ETV Bharat / state

ਦਾਸਤਾਨ-ਏ-ਸਰਹਿੰਦ ਫਿਲਮ ਦੇ ਰਿਲੀਜ਼ ਉੱਤੇ ਰੋਕ ਲਗਾਉਣ ਦੀ ਮੰਗ

author img

By

Published : Dec 1, 2022, 6:39 AM IST

Demand from SGPC to stop the release of Dastan e Sirhind film
Demand from SGPC to stop the release of Dastan e Sirhind film

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਾਸਤਾਨ-ਏ-ਸਰਹਿੰਦ ਫਿਲਮ (Dastan e Sirhind film) ਦੇ ਰਿਲੀਜ਼ ਉੱਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸਿਧਾਂਤਾਂ ਦੇ ਮੱਦੇਨਜ਼ਰ ਅਤੇ ਸੰਗਤ ਦੇ ਰੋਸ ਨੂੰ ਵੇਖਦਿਆਂ ਪੰਜਾਬ ਸਰਕਾਰ ਕਾਰਵਾਈ ਕਰੇ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫਿਲਮ (Dastan e Sirhind film) ਦੇ ਰਿਲੀਜ਼ ਉੱਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਇਸ ਫਿਲਮ ਵਿਚ ਦਸਵੇਂ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਫਿਲਮਾਇਆ ਗਿਆ ਹੈ, ਜਿਸ ਕਾਰਨ ਸੰਗਤ ਅੰਦਰ ਭਾਰੀ ਰੋਸ ਹੈ।

ਇਹ ਵੀ ਪੜੋ: Gujarat Assembly Elections 2022: ਪਹਿਲੇ ਗੇੜ ਦੇ 788 ਉਮੀਦਵਾਰਾਂ ਦੀ ਕਿਸਮਤ ਹਵੇਗੀ EVM ਵਿੱਚ ਬੰਦ

ਸੰਗਤ ਵਿੱਚ ਰੋਸ: ਉਨ੍ਹਾਂ ਕਿਹਾ ਕਿ ਇਸ ਫਿਲਮ ਨੂੰ ਜਾਰੀ ਹੋਣ ਤੋਂ ਰੋਕਣ ਸਬੰਧੀ ਕਈ ਜਥੇਬੰਦੀਆਂ ਅਤੇ ਸੰਗਤ ਵੱਲੋਂ ਆਪਣਾ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਇਸ ਸਬੰਧੀ ਬਹੁਤ ਸਾਰੇ ਇਤਰਾਜ਼ ਸ਼੍ਰੋਮਣੀ ਕਮੇਟੀ ਪਾਸ ਵੀ ਪੁੱਜੇ ਹਨ। ਉਨ੍ਹਾਂ ਕਿਹਾ ਕਿ ਸੰਗਤ ਦੀਆਂ ਭਾਵਨਾਵਾਂ ਤੋਂ ਵੱਡਾ ਕੋਈ ਨਹੀਂ ਹੈ, ਜਿਸ ਦੀ ਤਰਜ਼ਮਾਨੀ ਕਰਦਿਆਂ ਇਸ ਫਿਲਮ ਦੇ ਰਿਲੀਜ਼ ’ਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ।

ਫਿਲਮ ਸੈਂਸਰ ਬੋਰਡ ਮੁੜ ਕਰੇ ਵਿਚਾਰ: ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸਬੰਧ ਵਿਚ ਤੁਰੰਤ ਲੋੜੀਂਦੀ ਕਾਰਵਾਈ ਕਰੇ ਅਤੇ ਇਸ ਦੇ ਨਾਲ ਹੀ ਫਿਲਮ ਸੈਂਸਰ ਬੋਰਡ ਵੀ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਫਿਲਮ ਨੂੰ ਐਨਓਸੀ ਨਹੀਂ ਜਾਰੀ ਕੀਤੀ ਗਈ।

ਪੰਜਾਬ ਸਰਕਾਰ ਲਵੇ ਐਕਸ਼ਨ: ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਨਾਲ ਸਬੰਧਤ ਕਿਸੇ ਵੀ ਫਿਲਮ ਸਬੰਧੀ ਸਿੱਖ ਇਤਿਹਾਸ, ਸਿਧਾਂਤਾਂ, ਸਿੱਖ ਮਰਯਾਦਾ ਅਤੇ ਪ੍ਰੰਪਰਾਵਾਂ ਦੀ ਰੌਸ਼ਨੀ ਵਿਚ ਹੀ ਕੋਈ ਫੈਸਲਾ ਲਿਆ ਜਾਂਦਾ ਹੈ, ਲਿਹਾਜ਼ਾ ਸ਼੍ਰੋਮਣੀ ਕਮੇਟੀ ਇਸ ਫਿਲਮ ਦੇ ਮਾਮਲੇ ਵਿਚ ਵੀ ਸੰਗਤ ਦੀਆਂ ਭਾਵਨਾਵਾਂ ਅਤੇ ਸਿੱਖ ਸਿਧਾਂਤਾਂ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵੀ ਇਸ ਸੰਜੀਦਾ ਮਸਲੇ ’ਤੇ ਸਿੱਖ ਭਾਵਨਾਵਾਂ ਅਨੁਸਾਰ ਫਿਲਮ ’ਤੇ ਰੋਕ ਲਗਾਉਣ ਦਾ ਫੈਸਲਾ ਕਰਨਾ (Dastan e Sirhind film) ਚਾਹੀਦਾ ਹੈ।

ਇਹ ਵੀ ਪੜੋ: Love Horoscope: ਵੀਕਐਂਡ 'ਤੇ ਇਨ੍ਹਾਂ ਰਾਸ਼ੀਆਂ ਦੇ ਲੋਕਾਂ ਦੀ ਜ਼ਿੰਦਗੀ 'ਚ ਆਏਗੀ ਨਵੇਂ ਪਿਆਰ ਦੀ ਦਸਤਕ, ਜਾਣੋ ਤੁਹਾਡੀ ਰਾਸ਼ੀ ਦੀ ਸਥਿਤੀ

ETV Bharat Logo

Copyright © 2024 Ushodaya Enterprises Pvt. Ltd., All Rights Reserved.