ETV Bharat / state

'100 ਸਾਲਾ ਇਤਿਹਾਸ ਨੂੰ ਦਰਸਾਉਂਦੀ ਪ੍ਰਦਰਸ਼ਨੀ ਨੌਜਵਾਨਾਂ ਲਈ ਪ੍ਰੇਰਨਾ ਸਰੋਤ'

author img

By

Published : Nov 15, 2020, 3:21 PM IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 100 ਸਾਲਾ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਲਈ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਤਰ੍ਹਾਂ ਦੇ ਸਮਾਗਮ ਉਲੀਕੇ ਗਏ ਹਨ।

A workshop for painters to illustrate Sikh history
100 ਸਾਲਾ ਇਤਿਹਾਸ ਨੂੰ ਦਰਸਾਉਂਦੀ ਪ੍ਰਦਰਸ਼ਨੀ ਨੌਜਵਾਨਾਂ ਲਈ ਪ੍ਰੇਰਨਾ ਸਰੋਤ: ਹਰਸਹਿਬਾਜ਼ ਸਿੰਘ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 100 ਸਾਲਾ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਲਈ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਤਰ੍ਹਾਂ ਦੇ ਸਮਾਗਮ ਉਲੀਕੇ ਗਏ ਹਨ। ਸ਼੍ਰੋਮਣੀ ਕਮੇਟੀ ਦੇ 100 ਸਾਲਾ ਇਤਿਹਾਸ ਅਤੇ ਸਿੱਖ ਇਤਿਹਾਸ ਨੂੰ ਦਰਸਾਉਣ ਲਈ ਪਿਛਲੇ ਦਿਨੀਂ ਚਿੱਤਰਕਾਰਾਂ ਦੀ ਵਰਕਸ਼ਾਪ ਲਗਾਈ ਗਈ। ਇਸ ਦੌਰਾਨ ਚਿੱਤਰਾਂ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ (ਅੰਮ੍ਰਿਤਸਰ) ਦੇ ਅੱਗੇ ਪ੍ਰਦਰਸ਼ਤ ਕੀਤਾ ਗਿਆ। ਇਸ ਪ੍ਰਦਰਸ਼ਨੀ ਨੂੰ ਦੇਖਣ ਲਈ ਨੌਜਵਾਨ, ਬੱਚੇ, ਬਜ਼ੁਰਗ ਅਤੇ ਬੀਬੀਆਂ ਪਹੁੰਚ ਰਹੇ ਹਨ।

'100 ਸਾਲਾ ਇਤਿਹਾਸ ਨੂੰ ਦਰਸਾਉਂਦੀ ਪ੍ਰਦਰਸ਼ਨੀ ਨੌਜਵਾਨਾਂ ਲਈ ਪ੍ਰੇਰਨਾ ਸਰੋਤ'

ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਨੌਜਵਾਨ ਹਰਸਹਿਬਾਜ਼ ਸਿੰਘ ਨੇ ਕਿਹਾ ਕਿ ਇਸ ਇਤਿਹਾਸਕ ਪ੍ਰਦਰਸ਼ਨੀ ਨੂੰ ਦੇਖਣ ਨਾਲ ਨੌਜਵਾਨਾਂ ਨੂੰ ਸੇਧ ਮਿਲਦੀ ਹੈ ਕਿਉਂਕਿ ਇਸ ਵਿੱਚ ਪਤਾ ਲੱਗਦਾ ਹੈ ਕਿ ਕਿਵੇਂ ਸਾਡੇ ਪੁਰਖਿਆਂ ਨੇ ਸ਼ਹਾਦਤਾਂ ਦੇ ਕੇ ਸਿੱਖੀ ਦੀ ਨੀਂਹ ਨੂੰ ਮਜ਼ਬੂਤ ਕੀਤਾ ਤੇ ਸਿੱਖ ਪੰਥ ਲਈ ਮਹਾਨ ਕੁਰਬਾਨੀਆਂ ਦਿੱਤੀਆਂ।

An exhibition of 100 years of history a source of inspiration for young people
ਸਿੱਖ ਇਤਿਹਾਸ ਨੂੰ ਦਰਸਾਉਣ ਲਈ ਲਗਾਈ ਗਈ ਚਿੱਤਰਕਾਰਾਂ ਦੀ ਵਰਕਸ਼ਾਪ

ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਵਡੇਰਿਆਂ ਦੀਆਂ ਅਥਾਹ ਕੁਰਬਾਨੀਆਂ ਨੂੰ ਸਿਧਾਂਤ ਬਣਾ ਕੇ ਗੁਰੂ ਸਾਹਿਬ ਜੀ ਦੀ ਸੋਚ ਨਾਲ ਜੋੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਜਵਾਨਾਂ ਨੂੰ ਇਤਿਹਾਸ ਤੇ ਸ਼੍ਰੋਮਣੀ ਕਮੇਟੀ ਬਾਰੇ ਜਾਣਕਾਰੀ ਦੇਣ ਲਈ ਇਹ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.