ETV Bharat / state

ਵਿਸਾਖੀ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਪਹੁੰਚੀ ਸੰਗਤ

author img

By

Published : Apr 14, 2022, 11:47 AM IST

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਪਹੁੰਚੀ ਸੰਗਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਪਹੁੰਚੀ ਸੰਗਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿੱਚ ਨਤਮਸਤਕ ਹੋਣ ਦਾ ਮੌਕਾ ਮਿਲਿਆ। ਖਾਲਸਾ ਪੰਥ ਦੇ ਸਾਜਨਾ ਦਿਵਸ (Founding Day of the Khalsa Panth) ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖਾਸੀਆਂ ਰੌਣਕਾਂ ਦੇਖਣ ਨੂੰ ਮਿਲੀਆਂ। ਦੇਸ਼ ਵਿਦੇਸ਼ਾਂ ਤੋਂ ਵੱਡੀ ਗਿਣਤੀ ‘ਚ ਪੁੱਜੀਆਂ ਸੰਗਤਾਂ ਨੇ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

ਅੰਮ੍ਰਿਤਸਰ: ਦੇਸ਼ ਵਿਦੇਸ਼ਾਂ ਤੋਂ ਆਈਆਂ ਸੰਗਤਾਂ ਆਪਣੇ-ਆਪ ਨੂੰ ਵੱਡੇ ਭਾਗਾਂ ਵਾਲਾ ਮਨ ਰਹੀਆਂ ਹਨ, ਕਿ ਉਨ੍ਹਾਂ ਨੂੰ ਅੱਜ ਦੇ ਪਾਵਨ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿੱਚ ਨਤਮਸਤਕ ਹੋਣ ਦਾ ਮੌਕਾ ਮਿਲਿਆ। ਖਾਲਸਾ ਪੰਥ ਦੇ ਸਾਜਨਾ ਦਿਵਸ (Founding Day of the Khalsa Panth) ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖਾਸੀਆਂ ਰੌਣਕਾਂ ਦੇਖਣ ਨੂੰ ਮਿਲੀਆਂ। ਦੇਸ਼ ਵਿਦੇਸ਼ਾਂ ਤੋਂ ਵੱਡੀ ਗਿਣਤੀ ‘ਚ ਪੁੱਜੀਆਂ ਸੰਗਤਾਂ ਨੇ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

ਵਿਸਾਖੀ ਮੌਕੇ ਸ੍ਰੀ ਹਰਿਮੰਦਰ ਦੇ ਦਰਸ਼ਨਾਂ ਲਈ ਸੰਗਤਾਂ ਦੇ ਉਤਸ਼ਾਹ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ, ਕਿ ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ 4-5 ਘੰਟੇ ਲਈ ਕਤਾਰਾਂ 'ਚ ਲਗਣਾ ਪਿਆ। ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ (Guru Gobind Singh Ji) ਨੇ 1699 ਈ: ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਸਾਜ ਕੇ ਮਨੁੱਖਤਾ ਨੂੰ ਗੁਲਾਮੀ ਤੋਂ ਮੁਕਤ ਕਰ ਸਵੈਮਾਣ ਨਾਲ ਜਿਊਣ ਦਾ ਰਾਹ ਦਰਸਾਇਆ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਪਹੁੰਚੀ ਸੰਗਤ

ਖਾਲਸੇ ਦੇ ਸਾਜਨਾ ਦਿਵਸ ਦੇ ਸਬੰਧ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਵਿਸ਼ੇਸ਼ ਸਮਾਗਮਾਂ ਦਾ ਅਯੋਜਿਨ ਕੀਤਾ ਗਿਆ। ਅੱਜ ਸਵੇਰੇ ਗੁਰੂਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿੱਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ।

ਸ੍ਰੀ ਅਕਾਲ ਤਖਤ ਸਾਹਿਬ (Sri Akal Takhat Sahib) ਵਿਖੇ ਪੰਜ ਪਿਆਰਿਆਂ ਵਲੋਂ ਸੈਂਕੜੇ ਪ੍ਰਾਣੀਆਂ ਨੂੰ ਅੰਮ੍ਰਿਤ ਛਕਾਇਆ ਗਿਆ। ਅੱਜ ਸ਼ਾਮ ਵੇਲੇ ਸ੍ਰੀ ਦਰਬਾਰ ਸਾਹਿਬ ਸਮੂਹ ਨੂੰ ਰੰਗ ਬਿਰੰਗੀਆਂ ਐੱਲ.ਈਂ.ਡੀ. ਲਾਈਟਾਂ ਨਾਲ ਸਜਾਇਆ ਜਾਵੇਗਾ ਅਤੇ ਰਹਿਰਾਸ ਦੇ ਪਾਠ ਉਪਰੰਤ ਅਤਿ ਮਨਮੋਹਕ ਆਤਿਸ਼ਬਾਜੀ ਕੀਤੀ ਜਾਵੇਗੀ। ਇਹ ਅਲੌਕਿਕ ਨਜਾਰਾ ਦੇਖਣ ਲਈ ਸੰਗਤਾਂ ਵੱਡੀ ਗਿਣਤੀ 'ਚ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਣਗੀਆਂ। ਦੇਸ਼ ਵਿਦੇਸ਼ਾਂ ਆਈਆਂ ਸੰਗਤਾਂ ਆਪਣੇ ਆਪ ਨੂੰ ਵੱਡੇ ਭਾਗਾਂ ਵਾਲਾ ਮਨ ਰਹੀਆਂ ਹਨ ਕਿ ਉਨ੍ਹਾਂ ਨੂੰ ਅੱਜ ਦੇ ਪਾਵਨ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ: ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਸੀਐੱਮ ਮਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.