ETV Bharat / state

DSGMC ਨੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਖ਼ਿਲਾਫ਼ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾਂਅ ਦਿੱਤਾ ਮੰਗ ਪੱਤਰ

author img

By

Published : Jan 6, 2023, 1:22 PM IST

Updated : Jan 6, 2023, 1:59 PM IST

DSGMC demand letter against Paramjit Singh Sarna
DSGMC demand letter against Paramjit Singh Sarna

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ (Delhi Akali Dal President Paramjit Singh Sarna) ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ (DSGMC demand letter against Paramjit Singh Sarna) ਦੇ ਖ਼ਿਲਾਫ਼ ਮੰਗ ਪੱਤਰ ਦਿੱਤਾ। ਜਿਸ ਵਿੱਚ DSGMC ਕਮੇਟੀ ਨੇ ਕਿਹਾ ਅਕਾਲੀ ਦਲ ਵਿੱਚ ਇਸ ਕੇਸ ਨੂੰ ਸ਼ਾਮਿਲ ਕਰਕੇ ਪ੍ਰਮੋਟ ਕੀਤਾ ਜਾ ਰਿਹਾ ਹੈ, ਇਸ ਨੂੰ ਰੋਕ ਲਗਾਈ ਜਾਵੇ।

DSGMC ਨੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਖ਼ਿਲਾਫ਼ ਦਿੱਤਾ ਮੰਗ ਪੱਤਰ





ਅੰਮ੍ਰਿਤਸਰ:
ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ (Delhi Akali Dal President Paramjit Singh Sarna) ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ (DSGMC demand letter against Paramjit Singh Sarna) ਦੇ ਖ਼ਿਲਾਫ਼ ਮੰਗ ਪੱਤਰ ਦਿੱਤਾ ਗਿਆ ਹੈ। ਇਸ ਮੰਗ ਪੱਤਰ ਵਿੱਚ DSGMC ਨੇ ਕਿਹਾ ਹੈ ਕਿ ਅਕਾਲੀ ਦਲ ਵਿੱਚ ਕੇਸ ਨੂੰ ਸ਼ਾਮਿਲ ਕਰਕੇ ਪ੍ਰਮੋਟ ਕੀਤਾ ਜਾ ਰਿਹਾ ਹੈ। ਇਸ ਉੱਤੇ ਰੋਕ ਲਗਾਈ ਜਾਵੇ।



ਪਰਮਜੀਤ ਸਿੰਘ ਸਰਨਾ ਦੇ ਪਰਿਵਾਰ 'ਤੇ ਸ਼ਰਾਬ ਤਸਕਰੀ ਦੇ ਇਲਜ਼ਾਮ:- ਦੱਸ ਦਈਏ ਕਿ DSGMC ਨੇ ਇਸ ਮੰਗ ਪੱਤਰ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਿਰਮੌਰ ਸੰਸਥਾ ਹੈ। ਸਰਨਾ ਭਰਾ ਸਿੱਖ ਵਿਰੋਧੀ ਕੰਮਾਂ ਵਾਸਤੇ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਪਿਛਲੇ ਦਿਨੀਂ ਦਿੱਲੀ ਦੇ ਸ਼ਰਾਬ ਤਸਕਰੀ ਦੇ ਮਾਮਲੇ ਵਿਚ ਇਨ੍ਹਾਂ ਦੇ ਪਰਿਵਾਰਾਂ ਦੀਆਂ ਕੰਪਨੀਆਂ ਦਾ ਜੁੜੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਰਕੇ ਸੀਬੀਆਈ ਕੋਲ ਇਨ੍ਹਾਂ ਦੇ ਪਰਿਵਾਰਾਂ ਦੀਆਂ ਲਗਾਤਾਰ ਪੇਸ਼ੀਆ ਹੋ ਰਹੀਆਂ ਹਨ। ਇਨ੍ਹਾਂ ਦਾ ਪਰਿਵਾਰ ਦਿੱਲੀ, ਪੰਜਾਬ ਹਰਿਆਣਾ ਅਤੇ ਹੋਰ ਰਾਜਾਂ ਵਿੱਚ ਸ਼ਰਾਬ ਦੇ ਵੱਡੇ ਵਪਾਰੀ ਦੇ ਤੌਰ ਉੱਤੇ ਕੰਮ ਕਰਦੇ ਹਨ।




ਮੰਗ-ਪੱਤਰ ਜਗਦੀਪ ਸਿੰਘ ਕਾਹਲੋਂ ਤੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੇ ਦਸਤਖ਼ਤ ਹੇਠ ਤਿਆਰ ਕੀਤਾ:- DSGMC ਨੇ ਲਿਖਿਆ ਜੱਗ ਜਾਹਿਰ ਹੈ, ਸਿੱਖ ਰਹਿਤ ਮਰਿਆਦਾ ਅਨੁਸਾਰ ਨਸ਼ਾ ਕਰਨਾ ਅਤੇ ਨਸ਼ੇ ਦਾ ਕਾਰੋਬਾਰ ਕਰਨਾ ਵੱਡੀ ਕੁਰੀਤੀ ਮੰਨੀ ਜਾਂਦੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਨਾਮ ਮੰਗ ਪੱਤਰ ਸੌਂਪਿਆ। ਇਹ ਮੰਗ-ਪੱਤਰ ਜਗਦੀਪ ਸਿੰਘ ਕਾਹਲੋਂ ਤੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੇ ਦਸਤਖ਼ਤ ਹੇਠ ਤਿਆਰ ਕੀਤਾ ਗਿਆ।




ਪਰਮਜੀਤ ਸਿੰਘ ਸਰਨਾ ਨੂੰ ਪੰਥ ਵਿੱਚੋਂ ਛੇਕਿਆ ਜਾਵੇ:-ਇਸ ਵਿੱਚ ਸਿੱਧੇ ਤੌਰ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਬਜਟ ਨੂੰ ਪਰਮਜੀਤ ਸਿੰਘ ਸਰਨਾ ਦੇ ਅਕਸ ਨੂੰ ਸੁਧਾਰਨ ਲਈ ਖਰਚ ਕੀਤੇ ਜਾਣ ਦੇ ਆਰੋਪ ਲਗਾਏ ਗਏ ਹਨ। ਇਸ ਤੋਂ ਇਲਾਵਾ ਹੋਰ ਕਈ ਆਰੋਪਾਂ ਤਹਿਤ ਮੰਗ ਪੱਤਰ 'ਚ ਮੰਗ ਕੀਤੀ ਗਈ ਹੈ। ਪਰਮਜੀਤ ਸਿੰਘ ਸਰਨਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ ਕਰਕੇ ਪੰਥ ਵਿਰੋਧੀ ਗਤੀਵਿਧੀਆ ਕਰਨ ਲਈ ਪੰਥ ਵਿੱਚੋਂ ਛੇਕਿਆ ਜਾਵੇ। ਇਹ ਮੰਗ ਪੱਤਰ ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੂੰ ਜਰਨਲ ਸਕੱਤਰ ਜਗਦੀਪ ਸਿੰਘ ਕਾਹਲੋਂ, ਹਰਵਿੰਦਰ ਸਿੰਘ, ਕੇਪੀ ਸਿੰਘ, ਜਸਮੇਲ ਸਿੰਘ ਨੋਨੀ, ਸਰਬਜੀਤ ਸਿੰਘ ਵਿਰਕ, ਗੁਰਮੀਤ ਸਿੰਘ ਭਾਟੀਆ, ਗੁਰਦੇਵ ਸਿੰਘ ਪਾਪਾ ਹੋਰਨਾਂ ਮੈਂਬਰਾਂ ਦੇ ਨਾਲ ਸਕੱਤਰੇਤ ਵਿਖੇ ਸੋਂਪਿਆ ਗਿਆ।



ਇਹ ਵੀ ਪੜੋ:- ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਦੇਰ ਰਾਤ ਹੰਗਾਮਾ, ਯਾਤਰੀ ਪ੍ਰੇਸ਼ਾਨ

Last Updated :Jan 6, 2023, 1:59 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.