ETV Bharat / state

Farmers Ended Dharna from Highway: ਪ੍ਰਸ਼ਾਸਨ ਨਾਲ ਬਣੀ ਸਹਿਮਤੀ ਤੋਂ ਬਾਅਦ ਕਿਸਾਨਾਂ ਨੇ ਮਾਨਾਂਵਾਲਾ ਟੋਲ ਪਲਾਜ਼ਾ ਤੋਂ ਚੁੱਕਿਆ ਧਰਨਾ

author img

By ETV Bharat Punjabi Team

Published : Sep 11, 2023, 8:13 AM IST

Farmers Ended Dharna from Mananwala Toll Plaza after an agreement with the administration.
Farmers Ended Dharna from Highway: ਪ੍ਰਸ਼ਾਸਨ ਨਾਲ ਬਣੀ ਸਹਿਮਤੀ ਤੋਂ ਬਾਅਦ ਕਿਸਾਨਾਂ ਨੇ ਮਾਨਾਂਵਾਲਾ ਟੋਲ ਪਲਾਜ਼ਾ ਤੋਂ ਚੁੱਕਿਆ ਧਰਨਾ

ਅੰਮ੍ਰਿਤਸਰ ਵਿੱਚ ਕਿਸਾਨਾਂ ਨੇ ਰਾਸ਼ਟਰੀ ਰਾਜ ਮਾਰਗ ਉੱਤੇ ਲਾਇਆ ਧਰਨਾ ਪ੍ਰਸ਼ਾਸਨ ਨਾਲ ਬਣੀ ਸਹਿਮਤੀ ਤੋਂ ਬਾਅਦ ਚੁੱਕ ਲਿਆ ਹੈ। ਕਿਸਾਨ ਆਗੁਆਂ ਨਾਲ ਇਸ ਸਬੰਧੀ \ਲੁਧਿਆਣਾ ਵਿੱਖੇ ਅਹਿਮ ਮੀਟਿੰਗ ਹੋਵੇਗੀ। (Farmers Ended Dharna from Mananwala Toll Plaza)

ਕਿਸਾਨਾਂ ਨੇ ਮਾਨਾਂਵਾਲਾ ਟੋਲ ਪਲਾਜ਼ਾ ਤੋਂ ਚੁੱਕਿਆ ਧਰਨਾ

ਅੰਮ੍ਰਿਤਸਰ : ਬੀਤੇ ਦਿਨੀਂ ਅੰਮ੍ਰਿਤਸਰ ਜਲੰਧਰ ਮੁੱਖ ਮਾਰਗ 'ਤੇ ਕਿਸਾਨਾਂ ਵੱਲੋਂ ਲਾਇਆ ਧਰਨਾਂ ਦੇਰ ਰਾਤ ਚੁੱਕ ਲਿਆ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿਧੂਪੁਰ ਨੇ ਅੰਮ੍ਰਿਤਸਰ ਜਲੰਧਰ ਮੁੱਖ ਮਾਰਗ ਨੂੰ ਜਾਮ ਕਰ ਦਿੱਤਾ ਹੈ। ਧਰਨੇ ਸਬੰਧੀ ਕਿਸਾਨ ਆਗੂਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਕਥਿਤ ਭੂ-ਮਾਫੀਆ ਵੱਲੋਂ ਲੁਧਿਆਣਾ ਜ਼ਿਲ੍ਹੇ ਵਿੱਚ ਇਕ ਕਿਸਾਨ ਦੀ 7 ਏਕੜ ਜ਼ਮੀਨ ਕਥਿਤ ਰਾਜਨੀਤਕ ਤੌਰ 'ਤੇ ਦੱਬ ਲਈ ਗਈ ਸੀ ਅਤੇ ਇਸੇ ਮਾਮਲੇ ਵਿੱਚ ਮਜਬੂਰ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ ਸੀ ਤੇ ਕਿਸਾਨਾਂ ਵੱਲੋਂ ਇਨਸਾਫ ਦੀ ਮੰਗ ਕਰਦਿਆਂ ਇਹ ਧਰਨਾ ਮਾਨਾਂਵਾਲਾ ਟੋਲ ਪਲਾਜ਼ਾ ਜੰਡਿਆਲਾ ਗੁਰੂ ਵਿਖੇ ਲਗਾਇਆ ਗਿਆ ਸੀ। ਇਸ ਕਾਰਨ ਅੰਮ੍ਰਿਤਸਰ-ਜਲੰਧਰ ਨੂੰ ਆਉਣ ਅਤੇ ਜਾਣ ਵਾਲੀ ਟ੍ਰੈਫਿਕ ਕਾਫੀ ਪ੍ਰਭਾਵਿਤ ਹੋਈ। (Farmers Blocked Highway)

ਅੱਜ ਦੀ ਮੀਟਿੰਗ ਵਿੱਚ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ : ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਉਕਤ ਮਾਮਲੇ ਵਿੱਚ ਸਰਕਾਰ ਵੱਲੋਂ ਸਹਿਮਤੀ ਦਿੱਤੇ ਜਾਣ 'ਤੇ ਦੇਰ ਸ਼ਾਮ ਧਰਨਾ ਚੁੱਕਿਆ ਗਿਆ ਹੈ ਅਤੇ ਸੋਮਵਾਰ, ਯਾਨੀ ਕਿ ਅੱਜ ਲੁਧਿਆਣਾ ਵਿਖੇ ਕੋਰ ਕਮੇਟੀ ਦੀ ਮੀਟਿੰਗ ਹੋਣ ਜਾ ਰਹੀ ਹੈ। ਜਿਸ ਤੋਂ ਬਾਅਦ ਹੀ ਇਸ ਮਾਮਲੇ ਵਿੱਚ ਅਗਲਾ ਫੈਸਲਾ ਲਿਆ ਜਾਵੇਗਾ। ਇਸਦੇ ਨਾਲ ਹੀ ਦੁਪਹਿਰ ਸਮੇਂ ਕਿਸਾਨਾਂ ਵਲੋਂ ਗੱਲਬਾਤ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਸਵਾਲ ਚੁੱਕੇ ਗਏ ਸਨ ਅਤੇ ਝੋਨੇ ਦੀ ਫਸਲ ਲਈ ਹੁਣ ਲੋੜੀਂਦਾ ਪਾਣੀ ਨਾ ਮਿਲਣ ਦੀ ਗੱਲ ਕਹੀ ਗਈ ਸੀ, ਜਿਸ ਨੂੰ ਲੈਕੇ ਵੀ ਚਰਚਾ ਕੀਤੀ ਜਾਵੇਗੀ। (The farmers' leaders took up the dharna from mananwala)

ਟੋਲ ਪਲਾਜ਼ਾ ਬੰਦ ਹੋਣ ਕਾਰਨ ਹੋਇਆ ਲੱਖਾਂ ਦਾ ਨੁਕਸਾਨ: ਐਤਵਾਰ ਲਗਾਏ ਗਏ ਧਰਨੇ ਨਾਲ ਜਿੱਥੇ ਵੱਡੀ ਗਿਣਤੀ ਵਿੱਚ ਹਾਈਵੇ 'ਤੇ ਸਫ਼ਰ ਰਹੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਉਥੇ ਹੀ ਫੋਨ 'ਤੇ ਗੱਲਬਾਤ ਕਰਦਿਆਂ ਮਾਨਾਵਾਲਾ ਟੋਲ ਪਲਾਜ਼ਾ ਅਧਿਕਾਰੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੇ ਧਰਨੇ ਨਾਲ ਮਹਿਕਮੇ ਨੂੰ ਕਰੀਬ ਚਾਰ ਤੋਂ ਪੰਜ ਲੱਖ ਰੁਪਏ ਦਾ ਘਾਟਾ ਪੈਣ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ।

ਸਰਕਾਰ ਨਹੀਂ ਕਰਦੀ ਕੋਈ ਵਾਜਿਬ ਸੁਣਵਾਈ : ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਅਕਸਰ ਹੀ ਇਹ ਸ਼ਿਕਾਇਤ ਕੀਤੀ ਜਾਂਦੀ ਰਹੀ ਹੈ ਕਿ ਕਥਿਤ ਭੂ-ਮਾਫੀਆ ਵੱਲੋਂ ਜ਼ਮੀਨਾਂ ਉੱਤੇ ਕਬਜ਼ੇ ਕੀਤੇ ਜਾਂਦੇ ਹਨ। ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਸੀਂ ਗੱਲ ਕਰਦੇ ਹਾਂ ਤੇ ਸਾਨੂੰ ਮਹਿਜ਼ ਲਾਰੇ ਹੀ ਮਿਲਦੇ ਹਨ, ਪਰ ਸਰਕਾਰ ਸਾਡੇ ਹੱਕ ਵਿੱਚ ਕੋਈ ਫੈਸਲਾ ਨਹੀਂ ਕਰਦੀ ਬਲਕਿ ਲਾਰਿਆਂ ਵਿੱਚ ਰੱਖ ਕੇ ਖੱਜਲ ਖੁਆਰ ਕੀਤਾ ਜਾਂਦਾ ਹੈ। ਜਿਸ ਕਾਰਨ ਕਿਸਾਨਾਂ ਨੂੰ ਧਰਨੇ ਲਾਉਣੇ ਪੈਂਦੇ ਹਨ ਜਾਂ ਕੁਝ ਕਿਸਾਨ ਆਗੂ ਤਾਂ ਜੀਵਨ ਲੀਲਾ ਹੀ ਸਮਾਪਤ ਕਰ ਲੈਂਦੇ ਹਨ। ਇਸ ਤੋਂ ਬਾਅਦ ਜਰੂਰ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੇਣ ਦਾ ਐਲਾਨ ਕੀਤਾ ਜਾਂਦਾ ਹੈ, ਜੋ ਕਿ ਬੇਹੱਦ ਗਲਤ ਅਤੇ ਨਾ ਇਨਸਾਫੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.