ਭਾਜਪਾ ਵੱਲੋਂ 2024 ਚੋਣਾਂ ਦੀ ਤਿਆਰੀ, ਹੁਣ ਭਾਜਪਾ ਵੀ ਕੱਢੇਗੀ ਪੰਜਾਬ 'ਚ ਯਾਤਰਾ
Updated on: Jan 23, 2023, 9:08 AM IST

ਭਾਜਪਾ ਵੱਲੋਂ 2024 ਚੋਣਾਂ ਦੀ ਤਿਆਰੀ, ਹੁਣ ਭਾਜਪਾ ਵੀ ਕੱਢੇਗੀ ਪੰਜਾਬ 'ਚ ਯਾਤਰਾ
Updated on: Jan 23, 2023, 9:08 AM IST
2024 ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ 'ਚ ਹੁਣ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਮਾਰਚ ਮਹੀਨੇ ਯਾਤਰਾ ਕੱਢਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ, ਭਾਜਪਾ ਦੀ ਕੌਮੀ ਕਾਰਜਕਰਨੀ ਮੀਟਿੰਗ ਦਾ ਅੱਜ ਦੂਜਾ ਅਤੇ ਆਖਰੀ ਦਿਨ ਰਹੇਗਾ। ਬੀਤੇ ਦਿਨ, ਐਤਵਾਰ ਨੂੰ ਇਹ ਮੀਟਿੰਗ ਹੋਈ। ਭਾਰਤੀ ਜਨਤਾ ਪਾਰਟੀ ਦੇ ਵੱਡੇ ਨੇਤਾਵਾਂ ਦਾ ਦਾਅਵਾ ਹੈ ਕਿ ਪਹਿਲਾ ਉਹ ਕਾਰਪੋਰੇਸ਼ਨ ਦੀਆਂ ਚੋਣਾਂ ਜਿੱਤਣਗੇ ਅਤੇ ਉਸ ਤੋਂ ਬਾਅਦ ਹੀ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਜਿੱਤ ਕੇ ਪੰਜਾਬ ਵਿੱਚ ਆਪਣਾ ਪਰਚਮ ਲਹਿਰਾਉਣਗੇ।
ਅੰਮ੍ਰਿਤਸਰ: ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਯਾਤਰਾ ਸ਼ੁਰੂ ਕੀਤੀ ਜਾਵੇਗੀ। ਉੱਥੇ ਹੀ ਭਾਰਤੀ ਜਨਤਾ ਪਾਰਟੀ ਦੇ ਨੇਤਾ ਡਾਕਟਰ ਰਾਜ ਕੁਮਾਰ ਵੇਰਕਾ, ਸੁਨੀਲ ਜਾਖੜ ਅਤੇ ਰਾਣਾ ਸੋਢੀ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਦੋ ਦਿਨ ਭਾਜਪਾ ਦੀ ਮੀਟਿੰਗ ਦੌਰਾਨ ਭਾਰਤੀ ਜਨਤਾ ਪਾਰਟੀ ਵੱਲੋਂ ਕਈ ਅਹਿਮ ਫ਼ੈਸਲੇ ਲਏ ਗਏ ਹਨ। ਇਨ੍ਹਾਂ ਵਿਚੋਂ ਇੱਕ ਫੈਸਲਾ ਭਾਰਤੀ ਜਨਤਾ ਪਾਰਟੀ ਵੱਲੋਂ ਇਕ ਪੈਦਲ ਮਾਰਚ ਸ਼ੁਰੂ ਕਰਨ ਦਾ ਹੈ, ਜੋ ਕਿ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਹੋਵੇਗਾ। ਉਨਾਂ ਕਿਹਾ ਕਿ ਇਸ ਦੀ ਅਗਵਾਈ ਅਮਿਤ ਸ਼ਾਹ ਵੱਲੋਂ ਕੀਤੀ ਜਾਵੇਗੀ।
2027 'ਚ ਬਣੇਗੀ ਪੰਜਾਬ 'ਚ ਭਾਜਪਾ ਸਰਕਾਰ: ਅੱਗੇ ਬੋਲਦੇ ਹੋਏ ਰਾਣਾ ਸੋਢੀ ਨੇ ਕਿਹਾ ਕਿ ਪਹਿਲਾਂ ਅਸੀਂ ਕਾਰਪੋਰੇਸ਼ਨ ਦੀਆਂ ਚੋਣਾ ਜਿਤਾਂਗੇ ਅਤੇ ਉਸ ਤੋਂ ਬਾਅਦ 2024 ਦੀਆਂ ਅਤੇ 2027 ਵਿੱਚ ਵਿਧਾਨ ਸਭਾ ਚੋਣ ਜਿੱਤ ਕੇ, ਬੀਜੇਪੀ ਪੰਜਾਬ ਵਿੱਚ ਆਪਣੀ ਸਰਕਾਰ ਬਣਾਵੇਗੀ।
ਪੰਜਾਬ ਵਿੱਚ ਭਾਜਪਾ ਵੀ ਕੱਢੇਗੀ ਯਾਤਰਾ: ਭਾਜਪਾ ਆਗੂ ਰਾਣਾ ਸੋਢੀ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਅਸੀਂ ਆਪਣੇ ਵਰਕਰਾਂ ਨੂੰ ਮਜ਼ਬੂਤ ਕਰਨ ਲਈ ਮਾਰਚ ਵੀ ਕੱਢਿਆ ਜਾਵੇਗਾ। ਕਿਹਾ ਕਿ ਇਸ ਮੀਟਿੰਗ ਦਾ ਸਭ ਤੋਂ ਵੱਡਾ ਮਕਸਦ ਪਾਰਟੀ ਵਰਕਰਾਂ ਨੂੰ ਪ੍ਰੋਤਸਾਹਿਤ ਕਰਨਾ ਅਤੇ ਆਪਣੀ ਪਾਰਟੀ ਨੂੰ ਮਜ਼ਬੂਤ ਕਰਨਾ ਹੈ। ਉਥੇ ਹੀ ਡਾਕਟਰ ਰਾਜ ਕੁਮਾਰ ਵੇਰਕਾ ਦਾ ਕਹਿਣਾ ਹੈ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਮਾਰਚ ਮਹੀਨੇ ਯਾਤਰਾ ਕੱਢੀ ਜਾਵੇਗੀ, ਜੋ ਕਿ ਅੰਮ੍ਰਿਤਸਰ ਤੋਂ ਸ਼ੁਰੂ ਹੋਕੇ ਪੰਜਾਬ ਦੇ ਅਲੱਗ-ਅਲੱਗ ਸੂਬਿਆਂ ਵਿੱਚ ਜਾਵੇਗਾ।
ਅੱਗੇ ਸੁਨੀਲ ਜਾਖੜ ਨੇ ਵੀ ਬੋਲਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਆਪਣਾ ਪਰਚਮ ਜ਼ਰੂਰ ਲਹਿਰਾਵੇਗਾ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੇ ਅਸੀਂ ਕਈ ਮੁੱਦਿਆਂ ਉੱਤੇ ਚਰਚਾ ਵੀ ਕੀਤੀ ਹੈ ਕਿ ਕਿਵੇਂ ਪਿੰਡਾਂ ਵਿੱਚ ਆਪਣੇ ਵਰਕਰਾਂ ਨੂੰ ਭੇਜ ਕੇ ਆਪਣੀ ਵੋਟ ਇਕੱਠੀ ਕਰ ਸਕਦੇ ਹਾਂ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਜਦੋਂ ਦੀ ਭਾਰਤ ਜੋੜੋ ਯਾਤਰਾ ਨਿਕਲੀ ਹੈ, ਉਸ ਤੋਂ ਬਾਅਦ ਭਾਜਪਾ ਦੀ ਨੀਂਦ ਉੱਡਦੀ ਹੋਈ ਨਜ਼ਰ ਆ ਰਹੀ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਹੁਣ ਮੀਟਿੰਗਾਂ ਕਰਕੇ 2024 ਦੀ ਚੋਣ ਜਿੱਤਣ ਲਈ ਰੂਪ-ਰੇਖਾ ਵੀ ਤਿਆਰ ਕੀਤੀ ਜਾ ਰਹੀ ਹੈ। ਉੱਥੇ ਹੀ ਹੁਣ ਭਾਰਤ ਜੋੜੋ ਯਾਤਰਾ ਤੋਂ ਬਾਅਦ ਭਾਜਪਾ ਵੀ ਹੁਣ ਪੈਦਲ ਮਾਰਚ ਕਰਨ ਜਾ ਰਹੀ ਹੈ ਜਿਸ ਦੀ ਸ਼ੁਰੂਆਤ ਪੰਜਾਬ ਵਿਚ ਅੰਮ੍ਰਿਤਸਰ ਤੋਂ ਕੀਤੀ ਜਾਵੇਗੀ। ਵੇਖਣਾ ਹੋਵੇਗਾ ਕਿ ਭਾਰਤ ਜੋੜੋ ਯਾਤਰਾ ਜੋ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਕੀਤੀ ਗਈ ਹੈ, ਉਸ ਉੱਤੇ ਕੀ ਅਸਰ ਪਵੇਗਾ। ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਜਾਣ ਵਾਲੀ ਯਾਤਰਾ ਲੋਕਾਂ ਦੇ ਮਨਾਂ ਵਿਚ ਆਪਣੀ ਜਗ੍ਹਾ ਬਣਾ ਪਾਵੇਗਾ ਜਾਂ ਨਹੀਂ ਇਹ ਤਾਂ ਸਮਾਂ ਹੀ ਦੱਸੇਗਾ।
ਇਹ ਵੀ ਪੜ੍ਹੋ: ਬਹਿਬਲ ਕਲਾਂ ਬੇਅਦਬੀ ਇਨਸਾਫ ਮੋਰਚੇ ਦਾ ਸਰਕਾਰ ਨੂੰ ਅਲਟੀਮੇਟਮ, ਕਿਹਾ- 26 ਜਨਵਰੀ ਦਾ ਬਾਇਕਾਟ, ਮੁੜ ਜਾਮ ਹੋਵੇਗਾ ਨੈਸ਼ਨਲ ਹਾਈਵੇ
