ETV Bharat / state

Amrisar News: 600 ਗ੍ਰਾਮ ਹੈਰੋਇਨ ਸਣੇ ਪੁਲਿਸ ਨੇ ਕਾਬੂ ਕੀਤੇ ਨਸ਼ਾ ਤਸਕਰ,ਪਾਕਿਸਤਾਨ ਨਾਲ ਜੁੜੇ ਤਾਰ

author img

By ETV Bharat Punjabi Team

Published : Nov 23, 2023, 12:18 PM IST

Amritsar police arrested three accused with 600 grams of heroin
600 ਗ੍ਰਾਮ ਹੈਰੋਇਨ ਸਣੇ ਪੁਲਿਸ ਨੇ ਕਾਬੂ ਕੀਤੇ ਨਸ਼ਾ ਤਸਕਰ,ਪਾਕਿਸਤਾਨ ਨਾਲ ਜੁੜੇ ਤਾਰ

ਅੰਮ੍ਰਿਤਸਰ ਵਿਖੇ ਪੁਲਿਸ ਵੱਲੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ।ਇਹਨਾਂ ਕੋਲੋਂ ਪੁਲਿਸ ਨੇ ਪਾਕਿਸਤਨ ਵੱਲੋਂ ਆਈ ਹੇਰੋਇਨ ਬਰਾਮਦ ਕੀਤੀ ਹੈ।ਪੁਲਿਸ ਦਾ ਦਾਅਵਾ ਹੈ ਕਿ ਇਹਨਾਂ ਤੋਂ ਹੋਰ ਵੀ ਖੁਲਾਸੇ ਹੋਣਗੇ।(Amritsar police arrest drug smugler)

600 ਗ੍ਰਾਮ ਹੈਰੋਇਨ ਸਣੇ ਪੁਲਿਸ ਨੇ ਕਾਬੂ ਕੀਤੇ ਨਸ਼ਾ ਤਸਕਰ,ਪਾਕਿਸਤਾਨ ਨਾਲ ਜੁੜੇ ਤਾਰ

ਅੰਮ੍ਰਿਤਸਰ: ਪੰਜਾਬ ਵਿੱਚ ਦਿਨ-ਬ-ਦਿਨ ਨਸ਼ਾ ਪੈਰ ਪਸਾਰਦਾ ਜਾ ਰਿਹਾ ਹੈ। ਜਿਸ ਉਤੇ ਠੱਲ੍ਹ ਪਾਉਂਦੇ ਹੋਏ ਜਗ੍ਹਾ ਜਗ੍ਹਾ 'ਤੇ ਨਾਕੇਬੰਦੀਆਂ ਕਰ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਵੀ ਆਪਣੀ ਮੁਹਿੰਮ ਛੇੜੀ ਹੋਈ ਹੈ। ਉੱਥੇ ਹੀ ਅੰਮ੍ਰਿਤਸਰ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਹਨਾਂ ਵੱਲੋਂ ਗੁਪਤ ਸੂਚਨਾ ਦੇ ਆਧਾਰ ਤੇ ਦੋ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਫੜ੍ਹੇ ਗਏ ਮੁਲਜ਼ਮਾਂ ਕੋਲੋਂ 600 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਉਹਨਾਂ ਨੂੰ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ,ਤਾਂ ਜੋ ਪਤਾ ਲੱਗ ਸਕੇ ਕਿ ਇਹਨਾਂ ਵੱਲੋਂ ਇਹ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਕਿਸ ਨੂੰ ਦੇਣੀ ਸੀ । ਪੁਲਿਸ ਦਾ ਕਹਿਣਾ ਹੈ ਕਿ ਇਹਨਾਂ ਦੇ ਖਿਲਾਫ ਕਈ ਹੋਰ ਅਪਰਾਧਿਤ ਮਾਮਲੇ ਦਰਜ ਹਨ ਕਿ ਨਹੀਂ ਇਸ ਦੀ ਵੀ ਜਾਂਚ ਕੀਤੀ ਜਾ ਰਹੀ।

ਪੈਸੇ ਦੇ ਲਾਲਚ ਵਿੱਚ ਫਸ ਰਹੇ ਨੌਜਵਾਨ: ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਅਭੀਮਣਿਉ ਰਾਣਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ 'ਤੇ ਇਹਨਾਂ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹਨਾਂ ਕੋਲੋਂ 600 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਹਨਾਂ ਕਿਹਾ ਪੁਲਿਸ ਵੱਲੋਂ ਲਗਾਤਾਰ ਅਜਿਹੇ ਅਨਸਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਜੋ ਕਿ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚ ਫਸਾ ਕੇ ਆਪਣੇ ਘਰ ਭਰਨ ਦੀ ਕੋਸ਼ਿਸ਼ ਕਰ ਰਹੇ ਹਨ। ਨਸ਼ਾ ਤਸਕਰ ਬਿੇਰੁਜ਼ਗਾਰ ਅਤੇ ਅਣਪੜ੍ਹ ਨੋਜਵਾਨਾਂ ਨੂੰ ਪੈਸੇ ਦਾ ਲਾਲਚ ਦੇ ਕੇ ਨਸ਼ੇ ਦੀ ਸਪਲਾਈ ਮਗਰ ਲਾਊਂਦੇ ਹਨ।
ਜੱਜ ਵਜੋਂ 2 ਸਿੱਖ ਵਕੀਲਾਂ ਦੀ ਨਿਯੁਕਤੀ ਨਾ ਕੀਤੇ ਜਾਣ ‘ਤੇ ਭੜਕੇ ਜਥੇਦਾਰ, ਕਿਹਾ- ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਣ ਬਰਾਬਰ ਘਟਨਾ

ਪਹਿਲ਼ਾਂ ਵੀ ਕਾਬੂ ਕੀਤੀ ਹੈਰੋਇਨ: ਕਰੋਗ ਹੈ ਕਿ ਪਹਿਲਾਂ ਵੀ ਬੀਐਸਐਫ ਤੇ ਪੰਜਾਬ ਪੁਲਿਸ ਨੇ ਅਟਾਰੀ ਪਿੰਡ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਇੱਕ ਕਾਲਾ ਬੈਗ ਬਰਾਮਦ ਕੀਤਾ ਹੈ। ਬੈਗ ਵਿੱਚੋਂ ਹੈਰੋਇਨ ਦੇ ਪੰਜ ਪੈਕੇਟ ਮਿਲੇ ਸਨ, ਜਿਨ੍ਹਾਂ ਦਾ ਕੁੱਲ ਵਜ਼ਨ 5 ਕਿਲੋ 200 ਗ੍ਰਾਮ ਸੀ। ਪੁਲਿਸ ਨੁੰ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਤੋਂ ਇਸ ਦਿਸ਼ਾ ਵਿੱਚ ਹੈਰੋਇਨ ਸੁੱਟੀ ਗਈ ਹੈ। ਸੂਚਨਾ ਦੇ ਆਧਾਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ। 5 ਕਿਲੋ 200 ਗ੍ਰਾਮ ਹੈਰੋਇਨ ਬਰਾਮਦ ਹੋਈ। ਬੀਐਸਐਫ ਅਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਆਲੇ-ਦੁਆਲੇ ਦੇ ਪਿੰਡਾਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਹੈਰੋਇਨ ਕਿਸੇ ਸਥਾਨਕ ਤਸਕਰ ਨੇ ਮੰਗਵਾਈ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.