ETV Bharat / state

Hukamnama 15 December: ੩੦ ਮੱਘਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

author img

By ETV Bharat Punjabi Team

Published : Dec 15, 2023, 6:38 AM IST

hukamnama
hukamnama

Daily Hukamnama 15 December: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ 'ਚ ਹੁਕਮਨਾਮਾ ਉਹ ਲਿਖ਼ਤੀ ਸੰਦੇਸ਼ ਜਾਂ ਹੁਕਮ ਹੈ ਜਿਸ ਨੂੰ ਮੰਨਣਾ ਲਾਜ਼ਮੀ ਹੈ। ਇਸ ਦੇ ਲਿਖ਼ਤ ਸਰੂਪ ਨੂੰ ਨਜ਼ਰਅੰਦਾਜ਼ ਵੀ ਨਹੀਂ ਕੀਤਾ ਜਾ ਸਕਦਾ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਅੱਜ ਦਾ ਮੁੱਖਵਾਕ

ਆਸਾ ਬਾਣੀ ਭਗਤ ਧੰਨੇ ਜੀ ਕੀ ੴ ਸਤਿਗੁਰ ਪ੍ਰਸਾਦਿ ॥

ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥ ਲਾਲਚ ਬਿਖੁ ਕਾਮ ਲੁਬਧ ਰਾਤਾ ਮਨਿ ਬਿਸਰੇ ਪ੍ਰਭ ਹੀਰੇ ॥੧॥ ਰਹਾਉ ॥ ਬਿਖੁ ਫਲ ਮੀਠ ਲਗੇ ਮਨ ਬਉਰੇ ਚਾਰ ਬਿਚਾਰ ਨ ਜਾਨਿਆ ॥ ਗੁਨ ਤੇ ਪ੍ਰੀਤਿ ਬਢੀ ਅਨ ਭਾਂਤੀ ਜਨਮ ਮਰਨ ਫਿਰਿ ਤਾਨਿਆ ॥੧॥ ਜੁਗਤਿ ਜਾਨਿ ਨਹੀ ਰਿਦੈ ਨਿਵਾਸੀ ਜਲਤ ਜਾਲ ਜਮ ਫੰਧ ਪਰੇ ॥ ਬਿਖੁ ਫਲ ਸੰਚਿ ਭਰੇ ਮਨ ਐਸੇ ਪਰਮ ਪੁਰਖ ਪ੍ਰਭ ਮਨ ਬਿਸਰੇ ॥੨॥ ਗਿਆਨ ਪ੍ਰਵੇਸੁ ਗੁਰਹਿ ਧਨੁ ਦੀਆ ਧਿਆਨੁ ਮਾਨੁ ਮਨ ਏਕ ਮਏ ॥ ਪ੍ਰੇਮ ਭਗਤਿ ਮਾਨੀ ਸੁਖੁ ਜਾਨਿਆ ਤ੍ਰਿਪਤਿ ਅਘਾਨੇ ਮੁਕਤਿ ਭਏ ॥੩॥ ਜੋਤਿ ਸਮਾਇ ਸਮਾਨੀ ਜਾ ਕੈ ਅਛਲੀ ਪ੍ਰਭੁ ਪਹਿਚਾਨਿਆ ॥ ਧੰਨੈ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ ॥੪॥੧॥

ਸ਼ੁੱਕਰਵਾਰ, ੩੦ ਮੱਘਰ (ਸੰਮਤ ੫੫੫ ਨਾਨਕਸ਼ਾਹੀ) ੧੫ ਦਸੰਬਰ, ੨੦੨੩ (ਅੰਗ : ੪੮੭)

ਪੰਜਾਬੀ 'ਚ ਵਿਆਖਿਆ:-

ਆਸਾ ਬਾਣੀ ਭਗਤ ਧੰਨੇ ਜੀ ਕੀ ੴ ਸਤਿਗੁਰ ਪ੍ਰਸਾਦਿ ॥ (ਮਾਇਆ ਦੇ ਮੋਹ ਵਿਚ) ਭਟਕਦਿਆਂ ਕਈ ਜਨਮ ਗੁਜ਼ਰ ਜਾਂਦੇ ਹਨ, ਇਹ ਸਰੀਰ ਨਾਸ ਹੋ ਜਾਂਦਾ ਹੈ, ਮਨ ਭਟਕਦਾ ਰਹਿੰਦਾ ਹੈ ਤੇ ਧਨ ਭੀ ਟਿਕਿਆ ਨਹੀਂ ਰਹਿੰਦਾ । ਲੋਭੀ ਜੀਵ ਜ਼ਹਿਰ-ਰੂਪ ਪਦਾਰਥਾਂ ਦੇ ਲਾਲਚ ਵਿਚ, ਕਾਮ-ਵਾਸ਼ਨਾਂ ਵਿਚ, ਰੰਗਿਆ ਰਹਿੰਦਾ ਹੈ, ਇਸ ਦੇ ਮਨ ਵਿਚੋਂ ਅਮੋਲਕ ਪ੍ਰਭੂ ਵਿਸਰ ਜਾਂਦਾ ਹੈ ।੧। ਰਹਾਉ। ਹੇ ਕਮਲੇ ਮਨ! ਇਹ ਜ਼ਹਿਰ-ਰੂਪ ਫਲ ਤੈਨੂੰ ਮਿੱਠੇ ਲੱਗਦੇ ਹਨ, ਤੈਨੂੰ ਸੋਹਣੀ ਵਿਚਾਰ ਨਹੀਂ ਫੁਰਦੀ; ਗੁਣਾਂ ਵਲੋਂ ਹੱਟ ਕੇ ਹੋਰ ਹੋਰ ਕਿਸਮ ਦੀ ਪ੍ਰੀਤ ਤੇਰੇ ਅੰਦਰ ਵਧ ਰਹੀ ਹੈ, ਤੇ ਤੇਰਾ ਜਨਮ ਮਰਨ ਦਾ ਤਾਣਾ ਤਣਿਆ ਜਾ ਰਿਹਾ ਹੈ ।੧। ਹੇ ਮਨ! ਤੂੰ ਜੀਵਨ ਦੀ ਜੁਗਤ ਸਮਝ ਕੇ ਇਹ ਜੁਗਤਿ ਆਪਣੇ ਅੰਦਰ ਪੱਕੀ ਨਾਹ ਕੀਤੀ; ਤ੍ਰਿਸ਼ਨਾ ਵਿਚ ਸੜਦੇ ਤੈਨੂੰ ਜਮਾਂ ਦਾ ਜਾਲ, ਜਮਾਂ ਦੇ ਫਾਹੇ ਪੈ ਗਏ ਹਨ।

ਹੇ ਮਨ! ਤੂੰ ਵਿਸ਼ੇ-ਰੂਪ ਜ਼ਹਿਰ ਦੇ ਫਲ ਹੀ ਇਕੱਠੇ ਕਰ ਕੇ ਸਾਂਭਦਾ ਰਿਹਾ, ਤੇ ਅਜਿਹਾ ਸਾਂਭਦਾ ਰਿਹਾ ਕਿ ਤੈਨੂੰ ਪਰਮ ਪੁਰਖ ਪ੍ਰਭੂ ਭੁੱਲ ਗਿਆ ।੨। ਜਿਸ ਮਨੁੱਖ ਨੂੰ ਗੁਰੂ ਨੇ ਗਿਆਨ ਦਾ ਪ੍ਰਵੇਸ਼-ਰੂਪ ਧਨ ਦਿੱਤਾ, ਉਸ ਦੀ ਸੁਰਤਿ ਪ੍ਰਭੂ ਵਿਚ ਜੁੜ ਗਈ, ਉਸ ਦੇ ਅੰਦਰ ਸ਼ਰਧਾ ਬਣ ਗਈ, ਉਸ ਦਾ ਮਨ ਪ੍ਰਭੂ ਨਾਲ ਇੱਕ-ਮਿੱਕ ਹੋ ਗਿਆ; ਉਸ ਨੂੰ ਪ੍ਰਭੂ ਦਾ ਪਿਆਰ, ਪ੍ਰਭੂ ਦੀ ਭਗਤੀ ਚੰਗੀ ਲੱਗੀ, ਉਸ ਦੀ ਸੁਖ ਨਾਲ ਸਾਂਝ ਬਣ ਗਈ, ਉਹ ਮਾਇਆ ਵਲੋਂ ਚੰਗੀ ਤਰ੍ਹਾਂ ਰੱਜ ਗਿਆ, ਤੇ ਬੰਧਨਾਂ ਤੋਂ ਮੁਕਤ ਹੋ ਗਿਆ । ੩। ਜਿਸ ਮਨੁੱਖ ਦੇ ਅੰਦਰ ਪ੍ਰਭੂ ਦੀ ਸਰਬ- ਵਿਆਪਕ ਜੋਤਿ ਟਿਕ ਗਈ, ਉਸ ਨੇ ਮਾਇਆ ਵਿਚ ਨਾਹ ਛਲੇ ਜਾਣ ਵਾਲੇ ਪ੍ਰਭੂ ਨੂੰ ਪਛਾਣ ਲਿਆ । ਮੈਂ ਧੰਨੇ ਨੇ ਭੀ ਉਸ ਪ੍ਰਭੂ ਦਾ ਨਾਮ-ਰੂਪ ਧਨ ਲੱਭ ਲਿਆ ਹੈ, ਜੋ ਸਾਰੀ ਧਰਤੀ ਦਾ ਆਸਰਾ ਹੈ; ਮੈਂ ਧੰਨਾ ਭੀ ਸੰਤ ਜਨਾਂ ਨੂੰ ਮਿਲ ਕੇ ਪ੍ਰਭੂ ਵਿਚ ਲੀਨ ਹੋ ਗਿਆ ਹਾਂ।४।१।

English Translation:-

SORAT'H, FIRST MEHL:

The treasure of the Name, for which you have come into the world that Ambrosial Nectar is with the Guru. Renounce costumes, disguises and clever tricks; this fruit is not obtained by duplicity. || 1 || O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. Pause || Renounce corruption, and seek virtue; committing sins, you shall only come to regret and repent. You do not know the difference between good and evil; again and again, you sink into the mud. || 2 || Within you is the great filth of greed and falsehood; why do you bother to wash your body on the outside? Chant the Immaculate Naam, the Name of the Lord always, under Guru's Instruction; only then will your innermost being be emancipated. || 3 || Let greed and slander be far away from you, and renounce falsehood; through the True Word of the Guru's Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. || 4 || 9 ||

Thursday, 29th Maghar (Samvat 555 Nanakshahi) 14th December, 2023 (Page: 598) (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

etv play button
ETV Bharat Logo

Copyright © 2024 Ushodaya Enterprises Pvt. Ltd., All Rights Reserved.