ETV Bharat / state

Yaariyan 2 Movie Controversy: ਯਾਰੀਆਂ 2 ਫਿਲਮ ਦੇ ਅਦਾਕਾਰ ਅਤੇ ਡਾਇਰੈਕਟ 'ਤੇ ਮਾਮਲਾ ਦਰਜ, SGPC ਦੀ ਸ਼ਿਕਾਇਤ ਮਗਰੋਂ ਹੋਈ ਐੱਫਆਈਆਰ

author img

By ETV Bharat Punjabi Team

Published : Sep 1, 2023, 7:10 PM IST

ਫਿਲਮ ਯਾਰੀਆਂ 2' ਦੇ ਗੀਤ 'ਸਹੁਰੇ ਘਰ' ਵਿੱਚ ਫਿਲਮਾਏ ਗਏ ਕੁੱਝ ਸੀਨਾਂ ਨੂੰ ਲੈਕੇ ਐੱਸਜੀਪੀਸੀ ਵੱਲੋਂ ਇਤਰਾਜ਼ ਜਤਾਇਆ ਗਿਆ ਸੀ। ਇਸ ਤੋਂ ਬਾਅਦ ਹੁਣ ਅੰਮ੍ਰਿਤਸਰ ਵਿੱਚ ਫਿਲਮ ਦੇ ਅਦਾਕਾਰ ਅਤੇ ਡਾਇਰੈਕਟ ਸਮੇਤ 4 ਲੋਕਾਂ ਉੱਤੇ ਪੁਲਿਸ ਨੇ ਬੇਅਦਬੀ ਧਾਰਾ 295-ਏ ਤਹਿਤ ਮਾਮਲਾ ਦਰਜ ਕੀਤਾ ਹੈ। (Case under section 295 of blasphemy)

A case has been registered against the actor, director and director of Yaariyan 2 in Amritsar
Yaariyan 2 movie controversy: ਯਾਰੀਆਂ 2 ਫਿਲਮ ਦੇ ਅਦਾਕਾਰਅਤੇ ਡਾਇਰੈਕਟ 'ਤੇ ਮਾਮਲਾ ਦਰਜ, ਐੱਸਜੀਪੀਸੀ ਦੀ ਸ਼ਿਕਾਇਤ ਮਗਰੋਂ ਹੋਈ ਐੱਫਆਈਆਰ

ਐੱਸਜੀਪੀਸੀ ਦੀ ਸ਼ਿਕਾਇਤ ਮਗਰੋਂ ਹੋਈ ਐੱਫਆਈਆਰ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ’ਤੇ ਅੰਮ੍ਰਿਤਸਰ ਪੁਲਿਸ ਨੇ ‘ਯਾਰੀਆਂ 2’ ਫਿਲਮ ਦੇ ਅਦਾਕਾਰ, ਡਾਇਰੈਕਟਰ ਅਤੇ ਪ੍ਰੋਡਿਊਸਰ ਖਿਲਾਫ਼ ਐੱਫਆਈਆਰ ਦਰਜ ਕਰ ਲਈ ਹੈੈ। ਇੱਥੇ ਪੁਲਿਸ ਥਾਣਾ ਈ-ਡਵੀਜ਼ਨ ਵਿੱਚ ਆਈਪੀਸੀ ਦੀ ਧਾਰਾ 295-ਏ ਤਹਿਤ ਦਰਜ ਕੀਤੀ ਗਈ ਐਫੱਆਈਆਰ ਵਿਚ ਫਿਲਮ ਅਦਾਕਾਰ ਨਿਜ਼ਾਨ ਜ਼ਾਫ਼ਰੀ, ਡਾਇਰੈਕਟਰ ਵਿਨੈ ਸਪਰੂ, ਰਾਧਿਕਾ ਰਾਓ ਅਤੇ ਪ੍ਰੋਡਿਊਸਰ ਭੂਸ਼ਨ ਕੁਮਾਰ ਦੇ ਨਾਮ ਸ਼ਾਮਲ ਹਨ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ‘ਯਾਰੀਆਂ 2’ ਫਿਲਮ ਵਿਚ ਗੈਰ ਸਿੱਖ ਅਦਾਕਾਰ ਨੂੰ ਗਾਤਰਾ ਕਿਰਪਾਨ ਪਹਿਨਾ ਕੇ ਸਿੱਖ ਸਿਧਾਂਤ, ਮਰਯਾਦਾ ਅਤੇ ਰਹਿਣੀ ਦੇ ਕੀਤੇ ਨਿਰਾਦਰ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਕਾਰਵਾਈ ਮੰਗੀ ਸੀ।

ਕਥਿਤ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ: ਇਸ ’ਤੇ ਪੁਲਿਸ ਵੱਲੋਂ ਥਾਣਾ ਈ ਡਵੀਜ਼ਨ ਵਿਖੇ ਧਾਰਾ 295-ਏ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਫਿਲਮਾਂ ਅੰਦਰ ਸਿੱਖ ਮਰਯਾਦਾ, ਪਰੰਪਰਾ ਅਤੇ ਜੀਵਨਸ਼ੈਲੀ ਦੀ ਤੌਹੀਨ ਕਰਨ ਵਾਲੀ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਭਾਵੇਂ ਫਿਲਮ ਨਿਰਮਾਤਾਵਾਂ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਇਸ ਹਰਕਤ ਲਈ ਮੁਆਫੀ ਮੰਗੀ ਹੈ ਪਰ ਗੀਤ ਵਿੱਚੋਂ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੇ ਸੀਨ ਨੂੰ ਸਹੀ ਤਰੀਕੇ ਨਾਲ ਹਟਾਇਆ ਨਹੀਂ ਗਿਆ। ਗੀਤ ਯੂਟਿਊਬ ’ਤੇ ਅਜੇ ਵੀ ਮੌਜੂਦ ਹੈ, ਜਿਸ ਵਿੱਚੋਂ ਕੇਵਲ ਕਿਰਪਾਨ ਨੂੰ ਧੁੰਦਲਾ ਕੀਤਾ ਗਿਆ ਹੈ ਪਰ ਗਾਤਰਾ ਉਸੇ ਤਰ੍ਹਾਂ ਹੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਇਸ ਸ਼ੈਤਾਨੀ ਨੂੰ ਮਾਫ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਨਾਲ ਯਤਨ ਕਰੇਗੀ ਕਿ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇ।

ਕਾਨੂੰਨ ਮੁਤਾਬਿਕ ਬਣਦੀ ਕਾਰਵਾਈ: ਦੂਜੇ ਪਾਸੇ, ਇਸ ਮਾਮਲੇ ਦੇ ਵਿੱਚ ਅੰਮ੍ਰਿਤਸਰ ਦੇ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅੰਮ੍ਰਿਤਸਰ ਥਾਣਾ ਈ ਡਵੀਜ਼ਨ ਦੇ ਵਿੱਚ ਐਸਜੀਪੀਸੀ ਦੇ ਸਕੱਤਰ ਪ੍ਰਤਾਪ ਸਿੰਘ ਦੇ ਬਿਆਨਾਂ ਦੇ ਅਧਾਰ ਯਾਰੀਆਂ 2 ਫਿਲਮ ਦੇ ਫਿਲਮ ਅਦਾਕਾਰ ਨਿਜ਼ਾਨ ਜ਼ਾਫ਼ਰੀ, ਡਾਇਰੈਕਟਰ ਵਿਨੈ ਸਪਰੂ, ਰਾਧਿਕਾ ਰਾਓ ਅਤੇ ਪ੍ਰੋਡਿਊਸਰ ਭੂਸ਼ਨ ਕੁਮਾਰ ਉੱਤੇ ਧਾਰਾ 295 A ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।



ETV Bharat Logo

Copyright © 2024 Ushodaya Enterprises Pvt. Ltd., All Rights Reserved.