ETV Bharat / state

Amritpal Singh News Update: SGPC ਪ੍ਰਧਾਨ ਧਾਮੀ ਦਾ ਬਿਆਨ, ਆਸਾਮ ਦੀ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਦੇ ਪਰਿਵਾਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਤੋਂ ਰੋਕਣਾ ਮੰਦਭਾਗਾ

author img

By ETV Bharat Punjabi Team

Published : Oct 4, 2023, 12:21 PM IST

Assam Jail Amritpal
Assam Jail Amritpal

ਅਸਾਮ ਦੀ ਜੇਲ੍ਹ 'ਚ ਬੰਦ ਸਿੰਘਾਂ ਵਲੋਂ ਸਰਕਾਰ ਤੇ ਅੰਮ੍ਰਿਤਸਰ ਦੇ ਡੀਸੀ 'ਤੇ ਇਲਜ਼ਾਮ ਲਾਏ ਹਨ। ਜਿਸ ਦੇ ਚੱਲਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸਿੱਖਾਂ ਨੂੰ ਇਨਸਾਫ ਲੈਣ ਲਈ ਭੁੱਖ ਹੜਤਾਲ ਕਰਨੀ ਪੈ ਰਹੀ ਹੈ। (Amritpal Singh News Update)

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖਾਂ ਦੇ ਪਰਿਵਾਰਕ ਮੈਂਬਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਦੀ ਇਜਾਜ਼ਤ ਨਾ ਦੇਣ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਡਿਬਰੂਗੜ੍ਹ ਜੇਲ੍ਹ ’ਚ ਕੈਦ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਤੋਂ ਰੋਕਣਾ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੈ। (Amritpal Singh News Update)

ਇਨਸਾਫ਼ ਲੈਣ ਲਈ ਕਰਨੀ ਪੈ ਰਹੀ ਭੁੱਖ ਹੜਤਾਲ: ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਮੁਲਾਕਾਤ ਲਈ ਲੋੜੀਂਦੀ ਆਗਿਆ ਨਾ ਦੇ ਕੇ ਠੀਕ ਨਹੀਂ ਕੀਤਾ ਜਾ ਰਿਹਾ। ਮਨੁੱਖੀ ਅਧਿਕਾਰਾਂ ਤਹਿਤ ਹਰ ਕੈਦੀ ਨਾਲ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਕੇਸ ਦੀ ਪੈਰਵਾਈ ਕਰਨ ਵਾਲੇ ਵਕੀਲਾਂ ਦੀ ਮੁਲਾਕਾਤ ਦਾ ਹੱਕ ਦਬਾਇਆ ਨਹੀਂ ਜਾ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸਿੱਖਾਂ ਨੂੰ ਇਨਸਾਫ ਲੈਣ ਲਈ ਭੁੱਖ ਹੜਤਾਲ ਕਰਨੀ ਪੈ ਰਹੀ ਹੈ।

ਸਰਕਾਰ ਨੂੰ ਦਖ਼ਲ ਦੇਣ ਦੀ ਕੀਤੀ ਮੰਗ: ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ’ਤੇ ਸੰਜੀਦਗੀ ਨਾਲ ਗੌਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ’ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਤੁਰੰਤ ਹਦਾਇਤ ਜਾਰੀ ਕਰੇ ਅਤੇ ਆਸਾਮ ਦੀ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਦੇ ਪਰਿਵਾਰਾਂ ਅਤੇ ਵਕੀਲਾਂ ਨੂੰ ਲੋੜੀਂਦੀ ਇਜਾਜ਼ਤ ਦੇਵੇ। ਉਨ੍ਹਾਂ ਜੇਲ੍ਹ ’ਚ ਬੰਦ ਸਿੱਖਾਂ ਨੂੰ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਵੀ ਪੰਜਾਬ ਸਰਕਾਰ ਨੂੰ ਆਖਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤਰਫੋਂ ਪਹਿਲਾਂ ਤੋਂ ਹੀ ਕਾਨੂੰਨੀ ਸਹਿਯੋਗ ਦੇ ਰਹੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੂੰ ਲੋੜੀਂਦੀ ਕਾਰਵਾਈ ਲਈ ਕਿਹਾ ਗਿਆ ਹੈ, ਜੋ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮਿਲਣਗੇ।

ਬੰਦੀ ਸਿੰਘਾਂ ਵੱਲੋਂ ਭੁੱਖ ਹੜਤਾਲ : ਦੱਸ ਦਈਏ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਸਣੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ 10 ਬੰਦੀ ਸਿੰਘਾਂ ਵੱਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ। ਜਿਸ 'ਚ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਉੱਤੇ ਗੰਭੀਰ ਇਲਜ਼ਾਮ ਲਗਾਏ ਹਨ। ਜਿਸ 'ਚ ਕਿਹਾ ਜਾ ਰਿਹਾ ਕਿ ਅੰਮ੍ਰਿਤਪਾਲ ਸਿੰਘ ਸਣੇ ਡਿਬਰੂਗੜ ਜੇਲ੍ਹ ਵਿੱਚ ਬੰਦ ਸਿੰਘਾਂ ਦੇ ਕੇਸਾਂ ਦੀ ਪੈਰਵਾਈ ਕਰ ਰਹੇ ਵਕੀਲਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.