ETV Bharat / state

ਸੀਐੱਮ ਚੰਨੀ ਦੇ ਭਾਣਜੇ ਹਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਕਰਵਾਇਆ ਭਰਤੀ

author img

By

Published : Mar 3, 2022, 1:57 PM IST

Updated : Mar 3, 2022, 2:19 PM IST

ਭੁਪਿੰਦਰ ਸਿੰਘ ਹਨੀ ਨੂੰ  ਲਿਆਂਦਾ ਗਿਆ ਹਸਪਤਾਲ
ਭੁਪਿੰਦਰ ਸਿੰਘ ਹਨੀ ਨੂੰ ਲਿਆਂਦਾ ਗਿਆ ਹਸਪਤਾਲ

ਨਾਜਾਇਜ਼ ਮਾਈਨਿੰਗ ਮਾਮਲੇ ’ਚ ਗ੍ਰਿਫਤਾਰ ਸੀਐੱਮ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਅੰਮ੍ਰਿਤਸਰ ਵਿਖੇ ਹਸਪਤਾਲ ਚ ਲਿਆਂਦਾ ਗਿਆ ਹੈ। ਇਸ ਦਾ ਕਾਰਨ ਭੁਪਿੰਦਰ ਸਿੰਘ ਹਨੀ ਦੀ ਤਬੀਅਤ ਖਰਾਬ ਹੋਣਾ ਦੱਸਿਆ ਜਾ ਰਿਹਾ ਹੈ।

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਹਨੀ ਨੂੰ ਈਡੀ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ’ਚ ਲਿਆਂਦਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਭੁਪਿੰਦਰ ਸਿੰਘ ਹਨੀ ਦੀ ਤਬੀਅਤ ਖਰਾਬ ਹੋਣ ਦੇ ਚੱਲਦੇ ਉਸ ਨੂੰ ਇਲਾਜ ਦੇ ਲਈ ਹਸਪਤਾਲ ਚ ਲਿਆਂਦਾ ਗਿਆ ਹੈ।

ਭੁਪਿੰਦਰ ਸਿੰਘ ਹਨੀ ਨੂੰ ਲਿਆਂਦਾ ਗਿਆ ਹਸਪਤਾਲ

ਦੱਸ ਦਈਏ ਕਿ ਸੀਐੱਮ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਜੋ ਕਿ ਜਲੰਧਰ ਜੇਲ੍ਹ ਚ ਬੰਦ ਹੈ। ਉਸਦੀ ਤਬੀਅਤ ਖਰਾਬ ਹੋਣ ਦੇ ਚੱਲਦੇ ਹੀ ਉਸਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਸ ਨੂੰ ਉੱਚ ਅਧਿਕਾਰੀਆਂ ਦੀ ਦੇਖ ਰੇਖ ਚ ਇਲਾਜ ਕੀਤਾ ਜਾਵੇਗਾ। ਇਸ ਦੌਰਾਨ ਭਪਿੰਦਰ ਸਿੰਘ ਨੇ ਦੱਸਿਆ ਕਿ ਉਸਦੇ ਦਿਲ ’ਚ ਦਰਦ ਹੋ ਰਿਹਾ ਹੈ ਜਿਸ ਕਾਰਨ ਉਸ ਨੂੰ ਹਸਪਤਾਲ ਲਿਆਂਦਾ ਗਿਆ ਹੈ।

ਸੀਐੱਮ ਚੰਨੀ ਦੇ ਭਾਣਜੇ ਹਨੀ ਦੀ ਵਿਗੜੀ ਸਿਹਤ

ਜ਼ਿਕਰਯੋਗ ਹੈ ਕਿ ਮਾਈਨਿੰਗ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ (Bhupinder Singh Honey) ਨੂੰ ਈਡੀ ਵੱਲੋਂ 3 ਫਰਵਰੀ ਨੂੰ ਕਰੀਬ 7-8 ਘੰਟੇ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਸੀ।

ਕੀ ਸੀ ਪੂਰਾ ਮਾਮਲਾ ?

ਸਾਲ 2018 ਵਿੱਚ, ਨਵਾਂਸ਼ਹਿਰ ਜ਼ਿਲ੍ਹੇ ਦੇ ਰਾਹੋਂ ਥਾਣੇ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਸੀ। ਜਿਸ 'ਚ ਕਿਹਾ ਗਿਆ ਕਿ ਪੰਜਾਬ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਜਾਂਚ ਦੌਰਾਨ ਇੱਕ ਕੰਪਨੀ ਪ੍ਰੋਵਾਈਡਰ ਓਵਰਸੀਜ਼ ਸਰਵਿਸਿਜ਼ ਪ੍ਰਾਈਵੇਟ ਲਿਮਟਿਡ (POSPL) ਦਾ ਨਾਂ ਸਾਹਮਣੇ ਆਇਆ। ਇਸ ਕੰਪਨੀ ਦੇ ਤਿੰਨ ਡਾਇਰੈਕਟਰਾਂ ਵਿੱਚੋਂ ਇੱਕ ਭੁਪਿੰਦਰ ਸਿੰਘ ਹਨੀ ਹੈ। ਈਡੀ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹਨੀ ਨੂੰ ਇਸ ਸਬੰਧ ਵਿੱਚ ਪੁੱਛਗਿੱਛ ਲਈ ਜਲੰਧਰ ਬੁਲਾਇਆ ਗਿਆ ਸੀ। ਉਥੇ ਘੰਟਿਆਂਬੱਧੀ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਸ 'ਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਕਈ ਧਾਰਾਵਾਂ ਤਹਿਤ ਵੀ ਦੋਸ਼ ਲਾਏ ਗਏ ਹਨ।

ਇਹ ਵੀ ਪੜੋ: ਓਪਰੇਸ਼ਨ ਗੰਗਾ: 208 ਭਾਰਤੀਆਂ ਨੂੰ ਲੈ ਕੇ ਪਰਤਿਆ C-17 ਜਹਾਜ਼, ਰੱਖਿਆ ਰਾਜ ਮੰਤਰੀ ਨੇ ਕੀਤਾ ਸਵਾਗਤ

Last Updated :Mar 3, 2022, 2:19 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.