ETV Bharat / state

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਨੇ ਟ੍ਰੇਨਾਂ ਦੀ ਲਗਵਾਈ ਬ੍ਰੇਕ

author img

By

Published : Jul 31, 2022, 2:41 PM IST

ਕਿਸਾਨਾਂ ਨੇ ਕੀਤਾ ਰੇਲਵੇ ਟ੍ਰੈਕ ਜਾਮ
ਕਿਸਾਨਾਂ ਨੇ ਕੀਤਾ ਰੇਲਵੇ ਟ੍ਰੈਕ ਜਾਮ

ਅੰਮ੍ਰਿਤਸਰ ਵੱਲਾ ਰੇਲਵੇ ਫਾਟਕ (Amritsar Valla Railway Gate) ਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Struggle Committee) ਵੱਲੋਂ ਸਰਵਨ ਸਿੰਘ ਪੰਧੇਰ ਦੀ ਅਗਵਾਈ ਵਿੱਚ ਰੇਲ ਚੱਕਾ ਜਾਮ ਕੀਤਾ ਜਾਵੇਗਾ।

ਅੰਮ੍ਰਿਤਸਰ: ਦਿੱਲੀ ਖੇਤੀ ਸੁਧਾਰ ਕਾਨੂੰਨ (Agrarian Reform Act) ਰੱਦ ਹੋਣ ਤੋਂ ਬਾਅਦ ਇੱਕ ਵਾਰ ਫੇਰ ਇਹ ਕਿਸਾਨ ਸੜਕਾਂ ਉੱਤੇ ਰੇਲ ਟਰੈਕਾਂ ਉੱਤੇ ਉਤਰਦੇ ਹੋਏ ਦਿਖਾਈ ਦੇ ਰਹੇ ਹਨ। ਜਿਸ ਦੇ ਚਲਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Struggle Committee) ਵੱਲੋਂ ਪੰਜਾਬ ਦੇ ਵੱਖ ਵੱਖ 14 ਥਾਂਵਾਂ ਦੇ ਉੱਤੇ ਰੇਲ ਰੋਕੋ ਪ੍ਰਦਰਸ਼ਨ ਕੀਤਾ ਜਾਏਗਾ। ਜਿਸ ਦੇ ਚਲਦੇ ਅੰਮ੍ਰਿਤਸਰ ਵੱਲਾ ਰੇਲਵੇ ਫਾਟਕ (Amritsar Valla Railway Gate) ਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Struggle Committee) ਵੱਲੋਂ ਸਰਵਨ ਸਿੰਘ ਪੰਧੇਰ ਦੀ ਅਗਵਾਈ ਵਿੱਚ ਰੇਲ ਚੱਕਾ ਜਾਮ ਕੀਤਾ ਜਾਵੇਗਾ।

ਇਸ ਸਬੰਧੀ ਗੱਲਬਾਤ ਕਰਦਿਆਂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਚ 8 ਜ਼ਿਲ੍ਹਿਆਂ ਚ 14 ਜਗ੍ਹਾ ਦੇ ਉੱਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਵਿੱਚ ਕਿ ਮੁੱਖ ਮੰਗ ਐੱਮ.ਐੱਸ.ਪੀ. ਦੀ ਗਾਰੰਟੀ ਦਿੱਲੀ ਵਿੱਚ ਕਿਸਾਨਾਂ ‘ਤੇ ਹੋਏ ਕੇਸ ਦਰਜਾ ਨੂੰ ਰੱਦ ਕਰਕੇ ਅਤੇ ਅਤੇ ਹੋਰ ਕਿਸਾਨਾਂ ਦੀਆਂ ਜੋ ਮੰਗਾਂ ਲੰਮੇ ਸਮੇਂ ਤੋਂ ਚਲਦੀਆਂ ਰਹੀਆਂ ਉਨ੍ਹਾ ਨੂੰ ਲੈ ਕੇ ਸਾਂਝੇ ਤੌਰ ਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ।

ਕਿਸਾਨਾਂ ਨੇ ਕੀਤਾ ਰੇਲਵੇ ਟ੍ਰੈਕ ਜਾਮ

ਉੱਥੇ ਹੀ ਦੂਜੇ ਪਾਸੇ ਅੰਮ੍ਰਿਤਸਰ (Amritsar) ਦੇ ਵਿੱਚ ਵੀ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਅੰਮ੍ਰਿਤਸਰ ਦੇ ਭੰਡਾਰੀ ਪੁਲ ਤੇ ਵੱਖ ਵੱਖ ਪੁਲਸ ਫੋਰਸਾਂ ਦੇ ਜਵਾਨ ਤਾਇਨਾਤ ਕੀਤੇ ਗਏ ਹਨ ਤਾਂ ਜੋ ਕਿ ਕਿਸਾਨਾਂ ਵੱਲੋਂ ਅਗਰ ਅੰਮ੍ਰਿਤਸਰ ਦੇ ਵਿੱਚ ਭੰਡਾਰੀ ਪੁਲ ਤੇ ਅਗਰ ਕਿਸਾਨ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰਨਗੇ ਤਾਂ ਮਾਹੌਲ ਨੂੰ ਸ਼ਾਂਤਮਈ ਬਣਾਈ ਰੱਖਣ ਲਈ ਪੁਲਸ ਵੱਲੋਂ ਸੁਰੱਖਿਆ ਦਿੱਤੀ ਗਈ ਹੈ।

ਉੱਥੇ ਹੀ ਏਡੀਸੀਪੀ ਇਨਵੈਸਟੀਗੇਸ਼ਨ (ADCP Investigation) ਮੁਖਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਅੱਜ ਰੇਲ ਟਰੈਕ ਵੀ ਰੋਕੇ ਜਾ ਰਹੇ ਹਨ ਅਤੇ ਉਸ ਦੇ ਲਈ ਵੀ ਪੁਲਿਸ ਵੱਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਹੋਏ ਹਨ।

ਇਹ ਵੀ ਪੜ੍ਹੋ:ਕਿਸਾਨਾਂ ਨੇ ਕੀਤਾ ਰੇਲਵੇ ਦਾ ਚੱਕਾ ਜਾਮ

ETV Bharat Logo

Copyright © 2024 Ushodaya Enterprises Pvt. Ltd., All Rights Reserved.