ETV Bharat / state

BJP will besiege the Vidhan Sabha: ਬਜਟ ਵਾਲੇ ਦਿਨ ਮਾਨ ਸਰਕਾਰ ਦੀਆਂ ਮੁਸ਼ਕਿਲਾਂ ਵਧਣ ਦੇ ਆਸਾਰ, ਜਾਣੋ ਕਿਵੇਂ

author img

By

Published : Mar 6, 2023, 1:23 PM IST

Updated : Mar 6, 2023, 1:55 PM IST

BJP will besiege the Vidhan Sabha on March 9
Raj Kumar Verka : ਬਜਟ ਵਾਲੇ ਦਿਨ ਮਾਨ ਸਰਕਾਰ ਦੀਆਂ ਮੁਸ਼ਕਿਲਾਂ ਵਧਣ ਦੇ ਆਸਾਰ, ਡਾ. ਰਾਜ ਕੁਮਾਰ ਵੇਰਕਾ ਨੇ ਵੀ ਕੀਤਾ ਐਲਾਨ

ਪੰਜਾਬ ਵਿਚ ਇਕ ਵਾਰ ਫਿਰ ਜੇਲ੍ਹਾਂ ਅੰਦਰਲੇ ਹਾਲਾਤ ਉੱਤੇ ਸਿਆਸਤ ਭੱਖ ਚੁੱਕੀ ਹੈ ਅਤੇ 9 ਮਾਰਚ ਨੂੰ ਹੋਣ ਜਾ ਰਹੀ ਵਿਧਾਨ ਸਭਾ ਸੈਸ਼ਨ ਦਾ ਭਾਜਪਾ ਵੱਲੋਂ ਵਿਰੋਧ ਵੀ ਕੀਤਾ ਜਾਵੇਗਾ ਤੇ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ।

ਅੰਮ੍ਰਿਤਸਰ: ਪਿਛਲੇ ਦਿਨੀਂ ਅਜਨਾਲਾ ਦੇ ਥਾਣੇ ਵਿੱਚ ਵਾਪਰੀ ਘਟਨਾ ਤੋਂ ਬਾਅਦ ਲਗਾਤਾਰ ਹੀ ਪੰਜਾਬ ਵਿੱਚ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਲੰਘੇ ਕੱਲ੍ਹ ਦੂਸਰੇ ਪਾਸੇ ਤਰਨਤਾਰਨ ਦੇ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਦੇ ਵਿੱਚ ਗੈਂਗਸਟਰਾਂ ਦੀ ਹੋਈ ਗੈਂਗਵਾਰ ਅਤੇ ਗੈਂਗਸਟਰਾਂ ਵੱਲੋਂ ਜੇਲ੍ਹ ਵਿੱਚ ਬਣਾਈ ਵੀਡੀਓ ਤੋਂ ਬਾਅਦ ਵੀ ਇਕ ਵਾਰ ਫਿਰ ਪੰਜਾਬ ਦੀ ਮਾਨ ਸਰਕਾਰ ਸਵਾਲਾਂ ਦੇ ਘੇਰੇ ਵਿੱਚ ਘਿਰੀ ਹੋਈ ਨਜ਼ਰ ਆ ਰਹੀ ਹੈ। ਵਿਰੋਧੀ ਲਗਾਤਾਰ ਸਰਕਾਰ ਦੇ ਕਾਨੂੰਨ ਪ੍ਰਬੰਧ ਉੱਤੇ ਨਿਸ਼ਾਨੇਂ ਲਾ ਰਹੇ ਹਨ। ਅਜਨਾਲੇ ਦੀ ਘਟਨਾ ਤੋਂ ਤੁਰੰਤ ਬਾਅਦ ਇਹ ਘਟਨਾ ਕਈ ਤਰ੍ਹਾਂ ਦੇ ਸਿਆਸੀ ਪ੍ਰਤੀਕਰਮ ਲੈ ਰਹੀ ਹੈ।

ਭਾਜਪਾ ਕਰੇਗੀ ਸਰਕਾਰ ਦਾ ਵਿਰੋਧ: ਪੰਜਾਬ ਵਿਚ ਇਕ ਵਾਰ ਫਿਰ ਜੇਲ੍ਹਾਂ ਅੰਦਰਲੇ ਹਾਲਾਤ ਉੱਤੇ ਸਿਆਸਤ ਭੱਖ ਚੁੱਕੀ ਹੈ ਅਤੇ 9 ਮਾਰਚ ਨੂੰ ਹੋਣ ਜਾ ਰਹੀ ਵਿਧਾਨ ਸਭਾ ਸੈਸ਼ਨ ਦਾ ਭਾਜਪਾ ਵੱਲੋਂ ਵਿਰੋਧ ਵੀ ਕੀਤਾ ਜਾਵੇਗਾ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਮੀਤ ਪ੍ਰਧਾਨ ਡਾਕਟਰ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਅਜਨਾਲਾ ਘਟਨਾ ਤੋਂ ਬਾਅਦ ਹੁਣ ਤੱਕ ਅੰਮ੍ਰਿਤਪਾਲ ਸਿੰਘ ਉੱਤੇ ਕਿਸੇ ਵੀ ਤਰੀਕੇ ਦੀ ਕੋਈ ਕਾਨੂੰਨੀ ਜਾਂ ਪੁਲਿਸ ਕਾਰਵਾਈ ਨਹੀਂ ਹੋਈ ਹੈ। ਦੂਜੇ ਪਾਸੇ ਤਰਨਤਾਰਨ ਦੇ ਵਿੱਚ ਵਾਪਰੀ ਘਟਨਾ ਤੋਂ ਬਾਅਦ ਜਿਸ ਤਰੀਕੇ ਨਾਲ ਗੈਂਗਸਟਰ ਵੀਡੀਓ ਬਣਾ ਰਹੇ ਹਨ ਅਜਿਹਾ ਲੱਗਦਾ ਹੈ ਕਿ ਆਪ ਸਰਕਾਰ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਦੀ ਹੈ।

ਸਰਕਾਰ ਦਾ ਕੀਤਾ ਜਾਵੇਗਾ ਡਟਵਾਂ ਵਿਰੋਧ: ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਸਰਕਾਰ ਗੈਂਗਸਟਰਾਂ ਨੂੰ ਜੇਲਾਂ ਵਿੱਚ ਪਾਲ ਰਹੀ ਹੈ। ਇਸ ਮੌਕੇ ਸਰਕਾਰ ਨੂੰ ਸਵਾਲਾਂ ਦੇ ਨਾਲ ਨਾਲ ਚੇਤਾਵਨੀ ਦਿੰਦਿਆਂ ਵੇਰਕਾ ਨੇ ਕਿਹਾ ਪੰਜਾਬ ਦੇ ਵਿਗੜਦੇ ਕਾਨੂੰਨ ਪ੍ਰਬੰਧ ਨੂੰ ਲੈ ਕੇ 9 ਮਾਰਚ ਨੂੰ ਵਿਧਾਨ ਸਭਾ ਸ਼ੈਸ਼ਨ ਦਾ ਭਾਰਤੀ ਜਨਤਾ ਪਾਰਟੀ ਵਲੋਂ ਡਟ ਕੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Hola Mohalla 2023: ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਲੇ ਮਹੱਲੇ ਦਾ ਆਗਾਜ਼, ਬੀਤੇ ਦਿਨ ਸ੍ਰੀ ਕੀਰਤਪੁਰ ਸਾਹਿਬ ਵਿਖੇ ਪਹਿਲਾ ਪੜਾਅ ਹੋਇਆ ਸੀ ਸਪੰਨ

ਦਰਅਸਲ ਕੇਂਦਰੀ ਜੇਲ ਗੋਇੰਦਵਾਲ ਸਾਹਿਬ ਵਿੱਚ ਵਿੱਚ ਰਿਕਾਰਡ ਹੋਈ ਇੱਕ ਵੀਡੀਓ ਐਤਵਾਰ ਨੂੰ ਵਾਇਰਲ ਹੋਈ, ਜਿਸ ਵਿੱਚ ਸਚਿਨ ਭਿਵਾਨੀ ਅਤੇ ਉਸਦੇ ਸਾਥੀ 26 ਫਰਵਰੀ, 2023 ਨੂੰ ਜੇਲ ਵਿੱਚ ਦੋ ਗੁੱਟਾਂ ਦਰਮਿਆਨ ਹੋਏ ਗੈਂਗਵਾਰ ਦੌਰਾਨ ਮਾਰੇ ਗਏ ਦੋ ਗੈਂਗਸਟਰਾਂ ਦੀ ਘਟਨਾ ਦਾ ਜ਼ਿਕਰ ਕਰਦੇ ਦਿਖਾਈ ਦੇ ਰਹੇ ਹਨ। ਇਸ ਮਾਮਲੇ ਵਿੱਚ ਪੰਜ ਜੇਲ ਅਧਿਕਾਰੀ ਮੁਅੱਤਲ ਕੀਤੇ ਗਏ ਹਨ। ਜਦਕਿ ਮੁਅੱਤਲ ਕੀਤੇ ਗਏ ਦੋ ਹੋਰ ਜੇਲ ਅਧਿਕਾਰੀਆਂ ਵਿੱਚ ਵਧੀਕ ਜੇਲ ਸੁਪਰਡੈਂਟ ਜਸਪਾਲ ਸਿੰਘ ਖਹਿਰਾ ਅਤੇ ਹੈੱਡ ਕਾਂਸਟੇਬਲ ਸਵਿੰਦਰ ਸਿੰਘ ਸ਼ਾਮਲ ਹਨ। ਇਸ ਮੁੱਦੇ ਉੱਤੇ ਲਗਾਤਾਰ ਸਿਆਸੀ ਟਿੱਪਣੀਆਂ ਆ ਰਹੀਆਂ ਹਨ।

Last Updated :Mar 6, 2023, 1:55 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.