ETV Bharat / state

ਅੰਮ੍ਰਿਤਸਰ 'ਚ ਦਿਨ ਦਿਹਾੜੇ ਚੱਲੀਆਂ ਗੋਲੀਆਂ, ਫੈਲੀ ਸਨਸਨੀ

author img

By

Published : Nov 23, 2021, 7:25 PM IST

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਨੇੜੇ ਦੋ ਧਿਰਾਂ ਦੇ ਵਿੱਚਕਾਰ ਝਗੜਾ ਹੋ ਗਿਆ ਅਤੇ ਇਹ ਝਗੜਾ ਥੋੜੀ ਹੀ ਦੇਰ ਬਾਅਦ ਇਨ੍ਹਾਂ ਭਿਆਨਕ ਰੂਪ ਧਾਰ ਗਿਆ ਕਿ ਦੋਨਾਂ ਗੁੱਟਾਂ ਵਿਚਕਾਰ ਗੋਲੀਆਂ ਚੱਲ ਗਈਆਂ। ਜਿਸ ਤੋਂ ਬਾਅਦ ਘਟਨਾ ਸਥਾਨ 'ਤੇ ਪੁਲਿਸ ਅਧਿਕਾਰੀ ਪੁੱਜ ਗਏ।

ਅੰਮ੍ਰਿਤਸਰ 'ਚ 2 ਗੁੱਟਾਂ ਵਿਚਕਾਰ ਦਿਨ ਦਿਹਾੜੇ ਚੱਲੀਆਂ ਗੋਲੀਆਂ
ਅੰਮ੍ਰਿਤਸਰ 'ਚ 2 ਗੁੱਟਾਂ ਵਿਚਕਾਰ ਦਿਨ ਦਿਹਾੜੇ ਚੱਲੀਆਂ ਗੋਲੀਆਂ

ਅੰਮ੍ਰਿਤਸਰ: ਪੰਜਾਬ ਵਿੱਚ ਲਗਾਤਾਰ ਹੀ ਦਿਲ ਦਹਿਲਾ ਦੇਣ ਵਾਲੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਜਿਨ੍ਹਾਂ ਵਿੱਚ ਚੋਰੀ ਠੱਗੀ, ਕੁੱਟਮਾਰ ਵਰਗੀਆਂ ਘਟਨਾਵਾਂ ਸ਼ਾਮਿਲ ਹਨ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਅੰਮ੍ਰਿਤਸਰ ਰੇਲਵੇ ਸਟੇਸ਼ਨ (Amritsar Railway Station) ਦਾ ਸਾਹਮਣੇ ਆਇਆ ਹੈ, ਜਿੱਥੇ ਦੋ ਧਿਰਾਂ ਦੇ ਵਿੱਚਕਾਰ ਝਗੜਾ ਹੋ ਗਿਆ ਅਤੇ ਇਹ ਝਗੜਾ ਥੋੜੀ ਹੀ ਦੇਰ ਬਾਅਦ ਇਨ੍ਹਾਂ ਭਿਆਨਕ ਰੂਪ ਧਾਰ ਗਿਆ ਕਿ ਦੋਨਾਂ ਗੁੱਟਾਂ ਵਿਚਕਾਰ ਗੋਲੀਆਂ (Bullets between the wrists) ਚੱਲ ਗਈਆਂ।

ਜਿਸ ਤੋਂ ਬਾਅਦ ਘਟਨਾ ਸਥਾਨ 'ਤੇ ਪੁਲਿਸ ਅਧਿਕਾਰੀ ਪੁੱਜ ਗਏ। ਘਟਨਾ ਸਥਾਨ 'ਤੇ ਪੁੱਜੇ ਪੁਲਿਸ ਅਧਿਕਾਰੀ (Police officer) ਨੇ ਕਿਹਾ ਕਿ ਅਸੀਂ ਮੌਕੇ 'ਤੇ ਪੁੱਜ ਕੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਜੋ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।

ਅੰਮ੍ਰਿਤਸਰ 'ਚ ਦਿਨ ਦਿਹਾੜੇ ਚੱਲੀਆਂ ਗੋਲੀਆਂ
ਦੋਵੇਂ ਧਿਰਾਂ ਦੀ ਆਪਸੀ ਲੜਾਈ ਵਿੱਚ ਦੋ ਕਾਰਾ ਵੀ ਭੰਨੀਆਂ ਗਈਆਂ। ਇਹ ਘਟਨਾ ਰੇਲਵੇ ਸਟੇਸ਼ਨ ਨੇੜਲੇ ਨਹਿਰੀ ਵਿਭਾਗ ਦੇ ਦਫ਼ਤਰ (Office of the canal department) ਦੇ ਬਾਹਰ ਵਾਪਰੀ। ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: 12ਵੀਂ ਜਮਾਤ ਦੇ ਵਿਦਿਆਰਥੀ ਨੇ 11ਵੀਂ ਜਮਾਤ ਦੀ ਵਿਦਿਆਰਥਣ ‘ਤੇ ਕੀਤਾ ਹਮਲਾ

ETV Bharat Logo

Copyright © 2024 Ushodaya Enterprises Pvt. Ltd., All Rights Reserved.