ETV Bharat / state

ਅੰਮ੍ਰਿਤਸਰ 'ਚ ਦੋ ਧਿਰਾਂ ਵਿਚਕਾਰ ਖੂਨੀ ਝੜਪ, ਇੱਟਾ-ਰੋੜਿਆਂ ਤੋਂ ਇਲਾਵਾ ਚੱਲੀ ਗੋਲ਼ੀ

author img

By

Published : Jul 29, 2023, 10:17 AM IST

Bloody clash between two parties in Guru Nanak Purna area of Amritsar
ਅੰਮ੍ਰਿਤਸਰ 'ਚ ਦੋ ਧਿਰਾਂ ਵਿਚਕਾਰ ਖੂਨੀ ਝੜਪ, ਇੱਟਾ-ਰੋੜਿਆਂ ਤੋਂ ਇਲਾਵਾ ਚੱਲੀ ਗੋਲ਼ੀ

ਅੰਮ੍ਰਿਤਸਰ ਦੇ ਗੁਰੂ ਨਾਨਕਪੁਰਾ ਇਲਾਕੇ ਵਿੱਚ ਦੋ ਧਿਰਾਂ ਵਿਚਕਾਰ ਖੂਨੀ ਝੜਪ ਹੋਈ। ਇਸ ਦੌਰਾਨ ਜ਼ਖ਼ਮੀ ਹੋਈ ਧਿਰ ਦਾ ਕਹਿਣਾ ਹੈ ਕਿ ਉਹ ਸਮਾਜ ਸੇਵੀ ਨੇ ਅਤੇ ਨਸ਼ੇ ਦੀ ਤਸਕਰੀ ਕਰਨ ਵਾਲਿਆਂ ਨੇ ਸਿਆਸੀ ਸ਼ਹਿ ਉੱਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਹੈ।

ਸਿਆਸੀ ਸ਼ਹਿ ਉੱਤੇ ਹੋਇਆ ਹਮਲਾ

ਅੰਮ੍ਰਿਤਸਰ: ਗੁਰੂ ਨਾਨਕ ਪੂਰਾ ਵਿਖੇ ਦੋ ਧਿਰਾਂ ਵਿਚਕਾਰ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਪਾਸੇ ਕਾਂਗਰਸੀ ਧਿਰ ਅਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਧਿਰ ਦੇ ਵਰਕਰਾਂ ਵਿਚਕਾਰ ਝਗੜਾ ਹੋਇਆ ਹੈ। ਝਗੜੇ ਵਿੱਚ ਇੱਟਾਂ ਰੋੜੇ ਅਤੇ ਗੋਲ਼ੀ ਤੋਂ ਇਲਾਵਾ ਤੇਜ਼ਧਾਰ ਹਥਿਆਰਾਂ ਦਾ ਵੀ ਇਸਤੇਮਾਲ ਕੀਤਾ ਗਿਆ ਹੈ। ਇਸ ਮੌਕੇ ਕਾਂਗਰਸੀ ਆਗੂ ਗੁਰਮੀਤ ਸਿੰਘ ਭੋਲਾ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਸੀਂ ਸਮਾਜ ਸੇਵਕ ਹਾਂ। ਗੁਰੂ ਨਾਨਕ ਪੂਰਾ ਰੋਡ ਪੰਨੂ ਚੌਂਕ ਵਿੱਚ ਬਿਜਲੀ ਦੀ ਸਪਲਾਈ ਠੀਕ ਕਰਵਾ ਰਹੇ ਸੀ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕੁੱਝ ਲੋਕਾਂ ਨੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ । ਇਸ ਦੌਰਾਨ ਹਮਲਾਵਰਾਂ ਉਨ੍ਹਾਂ ਉੱਤੇ ਗੋਲੀਆਂ ਵੀ ਚਲਾਈਆਂ।

ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਰਵਾਈ: ਪੀੜਤ ਨੇ ਦੱਸਿਆ ਕਿ ਹਮਲਾ ਕਰਨ ਵਾਲੇ ਲੋਕ ਨਸ਼ੇ ਦਾ ਕਾਰੋਬਾਰ ਕਰਦੇ ਹਨ, ਕੁੱਝ ਦਿਨਾਂ ਵਿੱਚ ਹੀ ਇਨ੍ਹਾਂ ਨੇ ਕੋਠੀਆਂ ਵੀ ਬਣਾ ਲਈਆਂ ਅਤੇ ਹਥਿਆਰ ਵੀ ਰੱਖ ਲਏ। ਪੁਲਿਸ ਪ੍ਰਸ਼ਾਸਨ ਵੱਲੋਂ ਇਨ੍ਹਾਂ ਦੀ ਜਾਂਚ ਕੀਤੀ ਜਾਵੇ ਅਤੇ ਇਹ ਹਥਿਆਰ ਕਿੱਥੋਂ ਆਏ ਇਸ ਦੀ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਗੁਰਮੀਤ ਸਿੰਘ ਭੋਲਾ ਨੇ ਕਿਹਾ ਕਿ ਹਮਲਾਵਰਾਂ ਦੇ ਸਾਥੀ ਪਿਛਲੇ ਦਿਨੀਂ ਭਾਰੀ ਮਾਤਰਾ ਵਿੱਚ ਹੈਰੋਇਨ ਦੇ ਨਾਲ ਜੰਮੂ ਪੁਲਿਸ ਵੱਲੋਂ ਫੜੇ ਗਏ ਸਨ, ਜੋ ਇਸ ਸਮੇਂ ਜੇਲ੍ਹ ਵਿੱਚ ਬੰਦ ਹਨ। ਭੋਲਾ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਇਹ ਲੋਕ ਆਮ ਆਦਮੀ ਪਾਰਟੀ ਦੀ ਸ਼ਹਿ ਉੱਤੇ ਸ਼ਰੇਆਮ ਨਸ਼ੇ ਦਾ ਕਾਰੋਬਾਰ ਚਲਾ ਰਹੇ ਹਨ। ਸਾਰਾ ਵਾਕਾ ਕਰਨ ਦੇ ਬਾਵਜੂਦ ਇਲਾਕੇ ਵਿੱਚ ਸ਼ਰੇਆਮ ਘੁੰਮ ਰਹੇ ਹਨ। ਇਸ ਮੌਕੇ ਹਲਕਾ ਪੱਛਮੀ ਦੇ ਨੇਤਾ ਬੱਬੀ ਪਹਿਲਵਾਨ ਨੇ ਕਿਹਾ ਇਹ ਨੌਜਵਾਨ ਸਮਾਜ ਭਲਾਈ ਦਾ ਕੰਮ ਕਰਦੇ ਹਨ, ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਇਨ੍ਹਾਂ ਉੱਤੇ ਦਹਿਸ਼ਤ ਫੈਲਾਉਣ ਦੇ ਲਈ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਕਿਹਾ ਕਿ ਇਹ ਨਸ਼ਾ ਵੇਚਣ ਦਾ ਵੀ ਕੰਮ ਕਰਦੇ ਹਨ ਅਤੇ ਇਨ੍ਹਾਂ ਦੇ ਹਥਿਆਰ ਦਾ ਲਾਇਸੈਂਸ ਰੱਦ ਕੀਤਾ ਜਾਵੇ। ਭੋਲਾ ਨੇ ਪੁਲਿਸ ਕੋਲੋਂ ਹਮਲਾਵਰਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉੱਥੇ ਹੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖੁੱਦ ਪੀੜਤਾਂ ਦਾ ਹਾਲ ਜਾਨਣ ਲਈ ਹਸਪਤਾਲ ਪਹੁੰਚੇ।


ਕੋਟ ਖ਼ਾਲਸਾ ਚੌਂਕੀ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪੰਨੂ ਚੌਂਕ ਵਿੱਚ ਗੁਰਮਤਿ ਸਿੰਘ ਭੋਲਾ ਅਤੇ ਰਮੇਸ਼ ਕੁਮਾਰ ਦੀਪੂ ਉੱਤੇ ਕੁੱਝ ਨੌਜਵਾਨਾਂ ਵੱਲੋਂ ਹਮਲਾ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਨਗਰ ਨਿਗਮ ਦੀਆਂ ਚੋਣਾਂ ਨੂੰ ਲੈਕੇ ਹਮਲਾ ਕੀਤਾ ਗਿਆ ਹੈ, ਜਿਸ ਵਿੱਚ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚਕਾਰ ਝੜਪ ਹੋਈ ਹੈ। ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ। ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।




ETV Bharat Logo

Copyright © 2024 Ushodaya Enterprises Pvt. Ltd., All Rights Reserved.