ETV Bharat / state

ਸਰਹੱਦ ਪਾਰ ਮਰਦਮਸ਼ੁਮਾਰੀ ਦੇ ਫਾਰਮ 'ਚ ਸਿੱਖਾਂ ਨੂੰ ਵੱਖਰੀ ਕੌਮ ਦਾ ਦਰਜਾ, ਐੱਸਜੀਪੀਸੀ ਪ੍ਰਧਾਨ ਨੇ ਕੀਤਾ ਸੁਆਗਤ

author img

By

Published : Dec 14, 2022, 8:37 PM IST

Dhami welcomed the status of Sikhs as a separate nation in Pakistan
ਸਰਹੱਦ ਪਾਰ ਮਰਦਮਸ਼ੁਮਾਰੀ ਦੇ ਫਾਰਮ 'ਚ ਸਿੱਖਾਂ ਨੂੰ ਵੱਖਰੀ ਕੌਮ ਦਾ ਦਰਜਾ,ਐੱਸਜੀਪੀਸੀ ਪ੍ਰਧਾਨ ਨੇ ਕੀਤਾ ਸੁਆਗਤ

ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਅੰਦਰ ਮਰਦਮਸ਼ੁਮਾਰੀ (Census in Pakistan) ਦੇ ਫਾਰਮ ਵਿਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਦਰਜ ਕਰਨ ਦੇ ਫੈਸਲੇ ਸਵਾਗਤ (decision to register the Sikhs as separate nation) ਕੀਤਾ ਹੈ। ਉਨ੍ਹਾਂ ਇਸ ਕਾਰਜ ਲਈ ਯਤਨ ਕਰਨ ਵਾਲਿਆਂ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਕਿਸਤਾਨ ਅੰਦਰ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਲੰਮੇ ਅਰਸੇ ਬਾਅਦ ਮਾਨਤਾ ਮਿਲਣਾ ਪੂਰੀ ਕੌਮ ਲਈ ਖੁਸ਼ੀ ਦੀ ਗੱਲ ਹੈ।

ਅੰਮ੍ਰਿਤਸਰ: ਪਾਕਿਸਤਾਨ ਤੋਂ ਅਕਸਰ ਸਿੱਖਾਂ ਨਾਲ ਧੱਕਾ ਹੋਣ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ,ਪਰ ਇਸ ਬਾਰ ਸਰਹੱਦ ਪਾਰ ਤੋਂ ਸਿੱਖ ਕੌਮ ਲਈ ਖੁਸ਼ੀ ਵਾਲੀ ਖ਼ਬਰ ਸਾਹਮਣੇ ਆਈ ਹੈ ਦਰਅਸਲ ਪਾਕਿਸਤਾਨ ਵਿੱਚ ਹੋਈ ਮਰਦਮਸ਼ੁਮਾਰੀ ਦੇ ਫਾਰਮਾਂ ਵਿੱਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਦਰਜ (The Sikhs were registered as a separate nation) ਕੀਤਾ ਗਿਆ ਹੈ।

ਦਰਅਸਲ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਵੰਡ ਦੇ 75 ਸਾਲਾਂ ਬਾਅਦ ਸਿੱਖਾਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਸਿੱਖਾਂ ਨੂੰ ਵੱਖਰੇ ਭਾਈਚਾਰੇ ਦਾ ਦਰਜਾ ਦਿੱਤਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸਰਕਾਰ ਨੂੰ ਮਰਦਮਸ਼ੁਮਾਰੀ ਕਰਾਉਣ ਵਾਲੇ ਪਾਕਿਸਤਾਨ ਬਿਊਰੋ ਆਫ ਸਟੈਟਿਸਟਿਕਸ (Pakistan Bureau of Statistics) ਨੂੰ ਜਨਗਣਨਾ ਫਾਰਮ ਵਿੱਚ ਸਿੱਖਾਂ ਲਈ ਵੱਖਰਾ ਕਾਲਮ ਬਣਾਉਣ ਲਈ ਹਦਾਇਤਾਂ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

ਧਾਮੀ ਨੇ ਸਵਾਗਤ ਕੀਤਾ:ਪਾਕਿਸਤਾਨ ਦੇ ਇਸ ਕਦਮ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਵਾਗਤ ਕੀਤਾ ਹੈ। ਉਨ੍ਹਾਂ ਇਸ ਕਾਰਜ ਲਈ ਯਤਨ ਕਰਨ ਵਾਲਿਆਂ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਕਿਸਤਾਨ ਅੰਦਰ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਲੰਮੇ ਅਰਸੇ ਬਾਅਦ ਮਾਨਤਾ ਮਿਲਣਾ ਪੂਰੀ ਕੌਮ ਲਈ ਖੁਸ਼ੀ ਦੀ ਗੱਲ ਹੈ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਨਾਲ ਪਾਕਿਸਤਾਨ ਵੱਸਦੇ ਸਿੱਖਾਂ ਦੇ ਮੁੱਢਲੇ ਅਧਿਕਾਰਾਂ ਅਤੇ ਵੱਖ-ਵੱਖ ਥਾਵਾਂ ਉੱਤੇ ਪ੍ਰਤੀਨਿਧਤਾ ਲਈ ਫਾਇਦਾ ਮਿਲੇਗਾ ਅਤੇ ਦੇਸ਼ ਅੰਦਰ ਸਿੱਖਾਂ ਦੇ ਸਹੀ ਅੰਕੜੇ ਬਾਰੇ ਵੀ ਸਪੱਸ਼ਟਤਾ ਬਣੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੂਰੀ ਦੁਨੀਆਂ ਵਿੱਚ ਸਿੱਖਾਂ ਨੇ ਆਪਣੀ ਵੱਖਰੀ ਪਛਾਣ ਨਾਲ ਵੱਡੇ ਮੁਕਾਮ ਹਾਸਲ ਕੀਤੇ ਹਨ ਅਤੇ ਸਿੱਖਾਂ ਨੂੰ ਉਨ੍ਹਾਂ ਦੀ ਪਛਾਣ ਸਹਿਤ ਹਰ ਦੇਸ਼ ਨੂੰ ਪ੍ਰਵਾਨ ਕਰਨਾ ਜ਼ਰੂਰੀ ਹੈ।

ਸੁਪਰੀਮ ਫੈਸਲਾ: ਪਾਕਿਸਤਾਨ ਵਿੱਚ ਰਹਿ ਰਹੇ ਸਿੱਖਾਂ ਦੀ ਹੁਣ ਆਪਣੀ ਵੱਖਰੀ ਪਛਾਣ ਹੋਵੇਗੀ। ਪਾਕਿਸਤਾਨ ਦੀ ਸੁਪਰੀਮ ਕੋਰਟ (Supreme Court of Pakistan) ਨੇ ਵੰਡ ਦੇ 75 ਸਾਲਾਂ ਬਾਅਦ ਸਿੱਖਾਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਸਿੱਖਾਂ ਨੂੰ ਵੱਖਰੇ ਭਾਈਚਾਰੇ ਦਾ ਦਰਜਾ ਦਿੱਤਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸਰਕਾਰ ਨੂੰ ਮਰਦਮਸ਼ੁਮਾਰੀ ਕਰਾਉਣ ਵਾਲੇ ਪਾਕਿਸਤਾਨ ਬਿਊਰੋ ਆਫ ਸਟੈਟਿਸਟਿਕਸ ਨੂੰ ਜਨਗਣਨਾ ਫਾਰਮ ਵਿੱਚ ਸਿੱਖਾਂ ਲਈ ਵੱਖਰਾ ਕਾਲਮ ਬਣਾਉਣ ਲਈ ਹਦਾਇਤਾਂ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ: ਡਿਲਵਰੀ ਦੌਰਾਨ ਮਾਂ ਅਤੇ ਬੱਚੇ ਦੀ ਮੌਤ ਮਾਮਲੇ ਦੀ ਜਾਂਚ ਲਈ ਪੈਨਲ ਦਾ ਗਠਨ, ਪਰਿਵਾਰ ਇਨਸਾਫ਼ ਲਈ ਲਗਾਈ ਸੀ ਗੁਹਾਰ

ਪਾਕਿਸਤਾਨ ਦੇ ਸਰਕਾਰੀ ਰਿਕਾਰਡ: ਪਾਕਿਸਤਾਨ ਵਿੱਚ ਸਿੱਖਾਂ ਦੀ ਕੋਈ ਵੱਖਰੀ ਪਛਾਣ ਨਾ ਹੋਣ ਕਾਰਨ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਹ ਹਰ ਥਾਂ ਦੂਜੇ ਧਰਮ ਨਾਲ ਸਬੰਧਤ ਸਰਕਾਰੀ ਕੰਮਾਂ ਵਿੱਚ ਲਿਖਿਆ ਜਾਂਦਾ ਸੀ। ਹੁਣ ਸਿੱਖਾਂ ਨੂੰ ਆਪਣਾ ਦਰਜਾ ਮਿਲਣ ਤੋਂ ਬਾਅਦ ਪਾਕਿਸਤਾਨ ਦੇ ਸਰਕਾਰੀ ਰਿਕਾਰਡ ਵਿੱਚ ਉਨ੍ਹਾਂ ਨੂੰ ਵੱਖਰੇ ਪਾਕਿਸਤਾਨੀ ਸਿੱਖਾਂ ਵਜੋਂ ਮਾਨਤਾ ਦਿੱਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.