ETV Bharat / state

Daily Hukamnama: ੨੭ ਜੇਠ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

author img

By

Published : Jun 10, 2023, 6:57 AM IST

Daily Hukamnama
Daily Hukamnama

'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਸਲੋਕੁ ਮ:੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਮ: ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥

Daily Hukamnama
ਅੱਜ ਦਾ ਹੁਕਮਨਾਮਾ

ਅਰਥ: ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ, ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ॥੧॥ ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ, ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ, ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! (ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ। ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ॥੨॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ETV Bharat Logo

Copyright © 2024 Ushodaya Enterprises Pvt. Ltd., All Rights Reserved.