ਰਾਮ ਰਹੀਮ ਦੀ ਪੈਰੋਲ 'ਤੇ ਕਿਸਾਨ ਆਗੂ ਬਲਦੇਵ ਸਿਰਸਾ ਦਾ ਵਾਰ, ਕਿਹਾ- ਸਿਆਸੀ ਸ਼ਹਿ ਹੇਠ ਮਿਲ ਰਹੀ ਲਗਾਤਾਰ ਫਰਲੋ

author img

By ETV Bharat Punjabi Desk

Published : Jan 19, 2024, 5:11 PM IST

parole of Dera chief Ram Rahim

Parole of Dera chief: ਡੇਰਾ ਮੁਖੀ ਰਾਮ ਰਹੀਮ ਨੂੰ ਮੁੜ ਤੋਂ 50 ਦਿਨ ਦੀ ਪੈਰੋਲ ਮਿਲਣ ਉੱਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਮਾਹੌਲ ਵਿੱਚ ਸਿਆਸੀ ਲਾਹਾ ਲੈਣ ਲਈ ਭਾਜਪਾ ਸਰਕਾਰ ਇਹ ਸਭ ਕਰ ਰਹੀ ਹੈ।

ਬਲਦੇਵ ਸਿਰਸਾ, ਕਿਸਾਨ ਆਗੂ

ਅੰਮ੍ਰਿਤਸਰ: ਪੰਜਾਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਤਿਆਰੀ ਨੂੰ ਲੈ ਕੇ ਹੁਣ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਧਾਰਮਿਕ ਆਗੂ ਮੀਟਿੰਗਾਂ ਕਰ ਰਹੇ ਹਨ। ਜਿਸ ਨੂੰ ਲੈ ਕੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਵੱਲੋਂ ਅੰਮ੍ਰਿਤਸਰ ਵਿੱਚ ਗੁਰਦੁਆਰਾ ਛੇਵੀਂ ਪਾਤਸ਼ਾਹ ਵਿਖੇ ਇੱਕ ਅਹਿਮ ਮੀਟਿੰਗ ਸਿੱਖ ਜਥੇਬੰਦੀਆਂ ਦੇ ਆਗੂਆਂ ਦੇ ਨਾਲ ਕੀਤੀ ਗਈ। ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵਿਉਂਤਬੰਦੀ ਤਿਆਰ ਕੀਤੀ ਜਾ ਰਹੀ ਹੈ। ਬਲਦੇਵ ਸਿੰਘ ਸਿਰਸਾ ਵੱਲੋਂ ਐਸਜੀਪੀਸੀ ਤੋਂ ਅਕਾਲੀ ਦਲ ਦਾ ਕਿਸ ਤਰ੍ਹਾਂ ਪਿੱਛਾ ਛਡਾਇਆ ਜਾਵੇ ਇਸ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਆਗੂਆਂ ਦੇ ਨਾਲ ਵਿਚਾਰ ਵੀ ਕੀਤੇ ਗਏ।

ਡੇਰਾ ਮੁਖੀ ਦੇ ਪੈਰਾਂ 'ਚ ਬੈਠੀਆਂ ਸਿਆਸੀ ਧਿਰਾਂ: ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਉੱਤੇ ਬਲਦੇਵ ਸਿਰਸਾ ਨੇ ਤਿੱਖੇ ਨਿਸ਼ਾਨੇ ਸਾਧੇ। ਬਲਾਤਕਾਰ ਦੇ ਕੇਸ ਵਿੱਚ ਜੇਲ੍ਹ ਅੰਦਰ ਬੰਦ ਰਾਮ ਰਹੀਮ ਨੂੰ ਇੱਕ ਵਾਰ ਫਿਰ ਫਰਲੋ ਮਿਲਣ ਤੋਂ ਬਾਅਦ ਹੁਣ ਬਲਦੇਵ ਸਿੰਘ ਸਿਰਸਾ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਸੌਦਾ ਸਾਧ ਨੂੰ ਪੈਰੋਲ ਉੱਤੇ ਜੇਲ੍ਹੋਂ ਬਾਹਰ ਭੇਜਿਆ ਹੋਵੇ। ਰਾਮ ਰਹੀਮ ਨੂੰ ਫਰਲੋ ਸਿਰਫ ਇਸ ਕਰਕੇ ਦਿੱਤੀ ਗਈ ਹੈ ਕਿਉਂਕਿ ਰਾਮ ਮੰਦਿਰ ਦੀ ਸ਼ੁਰੂਆਤ 22 ਜਨਵਰੀ ਨੂੰ ਹੋਣ ਜਾ ਰਹੀ ਹੈ। ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਸਿਰਸਾ ਸਾਧ ਦੇ ਪੈਰਾਂ ਵਿੱਚ ਬੈਠੀਆਂ ਹੋਈਆਂ ਹਨ ਅਤੇ ਵੋਟਾਂ ਦੀ ਖਾਤਿਰ ਆਪਣੀ ਜਮੀਰ ਗਹਿਣੇ ਰੱਖੀ ਹੋਈ ਹੈ।

ਅਕਾਲੀ ਦਲ ਉੱਤੇ ਨਿਸ਼ਾਨਾ: ਬਲਦੇਵ ਸਿੰਘ ਸਰਸਾ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੋ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਰਾਮ ਰਹੀਮ ਨੂੰ ਮੁਆਫੀ ਦਿੱਤੀ ਗਈ ਸੀ ਅਤੇ ਉਸ ਮੁਆਫੀ ਨੂੰ ਜੱਗ ਜ਼ਾਹਿਰ ਕਰਨ ਵਾਸਤੇ 92 ਲੱਖ ਰੁਪਏ ਦੇ ਇਸ਼ਤਿਹਾਰ ਵੀ ਸਰਕਾਰੀ ਅਖਬਾਰਾਂ ਵਿੱਚ ਲਗਵਾਏ ਗਏ ਸਨ। ਉਹਨਾਂ ਕਿਹਾ ਕਿ ਦੇਸ਼ ਵਿੱਚ ਦੋਹਰਾ ਮਾਪਡੰਡ ਹੈ ਅਤੇ ਦੋਹਰਾ ਕਾਨੂੰਨ ਨਜ਼ਰ ਆ ਰਿਹਾ ਹੈ ਕਿਉਂਕਿ ਬੰਦੀ ਸਿੰਘਾਂ ਨੂੰ ਸਜ਼ਾ ਤੋਂ ਬਾਅਦ ਪੈਰੋਲ ਨਹੀਂ ਦਿੱਤੀ ਜਾ ਰਹੀ ਪਰ ਰਾਮ ਰਹੀਮ ਨੂੰ ਲਗਾਤਾਰ ਹੀ ਪੈਰੋਲ ਦਿੱਤੀ ਜਾ ਰਹੀ ਹੈ। ਸਿਰਸਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਲੰਮੇਂ ਸਮੇਂ ਚੰਡੀਗੜ੍ਹ ਦੀਆਂ ਬਰੂਹਾਂ ਉੱਤੇ ਬਹਿ ਕੇ ਧਰਨੇ ਪ੍ਰਦਰਸ਼ਨ ਕੀਤੇ ਗਏ ਸਨ ਪਰ ਰਾਮ ਰਹੀਮ ਦੀ ਜਦੋਂ ਵੀ ਪਰੋਲ ਹੁੰਦੀ ਹੈ ਸਿੱਖ ਜਗਤ ਵਿੱਚ ਕਾਫੀ ਰੋਸ ਵੀ ਪਾਇਆ ਜਾਂਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.