ETV Bharat / state

Daily Hukamnama 17 December: ੨ ਪੋਹ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

author img

By ETV Bharat Punjabi Team

Published : Dec 17, 2023, 6:36 AM IST

Hukamnama
Hukamnama

Daily Hukamnama 17 December: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ 'ਚ ਹੁਕਮਨਾਮਾ ਉਹ ਲਿਖ਼ਤੀ ਸੰਦੇਸ਼ ਜਾਂ ਹੁਕਮ ਹੈ ਜਿਸ ਨੂੰ ਮੰਨਣਾ ਲਾਜ਼ਮੀ ਹੈ। ਇਸ ਦੇ ਲਿਖ਼ਤ ਸਰੂਪ ਨੂੰ ਨਜ਼ਰਅੰਦਾਜ਼ ਵੀ ਨਹੀਂ ਕੀਤਾ ਜਾ ਸਕਦਾ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਅੱਜ ਦਾ ਮੁੱਖਵਾਕ

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ ਐਤਵਾਰ, ੨ ਪੋਹ (ਸੰਮਤ ੫੫੫ ਨਾਨਕਸ਼ਾਹੀ) ੧੭ ਦਸੰਬਰ, ੨੦੨੩ (ਅੰਗ: ੬੬੬)

ਪੰਜਾਬੀ 'ਚ ਵਿਆਖਿਆ:-

ਰਾਗੁ ਧਨਾਸਿਰੀ ਮਹਲਾ ੩ ਘਰੁ ੪

ੴ ਸਤਿਗੁਰ ਪ੍ਰਸਾਦਿ ॥ ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੁਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।੧। ਰਹਾਉ। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨। ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩।੧।੯।

English Translation:-

RAAG DHANAASAREE, THIRD MEHL, FOURTH HOUSE:

ONE UNIVERSAL CREATOR GOD. BY THE GRACE OF THE TRUE

GURU:

I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru's Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

Sunday, 2nd Poh (Samvat 555 Nanakshahi) 17th December, 2023 (Page: 666) (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ETV Bharat Logo

Copyright © 2024 Ushodaya Enterprises Pvt. Ltd., All Rights Reserved.