ETV Bharat / state

President Visit To Amritsar: ਰਾਸ਼ਟਰਪਤੀ ਦੀ ਅੰਮ੍ਰਿਤਸਰ ਫੇਰੀ, ਏਅਰਪੋਰਟ ਤੋਂ ਲੈ ਕੇ ਸ੍ਰੀ ਦਰਬਾਰ ਸਾਹਿਬ ਤੱਕ ਦਾ ਰਸਤਾ ਰਹੇਗਾ ਬੰਦ

author img

By

Published : Mar 8, 2023, 9:35 PM IST

Updated : Mar 9, 2023, 6:49 AM IST

ਦੇਸ਼ ਦੇ ਰਾਸ਼ਟਰਪਤੀ ਦੀ ਅੰਮ੍ਰਿਤਸਰ ਫੇਰੀ ਨੂੰ ਲੈ ਕੇ ਡੀਸੀਪੀ ਨੇ ਪ੍ਰੈੱਸ ਕਾਨਫਰੰਸ ਕਰਕੇ ਕਈ ਖੁਲਾਸੇ ਕੀਤੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਏਅਰਪੋਰਟ ਤੋਂ ਲੈ ਕੇ ਸ੍ਰੀ ਦਰਬਾਰ ਸਾਹਿਬ ਤੱਕ ਦੇ ਰਸਤੇ ਨੂੰ ਬੰਦ ਕੀਤਾ ਜਾਵੇਗਾ।

DCP disclosed the arrangements during the President's visit to Amritsar
DCP disclosed the arrangements during the President's visit to Amritsar

President Visit To Amritsar : ਰਾਸ਼ਟਰਪਤੀ ਦੀ ਅੰਮ੍ਰਿਤਸਰ ਫੇਰੀ ਦੌਰਾਨ ਏਅਰਪੋਰਟ ਤੋਂ ਲੈ ਕੇ ਸ੍ਰੀ ਦਰਬਾਰ ਸਾਹਿਬ ਤੱਕ ਦਾ ਰਸਤਾ ਰਹੇਗਾ ਡਿਵਰਟ

ਅੰਮ੍ਰਿਤਸਰ : ਦੇਸ਼ ਦੇ ਰਾਸ਼ਟਰਪਤੀ ਦੀ ਸ੍ਰੀ ਅੰਮ੍ਰਿਤਸਰ ਸ਼ਹਿਰ ਵਿਖੇ ਹੋਣ ਵਾਲੀ ਆਮਦ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਦੀ ਸੁਰੱਖਿਆ ਨੂੰ 05 ਸੈਕਟਰਾਂ ਵਿੱਚ ਵੰਡ ਕੇ ਪੁਤਖਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਰਾਸ਼ਟਰਪਤੀ ਸ੍ਰੀ ਗੁਰੂ ਰਾਮਦਾਸ ਅੰਤਰ ਰਾਸ਼ਟਰੀ ਏਅਰਪੋਰਟ ਤੋਂ ਸ੍ਰੀ ਦਰਬਾਰ ਸਾਹਿਬ, ਜਲਿਆਵਾਲਾ ਬਾਗ, ਸ਼੍ਰੀ ਦੁਰਗਿਆਨਾ ਮੰਦਿਰ ਅਤੇ ਸ਼੍ਰੀ ਵਾਲਮੀਕਿ ਤੀਰਥ ਵਿਖੇ ਜਾਣਗੇ। ਇਹ ਜਾਣਕਾਰੀ ਡੀਸੀਪੀ ਨੇ ਕਿਹਾ ਕਿ ਇਸਨੂੰ ਮੱਦੇਨਜਰ ਰੱਖਦੇ ਹੋਏ ਪਬਲਿਕ ਨੂੰ ਕਿਸੇ ਤਰਾਂ ਦੀ ਟ੍ਰੈਫਿਕ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪਬਲਿਕ ਦੀ ਸਹੂਲਤ ਲਈ ਅੰਮ੍ਰਿਤਸਰ ਸ਼ਹਿਰ ਦਾ ਟ੍ਰੈਫਿਕ ਪਲਾਨ ਤਿਆਰ ਕੀਤਾ ਗਿਆ ਹੈ, ਜੋ 9 ਮਾਰਚ ਯਾਨੀ ਅੱਜ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਏਅਰਪੋਰਟ ਤੋਂ ਹਾਲ ਗੇਟ ਤੋਂ ਸ਼੍ਰੀ ਦਰਬਾਰ ਸਾਹਿਬ ਤੱਕ ਦਾ ਰੂਟ ਬੰਦ ਰਹੇਗਾ।

ਇਹ ਰੂਟ ਰਹਿਣਗੇ ਬੰਦ : ਉਨ੍ਹਾਂ ਕਿਹਾ ਕਿ ਇਸੇ ਤਰਾਂ ਬਾਅਦ ਦੁਪਹਿਰ 3 ਵਜੇ ਤੋਂ 4 ਵਜੇ ਤੱਕ ਵਾਪਸੀ ਸਮੇਂ ਫਿਰ ਤੋਂ ਇਹ ਰੂਟ ਬੰਦ ਰਹੇਗਾ। ਇਸ ਲਈ ਅਜਨਾਲਾ ਸਾਈਡ ਤੋਂ ਅੰਮ੍ਰਿਤਸਰ ਆਉਣ ਵਾਲੀ ਟ੍ਰੈਫਿਕ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ, ਅੱਡਾ ਰਾਜਾਸਾਂਸੀ ਤੋਂ, ਜੀ.ਟੀ ਰੋਡ ਜਲੰਧਰ ਵਾਲੀ ਸਾਈਡ ਤੋਂ ਆਉਣ ਵਾਲੀ ਟ੍ਰੈਫਿਕ ਨੂੰ ਗੋਲਡਨ ਗੇਟ ਤੋਂ ਵੱਲ੍ਹਾ/ਵੇਰਕਾ ਬਾਈਪਾਸ ਸਾਈਡ ਨੂੰ, ਜਿਲ੍ਹਾ ਤਰਨ ਤਾਰਨ ਤੋਂ ਆਉਣ ਵਾਲੀ ਟ੍ਰੈਫਿਕ ਨੂੰ ਪੁਲ ਕੋਟ ਮਿੱਤ ਸਿੰਘ ਤੋਂ ਤਾਰਾ ਵਾਲੇ ਪੁਲ ਨੂੰ, ਗੇਟ ਹਕੀਮਾ/ਝਬਾਲ ਰੋਡ ਸਾਈਡ ਤੋਂ ਆਉਣ ਵਾਲੀ ਟ੍ਰੈਫਿਕ ਨੂੰ ਚੋਂਕ ਖਜਾਨਾ/ਲੋਹਗੜ੍ਹ ਤੋਂ, ਘਿਊ ਮੰਡੀ ਚੋਂਕ ਨੂੰ ਆਉਣ ਵਾਲੀ ਟ੍ਰੈਫਿਕ ਸੁਲਤਾਨਵਿੰਡ ਚੋਂਕ ਤੋਂ ਆਉਣ ਵਾਲੀ ਟ੍ਰੈਫਿਕ ਨੂੰ ਉਕਤ ਸਮੇਂ ਦੌਰਾਨ ਡਾਈਵਰਟ ਕੀਤਾ ਜਾਵੇਗਾ ਹੈਵੀ ਵਹੀਕਲਜ ਦੀ ਵੀ ਇਸ ਸਮੇਂ ਦੌਰਾਨ ਸ਼ਹਿਰ ਵਿੱਚ ਆਉਣ ਤੇ ਮੁਕੰਮਲ ਪਾਬੰਦੀ ਹੈ।

ਇਹ ਵੀ ਪੜ੍ਹੋ : Punjab government: ਹਸਪਤਾਲ 'ਚ ਡਾਕਟਰ ਘਟਾਏ ਜਾਣ ਤੇ ਮਸ਼ੀਨਰੀ ਹਟਾਏ ਜਾਣ ਤੋਂ ਨਰਾਜ਼ ਲੋਕ, ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਪਬਲਿਕ ਨੂੰ ਕੀਤੀ ਵਿਸ਼ੇਸ਼ ਅਪੀਲ : ਪ੍ਰੈੱਸ ਕਾਨਫਰੰਸ ਦੌਰਾਨ ਡੀਸੀਪੀ ਨੇ ਕਿਹਾ ਕਿ ਇਸ ਲਈ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੀ ਅੰਮ੍ਰਿਤਸਰ ਸ਼ਹਿਰ ਦੀ ਪਬਲਿਕ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਸਮੇਂ ਦੌਰਾਨ ਪ੍ਰਸ਼ਾਸ਼ਨ ਦਾ ਸਹਿਯੋਗ ਦੇਣ ਅਤੇ ਐਮਰਜੈਂਸੀ ਸਮੇਂ ਦੌਰਾਨ ਐਮਰਜੈਂਸੀ ਵਹੀਕਲਜ ਜਿਵੇਂ ਕਿ ਐਂਮਬੂਲੇਂਸ, ਫਾਇਰ ਬ੍ਰਿਗੇਡ ਆਦਿ ਨੂੰ ਹਰ ਸੰਭਵ ਤਰੀਕੇ ਨਾਲ ਰਸਤਾ ਦਿੱਤਾ ਜਾਵੇਗਾ। ਇਸ ਵੀ.ਵੀ.ਆਈ.ਪੀ ਜੀ ਦੇ ਅੰਮ੍ਰਿਤਸਰ ਸ਼ਹਿਰ ਦੀ ਆਮਦ ਦੇ ਸਬੰਧ ਵਿੱਚ ਕੁੱਲ ਮਿਤੀ 9 ਮਾਰਚ ਨੂੰ ਹੇਠ ਲਿਖੇ ਪੁਆਇੰਟਾਂ ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਟ੍ਰੈਫਿਕ ਡਾਈਵਰਸ਼ਨ ਕਰਵਾਇਆ ਜਾਵੇਗਾ ਤਾਂ ਜੋ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਖੜੀ ਹੋਵੇ।

Last Updated :Mar 9, 2023, 6:49 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.