ETV Bharat / state

Hukamnama 29 December : 14 ਪੋਹ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

author img

By ETV Bharat Punjabi Team

Published : Dec 29, 2023, 6:26 AM IST

Hukamnama
Hukamnama

Today Hukamnama 29 December : 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ 'ਚ ਹੁਕਮਨਾਮਾ ਉਹ ਲਿਖ਼ਤੀ ਸੰਦੇਸ਼ ਜਾਂ ਹੁਕਮ ਹੈ ਜਿਸ ਨੂੰ ਮੰਨਣਾ ਲਾਜ਼ਮੀ ਹੈ। ਇਸ ਦੇ ਲਿਖ਼ਤ ਸਰੂਪ ਨੂੰ ਨਜ਼ਰਅੰਦਾਜ਼ ਵੀ ਨਹੀਂ ਕੀਤਾ ਜਾ ਸਕਦਾ ਹੈ।

ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਅੱਜ ਦਾ ਮੁੱਖਵਾਕ

ਸਲੋਕੁ ਮਹਲਾ ੨ ॥

ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥ ਮਹਲਾ ੨ ॥ ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥ ਮਹਲਾ ੨ ॥ ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥ ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥ ਵਸਤੁ ਅੰਦਰਿ ਵਸਤੁ ਸਮਾਵੈ ਦੁਜੀ ਹੋਵੈ ਪਾਸਿ ॥ ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥ ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥੩॥ ਮਹਲਾ ੨ ॥ ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥ ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥੪॥ ਮਹਲਾ ੨ ॥ ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥ ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥੫॥ ਪਉੜੀ ॥ ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਾਇ ॥ ਗੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ ॥ ਖਸਮੈ ਕਰੇ ਬਰਾਬਰੀ ਫਿਰਿ ਗੈਰਤਿ ਅੰਦਰਿ ਪਾਇ ॥ ਵਜਹੁ ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ ॥ ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥ ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥੨੨॥

ਸ਼ੁੱਕਰਵਾਰ, ੧੪ ਪੋਹ (ਸੰਮਤ ੫੫੫ ਨਾਨਕਸ਼ਾਹੀ) ੨੯ ਦਸੰਬਰ, ੨੦੨੩ (ਅੰਗ: ੪੭੪)

ਪੰਜਾਬੀ ਵਿਆਖਿਆ:-

ਸਲੋਕੁ ਮਹਲਾ ੨ ॥

ਜੋ ਕੋਈ ਨੌਕਰ ਆਪਣੇ ਮਾਲਕ ਦੀ ਨੌਕਰੀ ਭੀ ਕਰੇ, ਤੇ ਨਾਲ ਨਾਲ ਆਪਣੇ ਮਾਲਕ ਅੱਗੇ ਆਕੜ ਦੀਆਂ ਗੱਲਾਂ ਭੀ ਕਰੀ ਜਾਏ ਅਤੇ ਇਹੋ ਜਿਹੀਆਂ ਬਾਹਲੀਆਂ ਗੱਲਾਂ ਮਾਲਕ ਦੇ ਸਾਮਣੇ ਕਰੇ, ਤਾਂ ਉਹ ਨੌਕਰ ਮਾਲਕ ਦੀ ਖ਼ੁਸ਼ੀ ਹਾਸਲ ਨਹੀਂ ਕਰ ਸਕਦਾ। ਮਨੁੱਖ ਆਪਣਾ ਆਪ ਮਿਟਾ ਕੇ ਮਾਲਕ ਦੀ ਸੇਵਾ ਕਰੇ ਤਾਂ ਹੀ ਉਸ ਨੂੰ ਮਾਲਕ ਦੇ ਦਰ ਤੋਂ ਕੁਝ ਆਦਰ ਮਿਲਦਾ ਹੈ, ਤਾਂ ਹੀ, ਹੇ ਨਾਨਕ! ਉਹ ਮਨੁੱਖ ਆਪਣੇ ਉਸ ਮਾਲਕ ਨੂੰ ਮਿਲ ਪੈਂਦਾ ਹੈ ਜਿਸ ਦੀ ਸੇਵਾ ਵਿਚ ਲੱਗਾ ਹੋਇਆ ਹੈ। ਆਪਣਾ ਆਪ ਗੁਆ ਕੇ ਸੇਵਾ ਵਿਚ ਲੱਗਾ ਹੋਇਆ ਮਨੁੱਖ ਹੀ ਮਾਲਕ ਦੇ ਦਰ ਤੇ ਕਬੂਲ ਹੁੰਦਾ ਹੈ।੧। ਜੋ ਕੁਝ ਮਨੁੱਖ ਦੇ ਦਿਲ ਵਿਚ ਹੁੰਦਾ ਹੈ, ਉਹੀ ਪਰਗਟ ਹੁੰਦਾ ਹੈ, ਭਾਵ, ਜਿਹੋ ਜਿਹੀ ਮਨੁੱਖ ਦੀ ਨੀਯਤ ਹੁੰਦੀ ਹੈ, ਤਿਹੋ ਜਿਹਾ ਉਸ ਨੂੰ ਫਲ ਲੱਗਦਾ ਹੈ, ਜੇ ਅੰਦਰ ਨੀਯਤ ਕੁਝ ਹੋਰ ਹੋਵੇ, ਤਾਂ ਉਸ ਦੇ ਉਲਟ ਮੁੰਹੋਂ ਆਖ ਦੇਣਾ ਵਿਅਰਥ ਹੈ। ਇਹ ਕੇਡੀ ਅਚਰਜ ਗੱਲ ਹੈ ਕਿ ਮਨੁੱਖ ਬੀਜਦਾ ਤਾਂ ਜ਼ਹਿਰ ਹੈ ਭਾਵ, ਨੀਯਤ ਤਾਂ ਵਿਕਾਰਾਂ ਵਲ ਹੈ। ਪਰ, ਉਸ ਦੇ ਫਲ ਵਜੋਂ ਮੰਗਦਾ ਅੰਮ੍ਰਿਤ ਹੈ।੨। ਕੋਈ ਭੀ ਮਨੁੱਖ ਪਰਖ ਕੇ ਵੇਖ ਲਏ, ਕਿਸੇ ਅੰਞਾਣ ਨਾਲ ਲਾਈ ਹੋਈ ਮਿੱਤਰਤਾ ਕਦੇ ਸਿਰੇ ਚੜਦੀ, ਕਿਉਂਕਿ ਉਸ ਅੰਞਾਣ ਦਾ ਰਵੱਈਆ ਉਹੋ ਜਿਹਾ ਹੀ ਰਹਿੰਦਾ ਹੈ ਜਿਹੋ ਜਿਹੀ ਉਸ ਦੀ ਸਮਝ ਹੁੰਦੀ ਹੈ; ਇਸੇ ਤਰ੍ਹਾਂ ਇਸ ਮੁਰਖ ਮਨ ਦੇ ਆਖੇ ਲੱਗਿਆਂ ਕਦੇ ਲਾਭ ਨਹੀਂ ਹੁੰਦਾ, ਇਹ ਮਨ ਆਪਣੀ ਸਮਝ ਅਨੁਸਾਰ ਵਿਕਾਰਾਂ ਵਲ ਹੀ ਲਈ ਫਿਰਦਾ ਹੈ।

ਕਿਸੇ ਇਕ ਚੀਜ਼ ਵਿਚ ਕੋਈ ਹੋਰ ਚੀਜ਼ ਤਾਂ ਹੀ ਪੈ ਸਕਦੀ ਹੈ, ਜੇ ਉਸ ਵਿਚੋਂ ਪਹਿਲੀ ਪਈ ਹੋਈ ਚੀਜ਼ ਕੱਢ ਲਈ ਜਾਏ: ਇਸੇ ਤਰਾਂ ਇਸ ਮਨ ਨੂੰ ਪ੍ਰਭੂ ਵਲ ਜੋੜਨ ਲਈ ਇਹ ਜ਼ਰੂਰੀ ਹੈ ਕਿ ਇਸ ਦਾ ਪਹਿਲਾ ਸੁਭਾਉ ਤਬਦੀਲ ਕੀਤਾ ਜਾਏ। ਖਸਮ ਨਾਲ ਹੁਕਮ ਕੀਤਾ ਹੋਇਆ ਕਾਮਯਾਬ ਨਹੀਂ ਹੋ ਸਕਦਾ, ਉਸ ਦੇ ਅੱਗੇ ਤਾਂ ਨਿਮਤਾ ਹੀ ਫਬਦੀ ਹੈ। ਹੇ ਨਾਨਕ! ਧੋਖੇ ਦਾ ਕੰਮ ਕੀਤਿਆਂ ਧੋਖਾ ਹੀ ਹੁੰਦਾ ਹੈ, ਭਾਵ, ਜਿਤਨਾ ਚਿਰ ਮਨੁੱਖ ਦੁਨੀਆਂ ਦੇ ਧੰਦਿਆਂ ਵਿਚ ਲੱਗਾ ਰਹਿੰਦਾ ਹੈ, ਉਤਨਾ ਚਿਰ ਚਿੰਤਾ ਵਿਚ ਹੀ ਫਸਿਆ ਰਹਿੰਦਾ ਹੈ, ਮਨ ਪ੍ਰਭੂ ਦੀ ਸਿਫਤਿ-ਸਾਲਾਹ ਕੀਤਿਆਂ ਹੀ ਖਿੜਾਉ ਵਿਚ ਆਉਂਦਾ ਹੈ।੩। ਅੰਞਾਣ ਨਾਲ ਮਿੱਤਰਤਾ, ਜਾਂ ਆਪਣੇ ਨਾਲੋਂ ਵੱਡੇ ਨਾਲ ਪਿਆਰ, ਇਹ ਇਉਂ ਹਨ ਜਿਵੇਂ ਪਾਣੀ ਵਿਚ ਲੀਕ ਹੈ; ਉਸ ਲੀਕ ਦਾ ਕੋਈ ਨਿਸ਼ਾਨ ਨਹੀਂ ਰਹਿੰਦਾ।੪। ਜੇ ਕੋਈ ਅੰਞਾਣ ਹੋਵੇ ਤੇ ਉਹ ਕੋਈ ਕੰਮ ਕਰੇ, ਉਹ ਕੰਮ ਨੂੰ ਸਿਰੇ ਨਹੀਂ ਚਾੜ੍ਹ ਸਕਦਾ; ਜੇ ਭਲਾ ਉਹ ਕਦੇ ਕੋਈ ਮਾਤਾ-ਮੋਟਾ ਇਕ ਕੰਮ ਕਰ ਭੀ ਲਵੇ, ਤਾਂ ਭੀ ਦੂਜੇ ਕੰਮ ਨੂੰ ਵਿਗਾੜ ਦਏਗਾ।੫।

ਜੋ ਨੌਕਰ ਆਪਣੇ ਮਾਲਕ ਦੀ ਮਰਜ਼ੀ ਅਨੁਸਾਰ ਤੁਰੇ ਤਾਂ ਹੀ ਸਮਝੋ, ਕਿ ਉਹ ਮਾਲਕ ਦੀ ਨੌਕਰੀ ਕਰ ਰਿਹਾ ਹੈ, ਉਸ ਨੂੰ ਇਕ ਤਾਂ ਬੜੀ ਇੱਜ਼ਤ ਮਿਲਦੀ ਹੈ, ਦੂਜੇ ਤਨਖ਼ਾਹ ਭੀ ਮਾਲਕ ਪਾਸੋਂ ਦੁਣੀ ਲੈਂਦਾ ਹੈ। ਪਰ ਜੇ ਸੇਵਕ ਆਪਣੇ ਮਾਲਕ ਦੀ ਬਰਾਬਰੀ ਕਰਦਾ ਹੈ ਭਾਵ, ਮਾਲਕ ਨਾਲ ਸਾਵਾਂ ਹੋਣ ਦਾ ਜਤਨ ਕਰਦਾ ਹੈ, ਉਹ ਮਨ ਵਿਚ ਸ਼ਰਮਿੰਦਗੀ ਹੀ ਉਠਾਂਦਾ ਹੈ, ਆਪਣੀ ਪਹਿਲੀ ਤਨਖ਼ਾਹ ਭੀ ਗਵਾ ਬੈਠਦਾ ਹੈ ਤੇ ਸਦਾ ਮੂੰਹ 'ਤੇ ਜੁੱਤੀਆਂ ਖਾਂਦਾ ਹੈ। ਹੇ ਨਾਨਕ! ਜਿਸ ਮਾਲਕ ਦਾ ਦਿੱਤਾ ਖਾਈਏ, ਉਸ ਦੀ ਸਦਾ ਵਡਿਆਈ ਕਰਨੀ ਚਾਹੀਦੀ ਹੈ; ਮਾਲਕ ਉੱਤੇ ਹੁਕਮ ਨਹੀਂ ਕੀਤਾ ਜਾ ਸਕਦਾ, ਉਸ ਦੇ ਅੱਗੇ ਅਰਜ਼ ਕਰਨੀ ਹੀ ਫਬਦੀ ਹੈ।੨੨।

English Translation:-

SHALOK, SECOND MEHL:

If a servant performs service, while being vain and argumentative, he may talk as much as he wants, but he shall not be pleasing to his Master. But if he eliminates his self-conceit and then performs service, he shall be honored. O Nanak, if he merges with the one with whom he is attached, his attachment becomes acceptable. || 1 || SECOND MEHL: Whatever is in the mind, comes forth: spoken words by themselves are just wind. He sows seeds of poison, and demands Ambrosial Nectar. Behold what justice is this? ||2|| SECOND MEHL: Friendship with a fool never works out right. As he knows, he acts; behold, and see that it is so. One thing can be absorbed into another thing, but duality keeps them apart. No one can issue commands to the Lord Master. offer instead humble prayers. Practicing falsehood, only falsehood is prayers. obtained. O Nanak, through the Lord's Praise, one blossoms forth. ||3|| SECOND MEHL.: Friendship with a fool, and love with a pompous person, like lines drawn in water, leaving no trace or mark. ||4|| SECOND MEHL: If a fool does a job, he cannot do it right. Even if he does something right, he does the next thing wrong. || 5 || PAUREE: If a servant, performing service, obeys the Will of his Master, his honor iner and he receives double his wages. But if he claims to be equal to his Master, he earns his Master's displeasure. He loses his entire salary, and is also beaten on his face with shoes. Let us all celebrate Him, from whom we receive our nourishment. O Nanak, no one can issue commands to the Lord Master; let us offer prayers instead. |22 ||

Friday, 14 Poh (Samvat 555 Nanakshahi) 29 December, 2023 (Page: 474) (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ETV Bharat Logo

Copyright © 2024 Ushodaya Enterprises Pvt. Ltd., All Rights Reserved.