ETV Bharat / state

ਕਿਸਾਨਾਂ ਵੱਲੋਂ ਬਿਜਲੀ ਮੰਤਰੀ ਦੇ ਘਰ ਦਾ ਘਿਰਾਓ, ਮਾਹੌਲ ਤਾਣਅ ਪੂਰਨ

author img

By

Published : Apr 29, 2022, 1:58 PM IST

ਕਿਸਾਨਾਂ ਵੱਲੋਂ ਬਿਜਲੀ ਮੰਤਰੀ ਦੇ ਘਰ ਦਾ ਘਿਰਾਓ
ਕਿਸਾਨਾਂ ਵੱਲੋਂ ਬਿਜਲੀ ਮੰਤਰੀ ਦੇ ਘਰ ਦਾ ਘਿਰਾਓ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ (Kisan Mazdoor Sangharsh Committee Punjab) ਨੇ ਕਿਸਾਨਾਂ ਦੇ ਵੱਡੇ ਕਾਫਲੇ ਨਾਲ ਪੰਜਾਬ ਦੇ ਬਿਜਲੀ ਮੰਤਰੀ (Power Minister of Punjab) ਦੇ ਘਰ ਦਾ ਘਿਰਾਓ ਕੀਤਾ ਹੈ।

ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ (Kisan Mazdoor Sangharsh Committee Punjab) ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਕਿਸਾਨ ਆਗੂ ਰਣਜੀਤ ਸਿੰਘ ਕਲੇਰ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੂਰੇ ਪੰਜਾਬ ਵਿੱਚ ਬਿਜਲੀ ਸਪਲਾਈ (Power supply in Punjab) ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਚੁੱਕੀ ਹੈ। ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਨਾ ਮਿਲਣ ਕਰਕੇ ਹਰਾ ਚਾਰਾ, ਸਬਜ਼ੀਆਂ, ਗੰਨਾ ਸਮੇਤ ਹੋਰ ਫ਼ਸਲਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ 24 ਘੰਟੇ ਅਰਬਨ ਸਪਲਾਈ ਵਿੱਚ ਵੀ 14 ਤੋ 16 ਘੰਟੇ ਦੇ ਕੱਟ ਅਤੇ ਖੇਤੀ ਨੂੰ ਕੁਝ ਘੰਟੇ ਦੇ ਦਿੱਤੇ ਸ਼ਿਡਉਲ ਵਿੱਚ ਪਾਵਰ ਕੱਟ ਦੇ ਨਾਮ ‘ਤੇ ਬਿਜਲੀ ਬੰਦ ਰਹਿੰਦੀ ਹੈ। ਕਿਸਾਨ (Farmers) ਬਿਜਲੀ ਨਾ ਮਿਲਣ ਕਾਰਨ ਖੇਤਾਂ ਦੀ ਸਿੰਚਾਈ ਕਰਨ, ਪਸ਼ੂਆਂ ਲਈ ਅਗਲਾ ਹਰਾ ਚਾਰਾ ਬੀਜਣ, ਬੀਜੀਆਂ ਫ਼ਸਲਾਂ ਨੂੰ ਪਾਣੀ ਨਾ ਮਿਲਣ ਕਾਰਨ ਬਹੁਤ ਪ੍ਰੇਸ਼ਾਨ ਹਨ। ਇਸ ਦੇ ਵਿਰੋਧ ਵਿੱਚ ਜਥੇਬੰਦੀ ਵੱਲੋਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. (Power Minister Harbhajan Singh ETO) ਦੇ ਘਰ ਰੋਸ ਪ੍ਰਦਰਸ਼ਨ (Protest) ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ ਅਤੇ ਬਿਜਲੀ ਸਪਲਾਈ ਨਿਰਵਿਘਨ ਦੇਣ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਬਿਜਲੀ ਸੰਕਟ ਨੂੰ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਸੰਘਰਸ਼ (Great struggle against the Punjab Government) ਦਾ ਐਲਾਨ ਕੀਤਾ ਜਾਵੇਗਾ।

ਕਿਸਾਨਾਂ ਵੱਲੋਂ ਬਿਜਲੀ ਮੰਤਰੀ ਦੇ ਘਰ ਦਾ ਘਿਰਾਓ

ਉਨ੍ਹਾਂ ਕਿਹਾ ਕਿ ਜਿਹੜਾ ਕੰਮ ਵਿਰੋਧੀ ਧਿਰ ਦਾ ਹੁੰਦਾ ਹੈ ਉਹ ਕਿਸਾਨ ਨਿਭਾ ਰਹੇ ਹਨ। ਪੰਜਾਬ ਭਰ ਵਿੱਚ ਬਿਜਲੀ ਕੱਟਾਂ ਦੇ ਖ਼ਿਲਾਫ਼ ਰੋਸ਼ ਪ੍ਰਦਰਸ਼ਨ (Protest against power cuts) ਅਤੇ ਧਰਨੇ ਦਿੱਤੇ ਜਾ ਰਹੇ ਹਨ। ਕਿਸਾਨ ਆਗੂ ਨੇ ਕਿਹਾ ਕਿ ਪਹਿਲਾਂ ਵੀ ਕਈ ਸਰਕਾਰਾਂ ਆਈਆਂ ਅਤੇ ਗਈਆਂ, ਪਰ ਇਨ੍ਹੇ ਲੰਮੇ ਬਿਜਲੀ ਕਟ ਨਹੀਂ ਲੱਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਹਾ ਸੀ ਕਿ ਕਿਸਾਨਾਂ ਨੂੰ ਬਿਜਲੀ ਸਪਲਾਈ ਨਿਰਵਿਘਨ ਦਿੱਤੀ ਜਾਵੇਗੀ, ਪਰ ਅਰਬਨ ਏਰੀਆ ਵਿਚ ਇਨ੍ਹੇ ਵੱਡੇ ਵੱਡੇ ਕੱਟ ਲੱਗ ਰਹੇ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਆਪਣੇ ਵਾਅਦੇ ਆ ਤੋਂ ਪੂਰੀ ਤਰਾਂ ਭੱਜ ਰਹੀ ਹੈ। ਉੱਥੇ ਹੀ ਕਿਸਾਨ ਜਥੇਬੰਦੀਆਂ ਜਦੋ ਬਿਜਲੀ ਮੰਤਰੀ ਦੀ ਕੋਠੀ ਦਾ ਘੇਰਾਵ ਕਰਨ ਲਈ ਪੁਹੰਚਿਆਂ ਤੇ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਜਦੋਂ ਕਿਸਾਨ ਅੱਗੇ ਵਧੇ ਤਾਂ ਪੁਲਿਸ ਨਾਲ ਉਨ੍ਹਾਂ ਦੀ ਧੱਕਾ ਮੁੱਕੀ ਵੀ ਹੋਈ।

ਇਹ ਵੀ ਪੜ੍ਹੋ: ਪਾਵਰ ਕੱਟਾਂ ਤੋਂ ਦੁਖੀ ਕਿਸਾਨ ਜਨਰੇਟਰ ਚਲਾ ਕੇ ਪਾਲ ਰਹੇ ਨੇ ਮੱਕੀ ਤੇ ਮੂੰਗੀ ਦੀ ਫਸਲ

ETV Bharat Logo

Copyright © 2024 Ushodaya Enterprises Pvt. Ltd., All Rights Reserved.