ETV Bharat / state

Amritsar News: ਅੰਮ੍ਰਿਤਸਰ ਵਿੱਚ ਡਿੱਗੀ 80 ਸਾਲ ਪੁਰਾਣੀ ਇਮਾਰਤ, ਗੱਡੀ ਉਤੇ ਡਿੱਗਿਆ ਮਲਬਾ

author img

By

Published : Jun 26, 2023, 7:25 AM IST

ਅੰਮ੍ਰਿਤਸਰ ਵਿੱਚ ਇਕ 80 ਸਾਲ ਪੁਰਾਣੀ ਇਮਾਰਤ ਡਿੱਗ ਗਈ ਹੈ। ਇਸ ਹਾਦਸੇ ਵਿੱਚ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਉਥੋਂ ਲੰਘ ਰਹੀ ਗੱਡੀ ਹਾਦਸਾਗ੍ਰਸਤ ਹੋ ਗਈ ਹੈ। ਪੁਲਿਸ ਵੱਲੋਂ ਇਮਾਰਤ ਦੇ ਨਜ਼ਦੀਕ ਜਾਣ ਤੋਂ ਰੋਕ ਲਾ ਦਿੱਤੀ ਗਈ ਹੈ।

An 80 year old building collapsed in Amritsar, debris fell on a vehicle
ਅੰਮ੍ਰਿਤਸਰ ਵਿੱਚ ਡਿੱਗੀ 80 ਸਾਲ ਪੁਰਾਣੀ ਇਮਾਰਤ, ਗੱਡੀ ਉਤੇ ਡਿੱਗਿਆ ਮਲਬਾ

ਅੰਮ੍ਰਿਤਸਰ ਵਿੱਚ ਡਿੱਗੀ 80 ਸਾਲ ਪੁਰਾਣੀ ਇਮਾਰਤ

ਅੰਮ੍ਰਿਤਸਰ : ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸਦੇ ਚੱਲਦਿਆਂ ਤੇਜ਼ ਹਨ੍ਹੇਰੀ ਅਤੇ ਤੇਜ਼ ਬਾਰਿਸ਼ ਆਉਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਉਥੇ ਹੀ ਅੱਜ ਅੰਮ੍ਰਿਤਸਰ ਵਿੱਚ ਤੇਜ਼ ਹਨ੍ਹੇਰੀ ਅਤੇ ਤੇਜ਼ ਬਾਰਿਸ਼ ਕਾਰਨ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਵਿਚ ਪੁਰਾਣੀ ਬਿਲਡਿੰਗ ਜੋ ਕਿ 80 ਤੋਂ 90 ਸਾਲ ਪੁਰਾਣੀ ਦੱਸੀ ਜਾ ਰਹੀ ਹੈ, ਉਹ ਅਚਾਨਕ ਹੀ ਡਿੱਗ ਪਈ। ਇਸ ਉਪਰੰਤ ਆਲੇ-ਦੁਆਲੇ ਦੇ ਲੋਕਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਲੋਕਾਂ ਵੱਲੋਂ ਡਿੱਗੀ ਹੋਈ ਇਮਾਰਤ ਦਾ ਸਮਾਨ ਵੀ ਉਥੋਂ ਹਟਾਇਆ ਗਿਆ।ਲੋਕਾਂ ਦਾ ਕਹਿਣਾ ਹੈ ਕਿ ਇਹ ਇਮਾਰਤ ਕਾਫ਼ੀ ਪੁਰਾਣੀ ਹੈ ਅਤੇ ਇਸ ਦੀ ਮੁਰੰਮਤ ਦਾ ਕੰਮ ਵੀ ਚੱਲ ਰਿਹਾ ਸੀ। ਪਹਿਲਾਂ ਵੀ ਇਕ ਵਾਰ ਇਸ ਦਾ ਇੱਕ ਪਾਸਾ ਡਿੱਗ ਪਿਆ ਸੀ। ਹਾਲਾਂਕਿ ਉਸ ਵੇਲੇ ਵੀ ਇਮਾਰਤ ਡਿੱਗਣ ਨਾਲ ਕੋਈ ਨੁਕਸਾਨ ਨਹੀਂ ਸੀ ਹੋਇਆ।

ਇਮਾਰਤ ਡਿੱਗਣ ਕਾਰਨ ਕਾਰ ਦਾ ਨੁਕਸਾਨ : ਉਨ੍ਹਾਂ ਕਿਹਾ ਕਿ ਪੁਰਾਣੀ ਇਮਾਰਤ ਹੋਣ ਕਰਕੇ ਇਹ ਅਚਾਨਕ ਡਿੱਗ ਪਈ ਹੈ। ਦੂਸਰੇ ਪਾਸੇ ਮੌਕੇ ਉਤੇ ਪਹੁੰਚੇ ਪੁਲਿਸ ਅਧਿਕਾਰੀ ਦਾ ਦੱਸਣਾ ਹੈ ਕਿ ਇਸ ਇਮਾਰਤ ਵਿੱਚ ਕੰਮ ਚੱਲਣ ਕਰਕੇ ਇਸ ਇਮਾਰਤ ਨੂੰ ਨਸ਼ਟ ਕੀਤਾ ਜਾ ਰਿਹਾ ਸੀ। ਅਚਾਨਕ ਅੱਜ ਤੇਜ਼ ਬਾਰਿਸ਼ ਅਤੇ ਹਨ੍ਹੇਰੀ ਕਰਕੇ ਇਸ ਇਮਾਰਤ ਦਾ ਇਕ ਪਾਸਾ ਡਿੱਗ ਪਿਆ, ਜਿਸ ਕਰਕੇ ਉਥੋਂ ਲੰਘ ਰਹੀ ਇਕ ਗੱਡੀ ਨੁਕਸਾਨੀ ਗਈ। ਹਾਲਾਂਕਿ ਕਿਸੇ ਦੀ ਵੀ ਜਾਨੀ ਨੁਕਸਾਨ ਨਹੀਂ ਹੋਇਆ, ਪਰ ਗੱਡੀ ਦਾ ਕਾਫੀ ਨੁਕਸਾਨ ਹੋਇਆ ਹੈ। ਹੁਣ ਇਸ ਇਮਾਰਤ ਨਜ਼ਦੀਕ ਕਿਸੇ ਨੂੰ ਵੀ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਬਿਲਡਿੰਗ ਦੇ ਮਾਲਕ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿੱਚ ਕਈ ਪੁਰਾਣੀਆਂ ਇਮਾਰਤਾਂ ਡਿੱਗਣ ਕਿਨਾਰੇ : ਅੰਮ੍ਰਿਤਸਰ ਦੇ ਅੰਦਰੂਨੀ ਸ਼ਹਿਰੀ ਇਲਾਕੇ ਵਿੱਚ ਬਹੁਤ ਸਾਰੀਆਂ ਪੁਰਾਣੀਆਂ ਇਮਾਰਤਾਂ ਹਨ, ਜਿਨ੍ਹਾਂ ਨੂੰ 80 ਸਾਲ ਤੋਂ ਉਪਰ ਦਾ ਸਮਾਂ ਹੋ ਚੁੱਕਾ ਹੈ ਅਤੇ ਉਨ੍ਹਾਂ ਨੂੰ ਨਸ਼ਟ ਕਰਨ ਵਾਸਤੇ ਸਰਕਾਰ ਵੱਲੋਂ ਕਈ ਵਾਰ ਪੁਰਾਣੀਆਂ ਇਮਾਰਤਾਂ ਦੇ ਮਾਲਕਾਂ ਦੇ ਨਾਲ ਗੱਲਬਾਤ ਕਰ ਕੇ ਵਿਚਾਰ ਵੀ ਕੀਤਾ ਗਿਆ ਹੈ ਕਿ ਇਨ੍ਹਾਂ ਬਿਲਡਿੰਗਾਂ ਨੂੰ ਨਸ਼ਟ ਕੀਤਾ ਜਾਵੇ। ਹਾਲਾਂਕਿ ਇਸ ਇਮਾਰਤ ਦੇ ਡਿੱਗਣ ਦੇ ਨਾਲ ਕਿਸੇ ਦੀ ਜਾਨ ਦਾ ਨੁਕਸਾਨ ਤਾਂ ਨਹੀਂ ਹੋਇਆ ਪਰ ਅੰਮ੍ਰਿਤਸਰ ਦੇ ਅੰਦਰੂਨੀ ਇਲਾਕਿਆਂ ਵਿੱਚ ਬਹੁਤ ਸਾਰੀਆਂ ਇਸ ਤਰ੍ਹਾਂ ਦੀਆਂ ਇਮਾਰਤਾਂ ਹਨ, ਜੋ ਡਿੱਗਣ ਦੇ ਕਿਨਾਰੇ ਉਤੇ ਹਨ। ਪ੍ਰਸ਼ਾਸਨ ਸ਼ਾਇਦ ਇਸ ਦਿਨ ਦਾ ਇੰਤਜ਼ਾਰ ਕਰ ਰਿਹਾ ਹੈ, ਕਿ ਕੋਈ ਵੱਡਾ ਹਾਦਸਾ ਹੋਵੇ, ਪਰ ਪ੍ਰਸ਼ਾਸਨ ਨੂੰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਪੁਰਾਣੀਆਂ ਇਮਾਰਤਾਂ ਨੂੰ ਹਟਾਉਣ ਲਈ ਇਕ ਵਾਰ ਫਿਰ ਤੋਂ ਉਪਰਾਲਾ ਕਰਨ ਦੀ ਜ਼ਰੂਰਤ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.