritsar police arrested the accomplice of gangster Jaggu Bhagwanpuria along with weapons
ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁੀਆ ਦਾ ਗੁਰਗਾ ਕੀਤਾ ਗ੍ਰਿਫ਼ਤਾਰ, ਮੁਲਜ਼ਮ ਕੋਲੋਂ 10 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਉੱਤੇ ਗੈਂਗਸਟਰ ਜੱਗੂ ਭਗਵਾਨਪੁਰੀਆਂ (gangster Jaggu Bhagwanpuria) ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਕਾਬਿਕ ਗੈਂਗਸਟਰ ਕੋਲੋਂ 10 ਪਿਸਤੌਲ ਵੀ ਬਰਾਮਦ ਹੋਏ ਹਨ।

ਮੁਲਜ਼ਮ ਕੋਲੋਂ 10 ਪਿਸਤੌਲ ਬਰਾਮਦ

ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਦੀ ਪੁਲਿਸ ਨੇ ਜੱਗੂ ਭਗਵਾਨਪੁਰੀਏ ਗੈਂਗ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ। ਇਸ ਦੌਰਾਨ ਪੁਲਿਸ ਨੇ ਮੁਲਜ਼ਮ ਤੋਂ 10 ਪਿਸਤੌਲ ਵੀ ਬਰਾਮਦ ਕੀਤੇ ਹਨ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ (Police Commissioner Gurpreet Singh Bhullar) ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਮਹਿਜ਼ 19 ਸਾਲ ਦਾ ਹੈ ਅਤੇ ਉਸ ਨੇ ਇਹ ਸਾਰਾ ਅਸਲਾ ਗੈਂਗ ਮੈਂਬਰਾਂ ਨੂੰ ਕਈ ਸਪਲਾਈ ਕਰਨਾ ਸੀ ਅਤੇ ਗੈਂਗ ਮੈਂਬਰਾਂ ਨੇ ਵਿਰੋਧੀ ਗੈਂਗ ਮੈਂਬਰਾਂ ਨੂੰ ਇਨ੍ਹਾਂ ਹਥਿਆਰਾਂ ਨਾਲ ਨਿਸ਼ਾਨਾ ਬਣਾਉਣਾ ਸੀ।

ਮੱਧ ਪ੍ਰਦੇਸ਼ ਤੋਂ ਆਇਆ ਅਸਲਾ: ਪੁਲਿਸ ਕਮਿਸ਼ਨਰ ਅੰਮ੍ਰਿਤਸਰ (Commissioner of Police Amritsar) ਮੁਤਾਬਿਕ ਮੁਲਜ਼ਮ ਕੋਲ ਇਹ ਸਾਰਾ ਅਸਲਾ ਮੱਧ ਪ੍ਰਦੇਸ਼ ਤੋਂ ਪਹੁੰਚਾਇਆ ਗਿਆ ਸੀ, ਇਸ ਲਈ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅੰਮ੍ਰਿਤਸਰ ਪੁਲਿਸ ਮੱਧ ਪ੍ਰੇਸ਼ ਪੁਲਿਸ ਨਾਲ ਰਾਬਤਾ ਕਾਇਮ ਕਰੇਗੀ ਅਤੇ ਅਗਲੇਰੀ ਕਾਰਵਾਈ ਵਿੱਢੀ ਜਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਹਿਸਟਰੀ ਸ਼ੀਟਰ ਹੈ ਅਤੇ ਉਸ ਉੱਤੇ ਪਹਿਲਾਂ ਵੀ ਲੁੱਟ ਦੇ ਮਾਮਲੇ ਦਰਜ ਹਨ। ਮੁਲਜ਼ਮ ਕੁੱਝ ਸਮਾਂ ਪਹਿਲਾਂ ਹੀ ਜੇਲ੍ਹ ਤੋਂ ਰਿਹਾਅ ਹੋਕੇ ਆਇਆ ਸੀ। ਜੇਲ੍ਹ ਵਿੱਚ ਕੈਦ ਕੱਟਣ ਦੌਰਾਨ ਮੁਲਜ਼ਮ ਦਾ ਸੰਪਰਕ ਗੈਂਗਸਟਰ ਗਰੁੱਪ ਦੇ ਮੈਂਬਰਾਂ ਨਾਲ ਹੋਇਆ ਅਤੇ ਇੱਥੋਂ ਹੀ ਉਸ ਨੇ ਅਸਲਾ ਸਪਲਾਈ ਕਰਨ ਬਾਰੇ ਸਾਰੀ ਜਾਣਕਾਰੀ ਹਾਸਿਲ ਕੀਤੀ।



ਹੋਰ ਮਾਮਲਿਆਂ ਵਿੱਚ ਹੋਈਆਂ ਗ੍ਰਿਫ਼ਤਾਰੀਆਂ: ਇਸ ਤੋਂ ਇਲਾਵਾ ਅੰਮ੍ਰਿਤਸਰ ਪੁਲਿਸ ਨੇ ਇੱਕ ਹੋਰ ਮਾਮਲੇ ਦਾ ਵੀ ਪਰਦਾਫਾਸ਼ ਕਰਦਿਆਂ ਹਥਿਆਰਾਂ ਸਮੇਤ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ (Many accused were arrested along with weapons) ਕੀਤਾ ਹੈ। ਪੁਲਿਸ ਕਮਿਸ਼ਨਰ ਇਨ੍ਹਾਂ ਗ੍ਰਿਫਤਾਰੀਆਂ ਉੱਤੇ ਚਾਨਣਾ ਪਾਉਂਦਿਆਂ ਅੱਗੇ ਦੱਸਿਆ ਕਿ ਮੁਲਜ਼ਮ ਗੌਤਮ ਸ਼ਰਮਾ ਕੋਲੋਂ 01 ਪਿਸਟਲ 32 ਬੋਰ ਸਮੇਤ 05 ਰੌਂਦ ਬਰਾਮਦ ਹੋਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇੱਕ ਹੋਰ ਹਮਲੇ ਵਿੱਚ ਪੁਲਿਸ ਟੀਮ ਨੂੰ ਲੋਂੜੀਂਦੇ ਮੁਲਜ਼ਮਾਂ ਨੂੰ ਕਾਂਗੜਾ (ਹਿਮਾਚਲ ਪ੍ਰਦੇਸ) ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿੰਨਾਂ ਦੀ ਪਹਿਚਾਣ 1) ਕਾਰਤਿਕ ਸੇਠੀ, 2) ਦਾਨਿਸ ਸੇਠੀ ਪੁੱਤਰਾਨ ਸੁਰੇਸ ਕੁਮਾਰ ਸੋਠੀ ਵਾਸੀਆਂਨ ਗਲੀ ਕੰਬੋਅ, ਲੱਕੜ ਮੰਡੀ, ਅਮ੍ਰਿਤਸਰ, 3) ਆਦੀ ਸਿਆਲ ਪੁੱਤਰ ਸੁਰਿੰਦਰ ਸਿਆਲ ਵਾਸੀ ਭੂਸਨਪੁਰਾ, ਹਾਲ ਕੋਟ ਮਿੱਤ ਸਿੰਘ, 4) ਗੌਤਮ ਧਰਮਾ ਪੁੱਤਰ ਅਸੋਕ ਕੁਮਾਰ ਵਾਸੀ ਗਲੀ ਫੱਟ ਵਾਲੀ, ਚੌਕ ਭੌੜੀ ਵਾਲਾ, ਅਮ੍ਰਿਤਸਰ, 5) ਨਿਤਨ ਚੌਧਰੀ ਉਰਫ ਬੁੱਢਾ ਪੁਤਰ ਸਤਪਾਲ ਸਿੰਘ ਵਾਸੀ ਭੂਸਨਪੁਰਾ ਅਮ੍ਰਿਤਸਰ ਅਤੇ 6) ਬੌਬੀ ਸਿੰਘ ਪੁਤਰ ਦਮਨ ਸਿੰਘ ਵਾਸੀ ਪਿੰਡ ਤਲਵੰਡੀ ਸਾਧੂ ਮਹੱਲਾ ਡਿੱਖਾ ਵਾਲਾ ਬਠਿੰਡਾ ਵਜੋਂ ਹੋਈ ਹੈ।







ETV Bharat Logo

Copyright © 2024 Ushodaya Enterprises Pvt. Ltd., All Rights Reserved.