ETV Bharat / state

ਅੰਮ੍ਰਿਤਸਰ 'ਚ ਹੈਰੋਇਨ ਤੇ ਡਰੱਗ ਮਨੀ ਸਣੇ ਨਸ਼ਾ ਤਸਕਰ ਗ੍ਰਿਫਤਾਰ

author img

By

Published : Jul 30, 2023, 6:38 PM IST

Updated : Jul 30, 2023, 6:55 PM IST

ਅੰਮ੍ਰਿਤਸਰ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ 500 ਗ੍ਰਾਮ ਹੈਰੋਇਨ ਅਤੇ 95 ਹਜ਼ਾਰ ਰੁਪਏ ਡਰੱਗ ਮਨੀ ਸਣੇ ਗ੍ਰਿਫਤਾਰ ਕੀਤਾ ਹੈ। ਇਸ ਮੁਲਜ਼ਮ ਪਾਸੋਂ ਪੁਲਿਸ ਨੇ ਇਕ ਕਾਰ ਵੀ ਬਰਾਮਦ ਕੀਤੀ ਹੈ।

Drug smuggler arrested with heroin and drug money in Amritsar
ਅੰਮ੍ਰਿਤਸਰ 'ਚ ਹੈਰੋਇਨ ਤੇ ਡਰੱਗ ਮਨੀ ਸਣੇ ਨਸ਼ਾ ਤਸਕਰ ਗ੍ਰਿਫਤਾਰ

ਹੈਰੋਇਨ ਨਾਲ ਫੜੇ ਗਏ ਮੁਲਜ਼ਮ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ।

ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਤਹਿਤ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ 500 ਗ੍ਰਾਮ ਹੈਰੋਇਨ ਅਤੇ 95 ਹਜਾਰ ਰੁਪਏ ਡਰੱਗ ਮਨੀ ਸਣੇ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਜੰਡਿਆਲਾ ਗੁਰੂ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਕ ਗੁਪਤ ਸੂਚਨਾ ਦੇ ਅਧਾਰ ਉੱਤੇ ਪੱਖੋਕੇ ਮੋੜ ਉੱਤੇ ਨਾਕਾ ਬੰਦੀ ਕੀਤੀ ਗਈ ਸੀ। ਇਸ ਦੌਰਾਨ ਇਕ ਸਫੇਦ ਰੰਗ ਦੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਕੀਤਾ ਜਦੋਂ ਕਾਰ ਸਵਾਰ ਨੇ ਪੁਲਿਸ ਨਾਕਾ ਵੇਖ਼ ਕੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਬੈਰੀਕੇਡਸ ਲੱਗੇ ਹੋਣ ਕਰਕੇ ਉਹ ਕਾਰ ਭਜਾ ਨਹੀਂ ਸਕਿਆ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਟੀਮ ਨੇ ਮੌਕਾ ਸਾਂਭਦਿਆਂ ਕਾਰ ਚਾਲਕ ਨੂੰ ਕਾਬੂ ਕਰ ਲਿਆ। ਜਦੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ ਕਾਰ ਵਿੱਚੋਂ 500 ਗ੍ਰਾਮ ਹੈਰੋਇਨ ਅਤੇ 95 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਪਿੰਡ ਧਰੜ ਦਾ ਰਹਿਣ ਵਾਲਾ ਹੈ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਇਸ ਉੱਤੇ ਪਹਿਲਾਂ ਵੀ ਪੰਜ ਦੇ ਕਰੀਬ ਵੱਖ-ਵੱਖ ਮਾਮਲੇ ਦਰਜ ਹਨ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਇਸਦਾ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


ਜ਼ਿਕਰਯੋਗ ਹੈ ਕਿ ਅੱਜ ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਕਸਬਾ ਜੰਡਿਆਲਾ ਗੁਰੂ ਨੇੜੇ ਜੀਟੀ ਰੋਡ ਟੀ ਪੁਆਇੰਟ ਨਜ਼ਦੀਕ ਇੱਕ ਨਿੱਜੀ ਰੈਸਟੋਰੈਂਟ ਸਾਹਮਣੇ ਐਸਟੀਐਫ ਸਟਾਫ ਜਲੰਧਰ ਵੱਲੋਂ ਕੀਤੀ ਗਈ ਵਿਸ਼ੇਸ਼ ਨਾਕੇਬੰਦੀ ਦੌਰਾਨ 305 ਗ੍ਰਾਮ ਹੈਰੋਈਨ ਸਮੇਤ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਐੱਸਟੀਐੱਫ ਸਟਾਫ ਜਲੰਧਰ ਵੱਲੋਂ ਨਸ਼ਿਆਂ ਦੇ ਖਾਤਮੇ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀਐਸਪੀ ਯੋਗੇਸ਼ ਕੁਮਾਰ ਦੀ ਅਗਵਾਈ ਹੇਠ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ, ਜਿਸ ਵਿੱਚ ਸਟਾਫ ਅਤੇ ਪੁਲਿਸ ਟੀਮ ਵਲੋਂ ਨਾਕੇਬੰਦੀ ਦੌਰਾਨ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕਰਦਿਆਂ ਇਲਾਕੇ ਵਿੱਚ ਵਿਸ਼ੇਸ਼ ਨਾਕੇਬੰਦੀਆਂ ਕੀਤੀਆਂ ਜਾ ਰਹੀਆਂ ਹਨ।

Last Updated :Jul 30, 2023, 6:55 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.