ETV Bharat / state

Bandi Singh Got Parole : ਕੌਮੀ ਇਨਸਾਫ਼ ਮੋਰਚਾ ਦੇ ਸੰਘਰਸ਼ ਨੂੰ ਪਿਆ ਬੂਰ, ਇਸ ਬੰਦ ਬੰਦੀ ਸਿੰਘ ਨੂੰ ਮਿਲੀ 2 ਮਹੀਨਿਆਂ ਦੀ ਪੈਰੋਲ

author img

By

Published : Feb 11, 2023, 10:40 AM IST

Updated : Feb 11, 2023, 11:07 AM IST

Bandi Singh in Amritsar jail got 2 months parole
ਇਸ ਬੰਦ ਬੰਦੀ ਸਿੰਘ ਨੂੰ ਮਿਲੀ 2 ਮਹੀਨਿਆਂ ਦੀ ਪੈਰੋਲ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਸਿੱਖ ਜਥੇਬੰਦੀਆਂ ਵੱਲੋਂ ਸਰਕਾਰ ਖਿਲਾਫ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਸੇ ਕੜੀ ਤਹਿਤ ਅੰਮ੍ਰਿਤਸਰ ਦੀ ਜੇਲ੍ਹ ਵਿਚ ਬੰਦ ਬੰਦੀ ਸਿੰਘ ਨੂੰ 2 ਮਹੀਨਿਆਂ ਦੀ ਪੈਰੋਲ ਮਿਲ ਗਈ ਹੈ।

ਅੰਮ੍ਰਿਤਸਰ : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਸਿੱਖ ਜਥੇਬੰਦੀਆਂ ਵੱਲੋਂ ਸਰਕਾਰ ਖਿਲਾਫ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਸੇ ਕੜੀ ਤਹਿਤ ਅੰਮ੍ਰਿਤਸਰ ਦੀ ਜੇਲ੍ਹ ਵਿਚ ਬੰਦ ਬੰਦੀ ਸਿੰਘ ਨੂੰ 2 ਮਹੀਨਿਆਂ ਦੀ ਪੈਰੋਲ ਮਿਲ ਗਈ ਹੈ। ਉਕਤ ਬੰਦੀ ਸਿੰਘ ਦਾ ਨਾਂ ਗੁਰਦੀਪ ਸਿੰਘ ਖੇੜਾ ਹੈ, ਜਿਨ੍ਹਾਂ ਨੂੰ ਕਰਨਾਟਕ ਦੀ ਜੇਲ੍ਹ ਤੋਂ ਅੰਮ੍ਰਿਤਸਰ ਵਿਖੇ ਸ਼ਿਫਟ ਕੀਤਾ ਗਿਆ ਸੀ।

ਕੌਣ ਹੈ ਗੁਰਦੀਪ ਸਿੰਘ ਖੇੜਾ : ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜੱਲੂਪੁਰ ਖੇੜਾ ਦਾ ਰਹਿਣ ਵਾਲਾ ਗੁਰਦੀਪ ਸਿੰਘ ਖੇੜਾ ਆਈਪੀਸੀ ਦੀਆਂ ਧਾਰਾਵਾਂ 302, 307, 427 ਅਤੇ 120-ਬੀ ਅਤੇ ਟਾਡਾ ਐਕਟ ਤਹਿਤ ਦਰਜ ਕੇਸ ਵਿੱਚ ਪਿਛਲੇ 32 ਸਾਲਾਂ ਤੋਂ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਉਸਨੂੰ 1990 ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਕਰਨਾਟਕ ਅਦਾਲਤ ਨੇ 1991 ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਉਹ 1990 ਤੋਂ ਜੂਨ 2015 ਤੱਕ ਕਰਨਾਟਕ ਦੀ ਗੁਲਬਰਗਾ ਜੇਲ੍ਹ ਵਿੱਚ ਸੀ ਅਤੇ ਫਿਰ ਉਸ ਨੂੰ ਅੰਮ੍ਰਿਤਸਰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਉਸ ਨੂੰ 2016 ਤੋਂ ਪੈਰੋਲ ਦਿੱਤੀ ਗਈ ਸੀ।

ਇਹ ਵੀ ਪੜ੍ਹੋ : Attack on Girl : ਨਕਾਬਪੋਸ਼ਾਂ ਨੇ ਘਰ 'ਚ ਵੜ ਕੇ ਲੜਕੀ ਉਤੇ ਕੀਤਾ ਹਮਲਾ, ਪਰਿਵਾਰ ਵੱਲੋਂ ਪੁਲਿਸ ਉਤੇ ਕਾਰਵਾਈ ਨਾ ਕਰਨ ਦੇ ਇਲਜ਼ਾਮ

ਲਗਾਤਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਿਹੈ ਮੋਰਚਾ: ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਤੇ ਕੌਮੀ ਇਨਸਾਫ ਮੋਰਚੇ ਵੱਲੋਂ ਲਗਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਮੋਰਚੇ ਦੇ 31 ਮੈਂਬਰੀ ਜਥੇ ਵੱਲੋਂ ਲਗਾਤਾਰ ਚੰਡੀਗੜ੍ਹ ਤੇ ਮੋਹਾਲੀ ਵਿਚ ਸਰਕਾਰ ਖਿਲਾਫ ਨਾਅਰੇ ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਥੇ ਵੱਲੋਂ ਪਿਛਲੇ ਦਿਨੀਂ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਲਈ ਚੰਡੀਗੜ੍ਹ ਕੂਚ ਕੀਤਾ ਗਿਆ ਸੀ, ਜਿਸ ਦੌਰਾਨ ਪੁਲਿਸ ਵੱਲੋਂ ਜਥੇ ਦੇ ਮੈਂਬਰਾਂ ਦੀ ਗ੍ਰਿਫਤਾਰੀ ਵੀ ਲਈ ਗਈ ਸੀ। ਹਾਲਾਂਕਿ ਅਗਲੇ ਦਿਨ ਪ੍ਰਦਰਸ਼ਨ ਦੌਰਾਨ ਪੁਲਿਸ ਤੇ ਮੋਰਚੇ ਵਿਚਕਾਰ ਝੜਪ ਵੀ ਹੋਈ ਸੀ।

Last Updated :Feb 11, 2023, 11:07 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.