ETV Bharat / state

ਕਿਸਾਨਾਂ ਦਾ ਰੇਲ ਰੋਕੋ ਅੰਦੋਲਨ 14ਵੇਂ ਦਿਨ ਵੀ ਜਾਰੀ, ਸਿਆਸੀ ਆਗੂਆਂ ਦੀ ਫੂਕੀ ਸਾਂਝੀ ਅਰਥੀ

author img

By

Published : Oct 7, 2020, 3:07 PM IST

ਫ਼ੋਟੋ
ਫ਼ੋਟੋ

ਦੇਵੀਦਾਸਪੁਰਾ ਵਿਖੇ ਕਿਸਾਨਾਂ ਦਾ ਲਗਾ ਪੱਕਾ ਰੇਲ ਰੋਕੋ ਅੰਦੋਲਨ 14ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਕਿਸਾਨਾਂ ਨੇ ਸਿਆਸਤਦਾਨਾਂ 'ਤੇ ਇਲਜ਼ਾਮ ਲਗਾਇਆ ਹੈ ਕਿ ਚੋਣਾਂ ਦੇ ਮੱਦੇਨਜ਼ਰ ਰਾਜ ਨੇਤਾ ਕਿਸਾਨਾਂ ਦੇ ਨਾਂਅ 'ਤੇ ਰਾਜਨੀਤੀ ਕਰ ਰਹੇ ਹਨ।

ਅੰਮ੍ਰਿਤਸਰ: ਦੇਵੀਦਾਸਪੁਰਾ ਵਿਖੇ ਕਿਸਾਨਾਂ ਦਾ ਰੇਲ ਰੋਕੋ ਪ੍ਰਦਰਸ਼ਨ 14ਵੇਂ ਦਿਨ ਵੀ ਜਾਰੀ ਹੈ। ਲਾਈਨਾਂ 'ਤੇ ਧਰਨਾ ਲਾਈ ਬੈਠੇ ਕਿਸਾਨਾਂ ਵੱਲੋਂ ਲਗਾਤਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਉੱਥੇ ਹੀ ਮੰਤਰੀਆਂ ਵੱਲੋਂ ਕੀਤੀ ਜਾ ਰਹੀਆਂ ਰੈਲੀਆਂ, ਪ੍ਰਦਰਸ਼ਨਾਂ ਨੂੰ ਲੈ ਕੇ ਕਿਸਾਨਾਂ ਨੇ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ ਹੈ।

ਕਿਸਾਨਾਂ ਦਾ ਰੇਲ ਰੋਕੋ ਅੰਦੋਲਨ 14ਵੇਂ ਦਿਨ ਵੀ ਜਾਰੀ, ਸਿਆਸੀ ਆਗੂਆਂ ਦੀ ਫੂਕੀ ਸਾਂਝੀ ਅਰਥੀ

ਕਿਸਾਨਾਂ ਦਾ ਕਹਿਣਾ ਹੈ ਕਿ ਸਾਰੀਆਂ ਸਿਆਸੀ ਪਾਰਟੀਆਂ ਕਿਸਾਨਾਂ ਦੇ ਹੱਕਾਂ ਦੀ ਲੜਾਈ ਨਾ ਲੜ 2022 ਚੋਣਾਂ ਦੀ ਤਿਆਰੀ ਕਰ ਰਹੇ ਹਨ। ਕਿਸਾਨਾਂ ਨੇ ਰੋਸ ਵਜੋਂ ਰਾਹੁਲ ਗਾਂਧੀ, ਸੁਖਬੀਰ ਬਾਦਲ, ਭਗਵੰਤ ਮਾਨ ਸਮੇਤ ਹੋਰ ਰਾਜਨਿਤਕ ਨੇਤਾਵਾਂ ਦੀ ਸਾਂਝੀ ਅਰਥੀ ਫੂਕੀ ਤੇ ਜਬਰਦਸਤ ਨਾਅਰੇਬਾਜੀ ਵੀ ਕੀਤੀ।

ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਦੇ ਸਬੰਧ ਵਿੱਚ ਕਿਸਾਨ ਲਗਾਤਾਰ ਰੇਲਵੇ ਟਰੈਕ ਨੂੰ ਜਾਮ ਕਰਕੇ ਬੈਠੇ ਹਨ, ਪਰ ਫਿਰ ਵੀ ਸਰਕਾਰ ਉਨ੍ਹਾਂ ਦੀ ਸੁਣਵਾਈ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ, ਸਿਆਸਤਦਾਨ ਕਿਸਾਨਾਂ ਦੇ ਮੁੱਦੇ ਦਾ ਸਹਾਰਾ ਲੈ ਕੇ 2022 ਦੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰ ਰਹੇ ਹਨ।

ਰਾਹੁਲ ਤੇ ਕੈਪਟਨ ਦੋਹੇ ਵਿਸ਼ਵਾਸ ਪਾਤਰ ਨਹੀਂ

ਪੰਧੇਰ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਪਹਿਲਾਂ ਵੀ ਕਈ ਵਾਰ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੀ ਗੱਲ ਕੀਤੀ ਸੀ ਪਰ ਅਜੇ ਤੱਕ ਪੰਜਾਬ ਕੀ ਕਿਸੇ ਹੋਰ ਸੂਬੇ ਵਿੱਚ ਵੀ ਕਿਸਾਨਾਂ ਦਾ ਕਰਜ਼ਾ ਮੁਆਫ ਨਹੀਂ ਕੀਤਾ ਗਿਆ। ਮੁੱਖ ਮੰਤਰੀ 4 ਤੋਂ 5 ਵਾਰ ਨੋਕਰੀਆਂ ਦੇਣ ਦਾ ਵਾਅਦਾ ਕਰ ਚੁੱਕੇ ਹਨ, ਉਨ੍ਹਾਂ ਵੀ ਅਜੇ ਤੱਕ ਕੋਈ ਵਾਅਦਾ ਪੂਰਾ ਨਹੀਂ ਕੀਤਾ।

ਸਿਆਸਤਦਾਨ ਕਿਸਾਨਾਂ ਨਾਲ ਕਰ ਰਹੇ ਰਾਜਨੀਤੀ, ਇਨ੍ਹਾਂ ਤੋਂ ਸਾਵਧਾਨ ਰਹਿਣ ਦੀ ਲੋੜ: ਪੰਧੇਰ

ਉਨ੍ਹਾਂ ਕਿਹਾ ਕਿ ਸਿਆਸਤ ਦਾਨ ਕਿਸਾਨਾਂ 'ਤੇ ਰਾਜਨੀਤੀ ਕਰ ਰਹੇ ਹਨ। ਇਨ੍ਹਾਂ ਰਾਜਨੀਤਿਕ ਨੇਤਾਵਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ। ਪਰ ਇਸ ਦੇ ਬਾਵਜੂਦ ਵੀ ਕਿਸਾਨ ਆਪਣੇ ਦਮ 'ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਰਹਿਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.