ETV Bharat / state

Amritsar News: ਅੰਮ੍ਰਿਤਸਰ ਦੀ ਗਵਾਲ ਮੰਡੀ 'ਚ ਦਰਗਾਹ ਦੇ ਸੇਵਾਦਾਰ ਦਾ ਦਿਨ ਦਿਹਾੜ੍ਹੇ ਕੀਤਾ ਕਤਲ, ਇਲਾਕੇ 'ਚ ਫੈਲੀ ਸਨਸਨੀ

author img

By ETV Bharat Punjabi Team

Published : Dec 21, 2023, 7:51 PM IST

Sewadar Killed in Amritsar: ਅੰਮਿਤਸਰ ਦੇ ਪੁਤਲੀਘਰ ਦੇ ਗਵਾਲ ਮੰਡੀ ਇਲਾਕ਼ੇ ਵਿੱਚ ਬਾਬੇ ਪੀਰ ਦੀ ਦਰਗਾਹ ਦੇ ਸੇਵਾਦਾਰ ਦਾ ਕਤਲ ਕਰ ਦਿੱਤਾ ਗਿਆ। ਕਤਲ ਦੀ ਸੂਚਨਾ ਪਾਉਂਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਥੇ ਹੀ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ।

Amritsar News
ਅੰਮ੍ਰਿਤਸਰ ਦੀ ਗਵਾਲ ਮੰਡੀ 'ਚ ਦਰਗਾਹ ਦੇ ਸੇਵਾਦਾਰ ਦਾ ਦਿਨ ਦਿਹਾੜ੍ਹੇ ਕੀਤਾ ਕਤਲ

ਅੰਮ੍ਰਿਤਸਰ ਦੀ ਗਵਾਲ ਮੰਡੀ 'ਚ ਦਰਗਾਹ ਦੇ ਸੇਵਾਦਾਰ ਦਾ ਦਿਨ ਦਿਹਾੜ੍ਹੇ ਕੀਤਾ ਕਤਲ

ਅੰਮ੍ਰਿਤਸਰ: ਪੰਜਾਬ ਵਿੱਚ ਲਗਾਤਾਰ ਹੀ ਕਾਨੂੰ ਵਿਵਸਥਾ ਫਿਰ ਤੋਂ ਵਿਗੜਦੀ ਹੋਈ ਨਜ਼ਰ ਆ ਰਹੀ ਹੈ। ਆਏ ਦਿਨ ਹੀ ਲੁੱਟ ਖੋਹ ਤੇ ਕਤਲ ਦੇ ਮਾਮਲੇ ਫਿਰ ਤੋਂ ਸਾਹਮਣੇ ਆਉਣ ਲੱਗੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦਾ ਹੈ, ਜਿੱਥੇ ਕਿ ਅੰਮ੍ਰਿਤਸਰ ਸਵੇਰ ਚੜਦਿਆਂ ਸਾਰ ਹੀ ਇੱਕ ਕਤਲ ਦੀ ਵਾਰਦਾਤ ਸਾਹਮਣੇ ਆਈ ਹੈ, ਇਥੇ ਗਵਾਲ ਮੰਡੀ ਇਲਾਕੇ ਦੇ ਵਿੱਚ ਇੱਕ ਦਰਗਾਹ 'ਤੇ ਸੇਵਾਦਾਰ ਨੂੰ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ। ਮ੍ਰਿਤਕ ਬਲਦੇਵ ਸਿੰਘ ਦੀ ਬੇਟੀ ਨੇ ਦੱਸਿਆ ਕਿ ਉਸ ਦੇ ਪਿਤਾ ਬਾਬਾ ਬਲਦੇਵ ਸਿੰਘ ਪਿਛਲੇ 25-26 ਸਾਲ ਤੋਂ ਇਸ ਦਰਗਾਹ ਦੀ ਸੇਵਾ ਕਰ ਰਹੇ ਸਨ। ਉਹਨਾਂ ਦਾ ਸਭ ਨਾਲ ਪਿਆਰ ਸੀ ਤੇ ਕਿਸੇ ਨਾਲ ਵੈਰ ਵਿਰੋਧ ਨਹੀਂ ਸੀ। ਸਾਰੇ ਇਲਾਕੇ ਦੇ ਲੋਕ ਬਾਬੇ ਬਲਦੇਵ ਸਿੰਘ ਦਾ ਸਤਿਕਾਰ ਕਰਦੇ ਸਨ। ਪਰ ਇੱਕ ਪਰਿਵਾਰ ਅਜਿਹਾ ਸੀ ਜਿੰਨਾ ਨੂੰ ਇਹ ਬਰਦਾਸ਼ਤ ਨਹੀਂ ਹੁੰਦਾ ਸੀ। ਜਿੰਨਾਂ ਨੇ ਹੁਣ ਇਸ ਕਤਲ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜੇ ਹਨ। ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। (Dargah sewadar killed in Amritsar)

ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਬਾਬੇ ਦੀ ਹੱਤਿਆ ਕਿਸੇ ਨੇ ਕੀਤੀ ਹੈ: ਇਸ ਮਾਮਲੇ ਵਿੱਚ ਹੁਣ ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਸੇਵਾਦਾਰ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦੀ ਕਿਸੇ ਵਿਅਕਤੀ ਨਾਲ ਰੰਜਿਸ਼ ਚਲਦੀ ਆ ਰਹੀ ਸੀ ਤੇ ਉਹਨਾਂ ਨੂੰ ਲਗਾਤਾਰ ਹੀ ਉਸ ਵਿਅਕਤੀ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਉਹਨਾਂ ਨੇ ਹੀ ਇਸ ਕਤਲ ਨੂੰ ਅੰਜਾਮ ਦਿੱਤਾ ਹੈ। ਪਰਿਵਾਰ ਨੇ ਇਸ ਕਤਲ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ। (Amritsar Crime News)

ਪਰਿਵਾਰਿਕ ਮੈਂਬਰਾਂ ਦੇ ਬਿਆਨ ਕਲਮਬੰਦ ਕਰਕੇ ਪੜਤਾਲ ਸ਼ੁਰੂ: ਦੂਜੇ ਪਾਸੇ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸਵੇਰ ਵੇਲੇ ਗਵਾਲ ਮੰਡੀ ਦਰਗਾਹ ਦੇ ਵਿੱਚ ਸੇਵਾਦਾਰ ਦੇ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸੰਬੰਧ ਵਿੱਚ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਕਲਮਬੰਦ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਸਬੂਤਾਂ ਅਤੇ ਬਿਆਨਾਂ ਦੇ ਅਧਾਰ ਉੱਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਦੱਸਿਆ ਕਿ ਨਜ਼ਦੀਕੀ ਸੀਸੀਟੀਵੀ ਕੈਮਰੇ ਵੀ ਖੰਗਾਲ ਰਹੇ ਹਨ। ਜਲਦ ਹੀ ਕਤਲ ਕਰਨ ਵਾਲੇ ਆਰੋਪੀਆਂ ਨੂੰ ਪੁਲਿਸ ਗ੍ਰਿਫਤਾਰ ਕਰ ਲਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.