ETV Bharat / state

SGPC ਦੀ ਮੀਟਿੰਗ ਦੌਰਾਨ ਬੋਲੇ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ- "ਸਿਰਫ਼ ਸ਼੍ਰੋਮਣੀ ਕਮੇਟੀ ਕੋਲ ਨਹੀਂ ਹੋਣਾ ਚਾਹੀਦਾ ਜਥੇਦਾਰ ਬਣਾਉਣ ਦਾ ਅਧਿਕਾਰ"

author img

By

Published : Jun 16, 2023, 10:25 AM IST

Updated : Jun 16, 2023, 12:04 PM IST

Emergency Meeting of the internal committee of SGPC
SGPC ਨੇ ਸੱਦੀ ਹੰਗਾਮੀ ਮੀਟਿੰਗ

ਐਸਜੀਪੀਸੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੰਗਾਮੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਈ। ਇਸ ਦੌਰਾਨ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਐਲਾਨਿਆ ਗਿਆ ਹੈ। ਮੀਟਿੰਗ ਵਿੱਚ ਹਿੱਸਾ ਲੈਣ ਪਹੁੰਚੇ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਸਿਰਫ਼ ਸ਼੍ਰੋਮਣੀ ਕਮੇਟੀ ਕੋਲ ਜਥੇਦਾਰ ਬਣਾਉਣ ਦਾ ਅਧਿਕਾਰ ਨਹੀਂ ਹੋਣਾ ਚਾਹੀਦਾ।

ਮੀਟਿੰਗ 'ਚ ਪਹੁੰਚੇ ਐਸਜੀਪੀਸੀ ਮੈਂਬਰ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ

ਚੰਡੀਗੜ੍ਹ ਡੈਸਕ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੰਗਾਮੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਈ। ਖਾਸ ਗੱਲ ਇਹ ਹੈ ਕਿ ਮੀਟਿੰਗ ਸ਼ੋਰਟ ਨੋਟਿਸ 'ਤੇ ਬੁਲਾਈ ਗਈ ਹੈ। ਸੂਤਰਾਂ ਅਨੁਸਾਰ ਇੱਕ ਵਾਰ ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਬਾਰੇ ਫੈਸਲਾ ਲਿਆ ਹੈ। ਪਿਛਲੇ ਮਹੀਨੇ ਵੀ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਸੱਦੀ ਗਈ ਸੀ, ਜਿਸ ਵਿੱਚ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦੀ ਹੀ ਗੱਲ ਚੱਲੀ ਸੀ, ਪਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਅਕਾਲੀ ਦਲ ਵਿੱਚ ਫੁੱਟ ਸ਼ੁਰੂ ਹੋ ਗਈ। ਪ੍ਰਕਾਸ਼ ਸਿੰਘ ਬਾਦਲ ਦੇ ਸੀਨੀਅਰ ਅਕਾਲੀ ਆਗੂ ਅਤੇ ਸੁਖਬੀਰ ਬਾਦਲ ਦੇ ਕਰੀਬੀ ਆਹਮੋ-ਸਾਹਮਣੇ ਆ ਗਏ, ਜਿਸ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਫੈਸਲੇ ਨੂੰ ਟਾਲ ਦਿੱਤਾ ਸੀ।


ਸਿਰਫ਼ ਸ਼੍ਰੋਮਣੀ ਕਮੇਟੀ ਕੋਲ ਨਹੀਂ ਹੋਣਾ ਚਾਹੀਦਾ ਜਥੇਦਾਰ ਬਣਾਉਣ ਦਾ ਅਧਿਕਾਰ : ਇਸ ਦੌਰਾਨ ਮੀਟਿੰਗ ਵਿੱਚ ਪਹੁੰਚੇ ਐਸਜੀਪੀਸੀ ਮੈਂਬਰ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਨੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਉਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਹਟਾਉਣ ਦੇ ਬਾਰੇ ਗੁਰਚਰਨ ਸਿੰਘ ਗਰੇਵਾਲ ਹੀ ਦੱਸ ਸਕਦੇ ਹਨ। ਉਨ੍ਹਾਂ ਕਿਹਾ ਜੱਥੇਦਾਰ ਦਾ ਕਾਰਜ ਖੇਤਰ ਜੱਥੇਦਾਰ ਨੂੰ ਨਿਯੁਕਤ ਕਰਨ ਦੀ ਵਿਧੀ ਜੱਥੇਦਾਰ ਨੂੰ ਹਟਾਉਣ ਦੀ ਵਿਧੀ ਇਸ ਦਾ ਵਿਧੀ ਵਿਧਾਨ ਬਣਨਾ ਚਾਹੀਦਾ ਹੈ ਇਕੱਲਾ ਸ਼੍ਰੌਮਣੀ ਕਮੇਟੀ ਕੋਲ ਇਸ ਦਾ ਅਧਿਕਾਰ ਨਹੀਂ ਹੋਣਾ ਚਾਹੀਦਾ ਹੈ।

ਯੂਨੀਫ਼ਾਰਮ ਸਿਵਲ ਕੋਡ ਦੇਸ਼ ਨੂੰ ਤੋੜਨ ਵਾਲੇ ਪਾਸੇ ਲਿਜਾ ਸਕਦਾ : ਅੱਜ ਦੀ ਮੀਟਿੰਗ ਸਬੰਧੀ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਗੁਰਚਰਨ ਸਿੰਘ ਗਰੇਵਾਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਯੂਨੀਫ਼ਾਰਮ ਸਿਵਲ ਕੋਡ ਦੇਸ਼ ਨੂੰ ਤੋੜਨ ਵਾਲੇ ਪਾਸੇ ਲਿਜਾ ਸਕਦਾ ਹੈ। ਸਿੱਖ ਧਰਮ ਤੇ ਹੋਰ ਲੋਕ ਵੀ ਇਸਦੇ ਖ਼ਿਲਾਫ ਹੋਣਗੇ। ਉਨ੍ਹਾਂ ਕਿਹਾ ਦੇਸ਼ ਦੇ ਵਿੱਚ ਬੈਠੇ ਰਾਜ ਕਰਨ ਵਾਲੇ ਆਗੂਆਂ ਨੂੰ ਇਹ ਕੰਮ ਨਹੀਂ ਕਰਨਾ ਚਾਹੀਦਾ। ਇਹ ਦੇਸ਼ ਨੂੰ ਤੋੜਨ ਵਾਲੇ ਪਾਸੇ ਜਾਵੇਗਾ। ਉਨ੍ਹਾਂ ਕਿਹਾ ਸਿੱਖਾਂ ਨੂੰ ਹਮੇਸ਼ਾ ਟਾਰਗੇਟ ਕੀਤਾ ਜਾਂਦਾ ਹੈ, ਸਿੱਖ ਕੌਮ ਹਮੇਸ਼ਾ ਸੱਚ ਦੀ ਗੱਲ ਕਰਦੀ ਹੈ।

ਦਮਦਮਾ ਸਾਹਿਬ ਦੇ ਜਥੇਦਾਰ ਹੀ ਰਹਿਣਗੇ : ਇਸ ਮੀਟਿੰਗ ਲਈ ਗੁਪਤ ਤਰੀਕੇ ਨਾਲ ਵਿਓਂਤਬੰਦੀ ਚੱਲ ਰਹੀ ਸੀ। ਪਿਛਲੀ ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੂੰ ਮੈਦਾਨ ਵਿੱਚ ਉਤਾਰਨ ਦੀ ਗੱਲ ਫੈਲਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਸੀ। ਗਿਆਨੀ ਹਰਪ੍ਰੀਤ ਸਿੰਘ ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵਾਧੂ ਚਾਰਜ ਸੰਭਾਲ ਰਹੇ ਹਨ, ਜਦਕਿ ਉਹ ਸ੍ਰੀ ਦਮਦਮਾ ਸਾਹਿਬ ਤਖ਼ਤ ਦੇ ਜਥੇਦਾਰ ਹਨ। ਅਜਿਹੀ ਸਥਿਤੀ ਵਿੱਚ ਇਹ ਫੈਸਲਾ ਕੀਤਾ ਜਾ ਸਕਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਅਹੁਦਾ ਉਨ੍ਹਾਂ ਤੋਂ ਵਾਪਸ ਲੈ ਲਿਆ ਜਾਵੇ ਪਰ ਉਹ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਬਣੇ ਰਹਿ ਸਕਦੇ ਹਨ।


ਜਾਣੋ ਪੂਰਾ ਮਾਮਲਾ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਮੰਗਣੀ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੇ ਕਿਆਸ ਲੱਗਣੇ ਸ਼ੁਰੂ ਹੋ ਗਏ ਸਨ। ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਤੋਂ ਹਟਾਉਣ ਦੇ ਫੈਸਲੇ ਨਾਲ ਅਕਾਲੀ ਦਲ ਵਿੱਚ ਹੀ ਫੁੱਟ ਪੈ ਗਈ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪੁਰਾਣੇ ਸਾਥੀ ਅਤੇ ਸੁਖਬੀਰ ਬਾਦਲ ਦੇ ਨਾਲ ਦਿਸਣ ਵਾਲੇ ਚਿਹਰੇ, ਇਸ ਮਾਮਲੇ ਵਿੱਚ ਇੱਕ ਦੂਜੇ ਦੇ ਸਾਹਮਣੇ ਹਨ।

ਜਦੋਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦਾ ਮਾਮਲਾ ਗਿਆਨੀ ਹਰਪ੍ਰੀਤ ਸਿੰਘ ਤੱਕ ਪਹੁੰਚਿਆ ਤਾਂ ਉਨ੍ਹਾਂ ਦੀ ਬਾਗੀ ਸੁਰ ਵੀ ਸਾਹਮਣੇ ਆ ਗਏ, ਜਿਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਵੀ ਡਰ ਸਤਾਉਣ ਲੱਗਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਸੀਨੀਅਰ ਆਗੂਆਂ ਨਾਲ ਮਿਲ ਕੇ ਅਕਾਲੀ ਦਲ ਖਿਲਾਫ ਬਗਾਵਤ ਸ਼ੁਰੂ ਕਰ ਸਕਦੇ ਹਨ।

Last Updated :Jun 16, 2023, 12:04 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.