Commits Suicide In Khalsa College: ਗ੍ਰੈਜੂਏਸ਼ਨ ਦੀ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ

author img

By

Published : Mar 17, 2023, 5:54 PM IST

Updated : Mar 17, 2023, 6:49 PM IST

Commits Suicide In Khalsa College

ਖਾਲਸਾ ਕਾਲਜ ਅੰਮ੍ਰਿਤਸਰ ਵਿੱਚ BSC ਗ੍ਰੈਜੂਏਸ਼ਨ ਦੀ ਵਿਦਿਆਰਥਣ ਨੇ ਖਾਲਸਾ ਕਾਲਜ ਦੇ ਹੋਸਟਲ ਵਿੱਚ ਖ਼ੁਦਕੁਸ਼ੀ ਕਰ ਲਈ ਹੈ। ਜਿਸ ਤੋਂ ਬਾਅਦ ਅੱਜ ਸ਼ੁੱਕਰਵਾਰ ਨੂੰ ਉਸ ਦਾ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਕੀਤਾ ਗਿਆ।

ਗ੍ਰੈਜੂਏਸ਼ਨ ਦੀ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ

ਅੰਮ੍ਰਿਤਸਰ: ਇੱਕ ਪਾਸੇ ਖਾਲਸਾ ਕਾਲਜ ਅੰਮ੍ਰਿਤਸਰ ਵਿੱਚ G20 ਸਮੇਲਨ ਚੱਲ ਰਿਹਾ ਹੈ। ਦੂਜੇ ਪਾਸੇ ਖਾਲਸਾ ਕਾਲਜ ਅੰਮ੍ਰਿਤਸਰ ਵਿੱਚ ਪੜ੍ਹਦੀ ਵਿਦਿਆਰਥਣ ਨੇ ਬੀਤੀ ਰਾਤ ਖਾਲਸਾ ਕਾਲਜ ਦੇ ਹੋਸਟਲ ਵਿੱਚ ਖ਼ੁਦਕੁਸ਼ੀ ਕਰ ਲਈ ਹੈ। ਜਿਸ ਤੋਂ ਬਾਅਦ ਅੱਜ ਸ਼ੁੱਕਰਵਾਰ ਨੂੰ ਉਸਦਾ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਕੀਤਾ ਗਿਆ।

BSC ਗ੍ਰੈਜੂਏਸ਼ਨ ਦੀ ਵਿਦਿਆਰਥਣ ਵੱਲੋਂ ਖੁਦਕੁਸ਼ੀ:- ਇਸ ਦੌਰਾਨ ਹੀ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਦੇ ਖਾਲਸਾ ਕਾਲਜ ਵਿਚ BSC ਗ੍ਰੈਜੂਏਸ਼ਨ ਦੀ ਇਹ ਵਿਦਿਆਰਥਣ ਸੀ। ਜਿਸ ਨੇ ਅਗਸਤ ਵਿੱਚ ਖਾਲਸਾ ਕਾਲਜ ਵਿੱਚ ਦਾਖਲਾ ਲਿਆ ਸੀ। ਬੀਤੀ ਰਾਤ ਨੂੰ ਲੜਕੀ ਵੱਲੋਂ ਖ਼ਾਲਸਾ ਕਾਲਜ ਦੇ ਹੋਸਟਲ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਧਾਰਾ 174 ਅਧੀਨ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



ਪੁਲਿਸ ਕਰ ਰਹੀ ਮਾਮਲੇ ਦੀ ਜਾਂਚ:- ਦੂਜੇ ਪਾਸੇ ਮ੍ਰਿਤਕ ਲੜਕੀ ਦੇ ਨਾਲ ਕਾਲਜ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਨੇ ਕਿਹਾ ਕਿ ਮ੍ਰਿਤਕ ਲੜਕੀ ਦੇ ਸੁਸਾਇਡ ਕਰਨ ਦੀ ਵੀਡੀਓ ਲੜਕੀ ਦੇ ਫੋਨ ਵਿਚ ਮੌਜੂਦ ਹੈ। ਪਰ ਪੁਲਿਸ ਵੱਲੋਂ ਲੜਕੀ ਦਾ ਫੋਨ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।



ਖਾਲਸਾ ਕਾਲਜ ਖੁਦਕੁਸ਼ੀ ਮਾਮਲਿਆਂ ਨੂੰ ਲੈ ਕੇ ਚਰਚਾ ਵਿੱਚ:- ਇੱਥੇ ਜ਼ਿਕਰਯੋਗ ਹੈ ਕਿ ਪਹਿਲਾਂ ਵੀ ਖਾਲਸਾ ਕਾਲਜ ਵਿੱਚ ਇੱਕ ਵਿਦਿਆਰਥੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵੱਲੋਂ ਖਾਲਸਾ ਕਾਲਜ ਦੇ ਬਾਹਰ ਅਤੇ ਅੰਦਰ ਕਿਸੇ ਵਿਅਕਤੀ ਨੂੰ ਜਾਣ ਨਹੀਂ ਦਿੱਤਾ ਸੀ। ਜਿੱਥੇ ਇੱਕ ਵਾਰ ਫਿਰ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਹੁਣ ਫਿਰ ਤੋਂ ਖਾਲਸਾ ਕਾਲਜ ਉਪਰ ਉਂਗਲੀਆਂ ਉੱਠਣੀਆਂ ਸ਼ੁਰੂ ਹੋ ਚੁੱਕੀਆਂ ਹਨ। ਜਿਸ ਤੋਂ ਬਾਅਦ ਖਾਲਸਾ ਕਾਲਜ ਵਿੱਚ ਸਨਸਨੀ ਦਾ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।

ਇਹ ਵੀ ਪੜੋ:- Child's Murder : ਪਿਤਾ ਸਾਹਮਣੇ ਹਮਲਾਵਰਾਂ ਨੇ 6 ਸਾਲਾ ਮਾਸੂਮ ਨੂੰ ਮਾਰੀਆਂ ਗੋਲੀਆਂ

Last Updated :Mar 17, 2023, 6:49 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.