ETV Bharat / state

ਪੇਸ਼ੀ ਭੁਗਤਣ ਅੰਮ੍ਰਿਤਸਰ ਪਹੁੰਚੇ ਮੈਂਬਰ ਪਾਰਲੀਮੈਂਟ ਸੰਜੈ ਸਿੰਘ, ਭਾਰਤੀ ਜਨਤਾ ਪਾਰਟੀ 'ਤੇ ਲਾਏ ਨਿਸ਼ਾਨੇ

author img

By

Published : Jul 6, 2023, 4:26 PM IST

ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਪਹੁੰਚੇ ਸੰਸਦ ਮੈਂਬਰ ਸੰਜੈ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਹਮੇਸ਼ਾ ਹੀ ਦੱਬੇ-ਕੁਚਲੇ ਲੋਕਾਂ ਨੂੰ ਹੋਰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ।

Delhi Member of Parliament Sanjay Singh reached Amritsar
ਪੇਸ਼ੀ ਭੁਗਤਣ ਅੰਮ੍ਰਿਤਸਰ ਪਹੁੰਚੇ ਮੈਂਬਰ ਪਾਰਲੀਮੈਂਟ ਸੰਜੈ ਸਿੰਘ, ਭਾਰਤੀ ਜਨਤਾ ਪਾਰਟੀ 'ਤੇ ਲਾਏ ਨਿਸ਼ਾਨੇ

ਸ੍ਰੀ ਦਰਬਾਰ ਸਾਹਿਬ ਪਹੁੰਚੇ ਸੰਜੈ ਸਿੰਘ ਮੀਡੀਆ ਨਾਲ ਗੱਲਬਾਤ ਕਰਦੇ ਹੋਏ।



ਅੰਮ੍ਰਿਤਸਰ :
ਦਿੱਲੀ ਦੇ ਮੈਂਬਰ ਪਾਰਲੀਮੈਂਟ ਸੰਜੈ ਸਿੰਘ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਹੋਣ ਪਹੁੰਚੇ ਸੀ। ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਵੱਲੋਂ ਉਨ੍ਹਾਂ ਦੇ ਖਿਲਾਫ ਮਾਣਹਾਨੀ ਦਾ ਕੇਸ ਕੀਤਾ ਗਿਆ ਹੈ। ਅਦਾਲਤੀ ਕਾਰਵਾਈ ਤੋਂ ਬਾਅਦ ਸੰਜੈ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਵੀ ਪਹੁੰਚੇ ਅਤੇ ਉਨ੍ਹਾਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਨਾਲ-ਨਾਲ ਅਕਾਲੀ ਦਲ ਅਤੇ ਕਾਂਗਰਸ ਉਪਰ ਸ਼ਬਦੀ ਹਮਲੇ ਕੀਤੇ ਗਏ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਹਮੇਸ਼ਾ ਹੀ ਦੱਬੇ-ਕੁਚਲੇ ਲੋਕਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ।

ਕਿਉਂ ਆਏ ਸੀ ਅੰਮ੍ਰਿਤਸਰ ਸੰਜੈ ਸਿੰਘ : ਦਰਅਸਲ, ਆਪ ਵੱਲੋਂ 2017 ਵਿੱਚ ਹੋਈਆਂ ਚੋਣਾਂ ਦੌਰਾਨ ਬਿਕਰਮ ਸਿੰਘ ਮਜੀਠੀਆ ਦੇ ਸੰਬਧ ਨਸ਼ਾ ਤਸਕਰਾਂ ਦੇ ਨਾਲ ਦੱਸੇ ਗਏ ਸਨ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਸੰਜੈ ਸਿੰਘ ਦੇ ਮਜੀਠੀਆ ਖਿਲਾਫ ਮਾਣਹਾਨੀ ਦਾ ਕੇਸ ਬਿਕਰਮ ਸਿੰਘ ਮਜੀਠੀਆ ਵੱਲੋਂ ਦਰਜ ਕਰਵਾਇਆ ਗਿਆ ਸੀ, ਜਿਸਦੀ ਸੁਣਵਾਈ ਲਈ ਅੱਜ ਦਿੱਲੀ ਤੋਂ ਮੈਂਬਰ ਪਾਰਲੀਮੈਂਟ ਸੈਸ਼ਨ ਜੱਜ ਅੰਮ੍ਰਿਤਸਰ ਦੀ ਮਾਣਯੋਗ ਕੋਰਟ ਵਿੱਚ ਪੇਸ਼ ਹੋਏ। ਤਰੀਕ ਮਿਲਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਏ ਅਤੇ ਉਨ੍ਹਾਂ ਵੱਲੋਂ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਦੇ ਗੱਠਜੋੜ ਬਾਰੇ ਬੋਲਦੇ ਹੋਏ ਕਿਹਾ ਕਿ ਜਿੰਨੇ ਮਰਜ਼ੀ ਗੱਠਜੋੜ ਭਾਰਤੀ ਜਨਤਾ ਪਾਰਟੀ ਕਰ ਲੈਣ, ਉਹ ਲੋਕਾਂ ਦੇ ਧਿਆਨ ਮੁੱਦਿਆਂ ਤੋਂ ਭਟਕਾ ਕੇ ਹੋਰ ਮੁੱਦਿਆਂ ਵੱਲ ਰੱਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਮ ਉੱਤੇ ਇੱਕ ਪਾਊਡਰ ਆਉਣਾ ਚਾਹੀਦਾ ਹੈ, ਜਿਸ ਵਿੱਚ ਕੋਈ ਵੀ ਵਿਅਕਤੀ ਅਗਰ ਆਪਣੇ ਆਪ ਨੂੰ ਸਾਫ ਦਾਮਨ ਰੱਖਣਾ ਚਾਹੇ ਤਾਂ ਰੱਖ ਸਕੇ। ਉਨਾਂ ਕਿਹਾ ਕਿ ਦੇਸ਼ ਦੇ ਲੋਕ ਹੁਣ ਸਮਝ ਚੁੱਕੇ ਹਨ ਅਤੇ ਭਾਰਤੀ ਜਨਤਾ ਪਾਰਟੀ ਦੇ ਖਿਲਾਫ਼ ਹੀ ਭੁਗਤ ਰਹੇ ਹਨ।



ਦੋਵਾਂ ਆਗੂਆਂ ਦੇ ਬਿਆਨ ਦਰਜ : ਇਥੇ ਜ਼ਿਕਰਯੋਗ ਹੈ ਕਿ 2017 ਵਿੱਚ ਸੰਜੇ ਸਿੰਘ ਅਤੇ ਕੇਜਰੀਵਾਲ ਵੱਲੋਂ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਖਿਲਾਫ ਬਿਆਨ ਦੇ ਕੇ ਕਿਹਾ ਗਿਆ ਸੀ ਕਿ ਉਹ ਨਸ਼ੇ ਦੇ ਕਾਰੋਬਾਰੀਆਂ ਵਿੱਚ ਸ਼ਾਮਿਲ ਹਨ। ਇਸ ਤੋਂ ਬਾਅਦ ਮਜੀਠੀਆ ਵੱਲੋਂ ਕੇਜਰੀਵਾਲ ਅਤੇ ਸੰਜੈ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਉੱਤੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ, ਜਿਸ ਦੀ ਅੱਜ ਅੰਮ੍ਰਿਤਸਰ ਦੀ ਮਾਣਯੋਗ ਕੋਰਟ ਵਿੱਚ ਸੁਣਵਾਈ ਸੀ। ਸੰਜੈ ਸਿੰਘ ਅਤੇ ਬਿਕਰਮ ਸਿੰਘ ਮਜੀਠੀਆ ਨੇ ਹਾਜ਼ਰ ਹੋ ਕੇ ਆਪਣੇ ਬਿਆਨ ਦਰਜ ਵੀ ਕਰਵਾਏ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.