ETV Bharat / state

Press Conference of DSGMC: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦਾਅਵਾ, ਐੱਸਜੀਪੀਸੀ ਦੀਆਂ ਚੋਣਾਂ ਲਈ ਕਮੇਟੀ ਕਰੇਗੀ ਉਮੀਦਵਾਰਾਂ ਦਾ ਐਲਾਨ

author img

By ETV Bharat Punjabi Team

Published : Oct 17, 2023, 7:47 PM IST

Delhi Sikh Gurdwara Parbandhak Committee held a press conference for SGPC elections
Press Conference of DSGMC : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦਾਅਵਾ, ਐੱਸਜੀਪੀਸੀ ਦੀਆਂ ਚੋਣਾਂ ਲਈ ਕਮੇਟੀ ਕਰੇਗੀ ਉਮੀਦਵਾਰਾਂ ਦਾ ਐਲਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰੈੱਸ ਕਾਨਫਰੰਸ ਕਰਕੇ ਦਾਅਵਾ (Press Conference of DSGMC) ਕੀਤਾ ਹੈ ਕਿ ਉਹ ਐੱਸਜੀਪੀਸੀ ਦੀਆਂ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰੇਗੀ।

ਐੱਸਜੀਪੀਸੀ ਦੀਆਂ ਚੋਣਾਂ ਲਈ ਕਮੇਟੀ ਕਰੇਗੀ ਉਮੀਦਵਾਰਾਂ ਦਾ ਐਲਾਨ

ਅੰਮ੍ਰਿਤਸਰ : ਲੰਬੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਹੀਂ ਸੀ ਹੋਈਆਂ, ਜਿਸਨੂੰ ਲੈ ਕੇ ਲਗਾਤਾਰ ਹੀ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਐਸਜੀਪੀਸੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ। ਐਸਜੀਪੀਸੀ ਦੀਆਂ ਚੋਣਾਂ ਸਬੰਧੀ ਵੋਟਰ ਸੂਚੀਆਂ ਤਿਆਰ ਕਰਨ ਦਾ ਪ੍ਰੋਗਰਾਮ ਵੀ 21 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਵਿੱਚ ਵੋਟਰਾਂ ਦੀ ਰਜਿਸਟਰੇਸ਼ਨ ਸ਼ੁਰੂ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅੰਮ੍ਰਿਤਸਰ ਪਹੁੰਚ ਕੇ ਪ੍ਰੈਸ ਕਾਨਫਰੰਸ ਕੀਤੀ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਵੱਧ ਰਹੇ ਨਸ਼ੇ ਦਾ ਇੱਕ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਰਹੀ ਹੈ ਕਿਉਂਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਪ੍ਰਚਾਰ ਘੱਟ ਕੀਤਾ ਗਿਆ, ਜਿਸ ਕਰਕੇ ਨੌਜਵਾਨ ਨਸ਼ੇ ਚ ਜਾ ਰਹੇ ਹਨ।

ਐਸਜੀਪੀਸੀ ਦੀਆਂ ਵੋਟਾਂ ਬਣਾਉਣ ਦੀ ਅਪੀਲ : ਕਾਲਕਾ ਨੇ ਕਿਹਾ ਕਿ ਹੁਣ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਨਜ਼ਦੀਕ ਆਉਂਦੀਆਂ ਦਿਖਾਈ ਦੇ ਰਹੀਆਂ ਹਨ ਜਿਸ ਦੇ ਚਲਦੇ 21 ਅਕਤੂਬਰ ਤੋਂ ਐਸਜੀਪੀਸੀ ਦੀਆਂ ਵੋਟਾਂ ਦੀ ਰਜਿਸਟਰੇਸ਼ਨ ਸ਼ੁਰੂ ਹੋ ਰਹੀ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਚਾਹੀਦਾ ਹੈ ਕਿ ਅਗਰ ਉਹ ਪੰਜਾਬ ਦਾ ਭਲਾ ਚਾਹੁੰਦੇ ਹਨ ਤਾਂ ਉਹ ਗੁਰੂ ਵਾਲੇ ਬਣਨ ਅੰਮ੍ਰਿਤਧਾਰੀ ਹੋ ਕੇ ਐਸਜੀਪੀਸੀ ਦੀਆਂ ਵੋਟਾਂ ਜਰੂਰ ਬਣਾਉਣ ਅਤੇ ਆਪਣੀ ਵੋਟ ਦਾ ਸਹੀ ਇਸਤੇਮਾਲ ਵੀ ਜਰੂਰ ਕਰਨ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਇਸ ਵਿੱਚ ਪੂਰਾ ਸਹਿਯੋਗ ਦਵੇਗੀ ਅਤੇ ਸਾਡੀ ਸੋਚ ਦੇ ਨਾਲ ਕੋਈ ਵੀ ਜਥੇਬੰਦੀ ਚੱਲੇਗੀ ਤੇ ਉਹਨਾਂ ਨੂੰ ਨਾਲ ਲੈ ਕੇ ਅਸੀਂ ਆਪਣੇ ਉਮੀਦਵਾਰ ਵੀ ਐਸਜੀਪੀਸੀ ਦੀਆਂ ਚੋਣਾਂ ਲਈ ਚੋਣ ਮੈਦਾਨ ਵਿੱਚ ਉਤਾਰਾਂਗੇ।

ਜ਼ਿਕਰ ਯੋਗ ਹੈ ਕਿ ਪਿਛਲੇ 12 ਸਾਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਹੀਂ ਹੋਈਆਂ ਪਰ ਹੁਣ ਚੀਫ ਕਮਿਸ਼ਨਰ ਗੁਰੂੁਆਰਾ ਚੋਣਾਂ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਤਿਆਰ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। 21 ਅਕਤੂਬਰ 2023 ਨੂੰ ਵੋਟਰ ਰਜਿਸਟਰੇਸ਼ਨ ਸ਼ੁਰੂ ਕੀਤੀ ਜਾਵੇਗੀ ਜੋ ਕਿ 15 ਨਵੰਬਰ ਤੱਕ ਚੱਲੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.