ETV Bharat / state

ਮੁੱਖ ਮੰਤਰੀ ਚੰਨੀ ਤੇ ਮਜੀਠੀਆ ‘ਤੇ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ

author img

By

Published : Jan 1, 2022, 4:03 PM IST

'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ (AAP convener Arvind Kejriwal) ਪਿਛਲੇ ਕਰੀਬ ਇੱਕ ਸਾਲ ਤੋਂ ਲਗਾਤਾਰ ਪੰਜਾਬ ਦੇ ਦੌਰੇ ‘ਤੇ ਹਨ। ਜੋ ਲਗਾਤਾਰ ਪਾਰਟੀ ਨੂੰ ਸੂਬੇ ਅੰਦਰ ਮਜ਼ਬੂਤ ਕਰਨ ਦੇ ਲਈ ਰੈਲੀ ਕਰ ਰਹੇ ਹਨ, ਅੰਮ੍ਰਿਤਸਰ ਪਹੁੰਚੇ ਅਰਵਿੰਦ ਕੇਜਰੀਵਾਲ ਭਗਵਾਨ ਵਾਲਮੀਕਿ ਅਸਥਾਨ ‘ਤੇ ਨਤਮਸਤਕ ਹੋਏ।

CM. ਚੰਨੀ ਤੇ ਮਜੀਠੀਆ ‘ਤੇ CM. ਕੇਜਰੀਵਾਲ ਦਾ ਵੱਡਾ ਬਿਆਨ
CM. ਚੰਨੀ ਤੇ ਮਜੀਠੀਆ ‘ਤੇ CM. ਕੇਜਰੀਵਾਲ ਦਾ ਵੱਡਾ ਬਿਆਨ

ਅੰਮ੍ਰਿਤਸਰ: 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ (Punjab Assembly Election) ਨੂੰ ਲੈਕੇ ਪੰਜਾਬ ਅੰਦਰ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ ਅਤੇ ਇਸ ਅਖਾੜੇ ਨੂੰ ਜਿੱਤਣ ਦੇ ਲਈ ਹਰ ਸਿਆਸੀ ਪਾਰਟੀ ਪੂਰਾ ਜ਼ੋਰ ਲਗਾ ਰਹੀ ਹੈ। ਪੰਜਾਬ ਅੰਦਰ ਸੱਤਾ ਦੀ ਕੁਰਸੀ ਹਾਸਲ ਕਰਨ ਦੇ ਲਈ ਇੱਕ ਪਾਸੇ ਜਿੱਥੇ ਪੰਜਾਬ ਦੀਆਂ ਰਿਵਾਇਤੀ ਪਾਰਟੀਆਂ (Traditional parties of Punjab) ਚੋਣ ਮੈਦਾਨ ਵਿੱਚ ਉਤਰੀਆ ਹਨ, ਉੱਥੇ ਹੀ ਦੂਜੇ ਪਾਸੇ ਭਾਰਤ ਦੀਆਂ ਨੈਸ਼ਨਲ ਪਾਰਟੀਆਂ (National parties of India) ਵੱਲੋਂ ਪੰਜਾਬ ਦੀ ਸੱਤਾ ਹਾਸਲ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।

'ਕੇਜਰੀਵਾਲ ਦੇ ਪੰਜਾਬ ਦੌਰੇ'

ਇਸੇ ਤਹਿਤ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ (AAP convener Arvind Kejriwal) ਪਿਛਲੇ ਕਰੀਬ ਇੱਕ ਸਾਲ ਤੋਂ ਲਗਾਤਾਰ ਪੰਜਾਬ ਦੇ ਦੌਰੇ ‘ਤੇ ਹਨ। ਜੋ ਲਗਾਤਾਰ ਪਾਰਟੀ ਨੂੰ ਸੂਬੇ ਅੰਦਰ ਮਜ਼ਬੂਤ ਕਰਨ ਦੇ ਲਈ ਰੈਲੀ ਕਰ ਰਹੇ ਹਨ, ਅੰਮ੍ਰਿਤਸਰ ਪਹੁੰਚੇ ਅਰਵਿੰਦ ਕੇਜਰੀਵਾਲ ਭਗਵਾਨ ਵਾਲਮੀਕਿ ਅਸਥਾਨ ‘ਤੇ ਨਤਮਸਤਕ ਹੋਏ।

CM. ਚੰਨੀ ਤੇ ਮਜੀਠੀਆ ‘ਤੇ CM. ਕੇਜਰੀਵਾਲ ਦਾ ਵੱਡਾ ਬਿਆਨ

'ਸਹੂਲਤਾਂ ਤੋਂ ਵਾਂਝੇ ਨੇ ਲੋਕ'

ਇਸ ਮੌਕੇ ਉਨ੍ਹਾਂ ਨੇ ਵਿਰੋਧੀਆਂ ‘ਤੇ ਨਿਸ਼ਾਨੇ ਸਾਧਦੇ ਕਿਹਾ ਕਿ ਆਜ਼ਾਦੀ ਦੇ 70 ਸਾਲਾਂ ਬਾਅਦ ਵੀ ਭਾਰਤ ਵਿੱਚ ਚੰਗੀ ਸਿੱਖਿਆ ਤੇ ਚੰਗੀ ਸਿਹਤ ਸਹੂਲਤ ਨਹੀਂ ਹੈ। ਜਿਸ ਕਰਕੇ ਅੱਜ ਸਾਡੇ ਬੱਚੇ ਸਿੱਖਿਆ ਤੋਂ ਅਤੇ ਸਾਡੇ ਬਜ਼ੁਰਗ ਇਲਾਜ ਤੋਂ ਵਾਂਝੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਰਕਾਰੀ ਸਕੂਲਾਂ ਦੀ ਮਾੜੀ ਹਾਲਾਤ ਲਈ ਲੀਡਰ ਪੂਰਨ ਤੌਰ ‘ਤੇ ਜ਼ਿੰਮੇਵਾਰ ਹਨ।

'ਚੰਗੀ ਸਿੱਖਿਆ ਦਿੱਤੀ ਜਾਵੇਗੀ'

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੇ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਨੇ ਸਹੁੰ ਖਾਧੀ ਹੈ ਕਿ ਭਾਰਤ ਅੰਦਰ ਜਿਵੇਂ ਅਮੀਰ ਲੋਕਾਂ ਦੇ ਬੱਚੇ ਚੰਗੀ ਸਿੱਖਿਆ ਲੈਂਦੇ ਹਨ, ਉਵੇਂ ਹੀ ਸਾਡੀ ਸਰਕਾਰ ਵਾਲੇ ਹਰ ਸੂਬੇ ਦੇ ਅੰਦਰ ਹਰ ਬੱਚੇ ਨੂੰ ਚੰਗੀ ਸਿੱਖਿਆ ਦਿੱਤੀ ਜਾਵੇਗੀ।

'ਸਫ਼ਾਈ ਕਰਮਚਾਰੀ ਹੋਣਗੇ ਪੱਕੇ'

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਪੰਜਾਬ ਦੀ ਕਿਸੇ ਵੀ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ, ਉਨ੍ਹਾਂ ਕਿਹਾ ਕਿ ਜੇਕਰ 2022 ਵਿੱਚ ਪੰਜਾਬ ਅੰਦਰ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਹੈ ਤਾਂ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ।

'ਮਜੀਠੀਆ ਕੇਸ ਮਹਿਜ ਦਿਖਾਵਾ'

ਬਿਕਰਮ ਮਜੀਠੀਆ ਖ਼ਿਲਾਫ਼ ਐੱਫ.ਆਈ.ਆਰ (FIR against Bikram Majithia) ਦਰਜ ਕਰਨ 'ਤੇ ਕੇਜਰੀਵਾਲ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ 5 ਸਾਲਾਂ 'ਚ ਐੱਫ.ਆਈ.ਆਰ. ਦਰਜ ਕਰਕੇ ਇਹ ਲੋਕ ਆਪਣੀ ਪਿੱਠ ਥਪਥਪਾਉਂਦੇ ਹਨ, ਪਰ ਸਵਾਲ ਇਹ ਹੈ ਕਿ ਇੰਨੇ ਗੰਭੀਰ ਇਲਜ਼ਾਮ ਲਗਾਉਣ ਅਤੇ ਜ਼ਮਾਨਤ ਰੱਦ ਹੋਣ ਤੋਂ ਬਾਅਦ ਵੀ ਹੇਠਲੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਨ ਦੇ ਬਾਵਜੂਦ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ ਅਤੇ ਇਸ ਨੂੰ ਰੱਦ ਕਰਨ ਤੋਂ ਤੁਰੰਤ ਬਾਅਦ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਸੀ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਦਿਖਾਵਾ ਕਰ ਰਹੀ ਹੈ।
ਇਹ ਵੀ ਪੜ੍ਹੋ:ਕਿਸਾਨਾਂ ਨੇ PM ਮੋਦੀ ਤੇ CM ਚੰਨੀ ਖਿਲਾਫ਼ ਖੋਲ੍ਹਿਆ ਮੋਰਚਾ !

ETV Bharat Logo

Copyright © 2024 Ushodaya Enterprises Pvt. Ltd., All Rights Reserved.