ETV Bharat / state

ਅਨਿਲ ਜੋਸ਼ੀ ਦੀਆਂ ਵੱਧ ਸਕਦੀਆਂ ਨੇ ਮੁਸ਼ਕਿਲਾਂ, ਜਾਣੋ ਕਿਉਂ ?

author img

By

Published : Feb 17, 2022, 5:41 PM IST

ਅੰਮ੍ਰਿਤਸਰ ਵਿਧਾਨ ਸਭਾ ਹਲਕਾ ਉੱਤਰੀ ਤੋਂ ਆਜ਼ਾਦ (Independent candidate from Amritsar Assembly constituency North) ਉਮੀਦਵਾਰ ਵਿਸ਼ਾਲ ਜੋਸ਼ੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ (Shiromani Akali Dal and BSP) ਦੇ ਗੱਠਜੋੜ ਦੇ ਉੱਤਰੀ ਹਲਕੇ ਤੋਂ ਉਮੀਦਵਾਰ ਅਨਿਲ ਜੋਸ਼ੀ ਨੂੰ ਸੁਆਲਾਂ ਦੇ ਘੇਰੇ ਵਿੱਚ ਲਿਆ ਖੜ੍ਹਾ ਕੀਤਾ।

ਅਨਿਲ ਜੋਸ਼ੀ ਦੀਆਂ ਵੱਧ ਸਕਦੀਆਂ ਨੇ ਮੁਸ਼ਕਿਲਾਂ
ਅਨਿਲ ਜੋਸ਼ੀ ਦੀਆਂ ਵੱਧ ਸਕਦੀਆਂ ਨੇ ਮੁਸ਼ਕਿਲਾਂ

ਅੰਮ੍ਰਿਤਸਰ: ਵਿਧਾਨ ਸਭਾ ਚੋਣਾਂ (Assembly elections) ਨੂੰ ਲੈ ਕੇ ਜਿੱਥੇ ਇੱੱਕ ਪਾਸੇ ਸਾਰੀ ਪਾਰਟੀਆਂ ਦੇ ਉਮੀਦਵਾਰ ਆਪਣੇ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ, ਉੱਥੇ-ਉੱਥੇ ਹੀ ਦੂਜੇ ਪਾਸੇ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਉੱਤਰੀ ਤੋਂ ਆਜ਼ਾਦ (Independent candidate from Amritsar Assembly constituency North) ਉਮੀਦਵਾਰ ਵਿਸ਼ਾਲ ਜੋਸ਼ੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ (Shiromani Akali Dal and BSP) ਦੇ ਗੱਠਜੋੜ ਦੇ ਉੱਤਰੀ ਹਲਕੇ ਤੋਂ ਉਮੀਦਵਾਰ ਅਨਿਲ ਜੋਸ਼ੀ ਨੂੰ ਸੁਆਲਾਂ ਦੇ ਘੇਰੇ ਵਿੱਚ ਲਿਆ ਖੜ੍ਹਾ ਕੀਤਾ।

ਵਿਸ਼ਾਲ ਜੋਸ਼ੀ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ 2011 ਦੇ ਵਿੱਚ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਦੇ ਉੱਪਰ ਮਾਮਲਾ ਦਰਜ ਹੋਇਆ ਸੀ, ਜਿਸ ਦੀ F.I.R no. 432 ਹੈ, ਜਿਸ ਦਾ ਸਟੇਟਸ ਅਜੇ ਵੀ ਐਕਟਿਵ ਹੈ ਅਤੇ ਇਸ ਮਾਮਲੇ ਬਾਰੇ ਅਨਿਲ ਜੋਸ਼ੀ ਵੱਲੋਂ ਚੋਣ ਕਮਿਸ਼ਨ (Election Commission) ਨੂੰ ਜਾਣਕਾਰੀ ਨਹੀਂ ਦਿੱਤੀ ਗਈ।

ਇਸ ਦੇ ਨਾਲ ਹੀ ਵਿਕਾਸ ਜੋਸ਼ੀ ਨੇ ਕਿਹਾ ਕਿ ਜਦੋਂ ਉਨ੍ਹਾਂ ਵੱਲੋਂ ਇਸ ਸਬੰਧੀ ਉਨ੍ਹਾਂ ਵੱਲੋਂ ਆਪਣੇ ਰਿਟਰਨਿੰਗ ਆਫੀਸਰ ਸੰਦੀਪ ਰਿਸ਼ੀ ਨੂੰ ਵੀ ਜਾਣੂ ਕਰਵਾਇਆ ਗਿਆ, ਪਰ ਉਨ੍ਹਾਂ ਵੱਲੋਂ ਵੀ ਅਨਿਲ ਜੋਸ਼ੀ ‘ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।

ਇਸ ਦੇ ਨਾਲ ਹੀ ਅੱਗੇ ਬੋਲਦੇ ਹੋਏ ਆਜ਼ਾਦ ਉਮੀਦਵਾਰ ਵਿਕਾਸ ਜੋਸ਼ੀ (Independent candidate Vikas Joshi) ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਇਸ ਸਬੰਧੀ ਅੰਮ੍ਰਿਤਸਰ ਦੇ ਡੀ.ਸੀ. ਨੂੰ ਵੀ ਸ਼ਿਕਾਇਤ ਦਿੱਤੀ, ਤਾਂ ਉਨ੍ਹਾਂ ਨੇ ਵੀ ਕੋਈ ਕਾਰਵਾਈ ਅਮਲ ‘ਚ ਨਹੀਂ ਲਿਆਂਦੀ। ਉਨ੍ਹਾਂ ਨੇ ਕਿਹਾ ਕਿ ਉਹ ਇਸ ਸਬੰਧੀ ਇੱਕ ਫਾਈਲ ਬਣਾ ਕੇ ਚੋਣ ਕਮਿਸ਼ਨ ਭਾਰਤ (Election Commission of India) ਨੂੰ ਭੇਜਣਗੇ ਅਤੇ ਅਨਿਲ ਜੋਸ਼ੀ ਦੇ ਉੱਤੇ ਮਾਮਲਾ ਦਰਜ ਕਰਵਾਉਣਗੇ।
ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ (Election Commission) ਵੱਲੋਂ ਆਪਣਾ ਸ਼ਿਕੰਜਾ ਕੱਸਦੇ ਹੋਏ ਦੋ ਉਮੀਦਵਾਰਾਂ ਦੇ ਉੱਤੇ ਮਾਮਲਾ ਵੀ ਦਰਜ ਕੀਤਾ ਗਿਆ ਹੈ, ਜਿਸ ਵਿੱਚੋਂ ਇੱਕ ਉਮੀਦਵਾਰ ਜਿਸ ਦਾ ਨਾਮ ਹਰਮੀਤ ਸਿੰਘ ਪਠਾਨਮਾਜਰਾ ਹੈ ਅਤੇ ਜੋ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਵਿਧਾਨ ਸਭਾ ਹਲਕਾ ਸਨੌਰ ਤੋਂ ਚੋਣ ਮੈਦਾਨ ਵਿੱਚ ਹੈ ਅਤੇ ਦੂਸਰਾ ਉਮੀਦਵਾਰ ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਮੁਹੰਮਦ ਸ਼ਕੀਲ ‘ਤੇ ਵੀ ਮਾਮਲਾ ਦਰਜ ਕੀਤਾ ਹੈ।

ਹੁਣ ਦੇਖਣਾ ਇਹ ਹੋਵੇਗਾ ਕਿ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਉੱਤਰੀ ਤੋਂ ਆਜ਼ਾਦ ਉਮੀਦਵਾਰ ਵਿਕਾਸ ਜੋਸ਼ੀ (Independent candidate Vikas Joshi) ਦੇ ਇਸ ਲਿੱਤੇ ਐਕਸ਼ਨ ਤੋਂ ਬਾਅਦ ਕੀ ਚੋਣ ਕਮਿਸ਼ਨ ਹਰਕਤ ‘ਚ ਆ ਕੇ ਅਨਿਲ ਜੋਸ਼ੀ ਦੇ ਉੱਤੇ ਕੋਈ ਕਾਰਵਾਈ ਕਰਦਾ ਹੈ ਜਾਂ ਇਸ ਨੂੰ ਠੰਢੇ ਬਿਸਤਰੇ ਵਿੱਚ ਪਾ ਕੇ ਰੱਖ ਦਿੰਦਾ ਹੈ।

ਇਹ ਵੀ ਪੜ੍ਹੋ:ਚਰਨਜੀਤ ਚੰਨੀ ਦੇ ਵਿਵਾਦਿਤ ਬਿਆਨ ਖਿਲਾਫ਼ ਬਿਹਾਰ 'ਚ FIR ਦਰਜ

ETV Bharat Logo

Copyright © 2024 Ushodaya Enterprises Pvt. Ltd., All Rights Reserved.