ETV Bharat / state

Amritsar News: ਅੰਮ੍ਰਿਤਸਰ 'ਚ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਰਵਾਨਾ

author img

By ETV Bharat Punjabi Team

Published : Sep 5, 2023, 4:28 PM IST

Chetna march dedicated to the birth anniversary of Baba Jeevan Singh ji in Amritsar
Chetna March : ਅੰਮ੍ਰਿਤਸਰ 'ਚ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਰਵਾਨਾ

ਅੰਮ੍ਰਿਤਸਰ ਵਿੱਚ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ (Baba Jeevan Singh ji) ਨੂੰ ਸਮਰਪਿਤ ਚੇਤਨਾ ਮਾਰਚ ਰਵਾਨਾ ਕੀਤਾ ਗਿਆ ਹੈ। ਇਸ ਮੌਕੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਹਾਜ਼ਰ ਰਹੇ ਹਨ।

ਅੰਮ੍ਰਿਤਸਰ : ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 362ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਚੇਤਨਾ ਮਾਰਚ ਸਵੇਰੇ ਹਲਕਾ (Baba Jeevan Singh s birthday) ਮਜੀਠਾ ਦੇ ਪਿੰਡ ਸਿਆਲਕਾ ਵਿੱਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਕੀਤਾ ਗਿਆ ਹੈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਮੌਜੂਦ ਰਹੇ ਹਨ।


ਗੱਤਕੇਬਾਜ਼ੀ ਦੇ ਜੌਹਰ : ਜਾਣਕਾਰੀ ਮੁਤਾਬਿਕ ਇਸ ਚੇਤਨਾ ਮਾਰਚ ਵਿੱਚ ਪੰਜਾਬ ਦੀਆਂ ਵੱਖ-ਵੱਖ ਧਾਰਮਿਕ ਜਥੇਬੰਦੀਆਂ, ਨਿਹੰਗ ਸਿੱਖ ਜਥੇਬੰਦੀਆਂ ਅਤੇ ਗੱਤਕੇਬਾਜ਼ੀ ਦੇ ਜੋਹਰ ਦਿਖਾਉਂਦੀਆਂ ਗੁਰੂ ਦੀਆਂ ਫੌਜਾਂ ਵੀ ਹਾਜ਼ਰ ਰਹੀਆਂ ਹਨ। ਨਗਰ ਕੀਰਤਨ ਨੂੰ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਕਿਹਾ ਕਿ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੀ ਯਾਦ ਨੂੰ ਸਮਰਪਿਤ ਸਲਾਨਾ ਇੱਕ ਮਹਾਨ ਨਗਰ ਕੀਰਤਨ ਪਿੰਡ ਸਿਆਲਕਾ ਤੋਂ ਸ੍ਰੀ ਆਨੰਦਪੁਰ ਸਾਹਿਬ ਸਾਹਿਬ ਨੂੰ ਰਵਾਨਾ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਰਨਾਂ ਵਿੱਚ ਇਹ ਨਗਰ ਕੀਰਤਨ ਨਮਸਤਕ ਹੁੰਦਾ ਹੈ। ਉਹਨਾਂ ਨੇ ਕਿਹਾ ਕਿ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਕੁਰਬਾਨੀ ਦਾ ਇਤਿਹਾਸ ਗਵਾਹ ਹੈ, ਜਿਨ੍ਹਾਂ ਨੇ ਨੌਵੀਂ ਪਾਤਸ਼ਾਹੀ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਲਿਆ ਕੇ "ਰੰਗਰੇਟਾ ਗੁਰੂ ਕਾ ਬੇਟਾ" ਖ਼ਿਤਾਬ ਪ੍ਰਾਪਤ ਕੀਤਾ। ਇਸ ਮੌਕੇ ਤੇ ਅਨੇਕਾਂ ਪੰਥਕ ਹਸਤੀਆਂ ਨੇ ਸ਼ਮੂਲੀਅਤ ਕੀਤੀ। ਇਸ ਨਗਰ ਕੀਰਤਨ ਦਾ ਸੰਗਤਾਂ ਵਲੋਂ ਥਾਂ ਥਾਂ ਤੇ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮਜੀਠਾ ਹਲਕੇ ਦੇ ਵਿੱਚ ਬਣੀ ਬਾਬਾ ਜੀਵਨ ਸਿੰਘ ਕਮੇਟੀ ਦੇ ਪ੍ਰਧਾਨ ਬਾਬਾ ਰਾਮ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ ਮੌਜੂਦ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.