Amritsar Flag March : ਅੰਮ੍ਰਿਤਸਰ 'ਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਕੱਢਿਆ ਫਲੈਗ ਮਾਰਚ
Published: Mar 19, 2023, 9:21 PM

Amritsar Flag March : ਅੰਮ੍ਰਿਤਸਰ 'ਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਕੱਢਿਆ ਫਲੈਗ ਮਾਰਚ
Published: Mar 19, 2023, 9:21 PM
ਅੰਮ੍ਰਿਤਸਰ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਫਲੈਗ ਮਾਰਚ ਕੱਢਿਆ ਗਿਆ। ਜਿਸ ਮੌਕੇ ਪੁਲਿਸ ਅਧਿਕਾਰੀ ਨੇ ਸੁਰੱਖਿਆ ਪ੍ਰਬੰਧਾਂ ਦੀ ਜਾਣਕਾਰੀ ਦਿੱਤੀ ਇਸ ਦੇ ਨਾਲ ਹੀ ਲੋਕਾਂ ਨੂੰ ਵੀ ਅਪੀਲ ਕੀਤੀ...
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਐਤਵਾਰ ਪੰਜਾਬ ਪੁਲਿਸ ਦੇ ਅਧਿਕਾਰੀ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਪੁਲਿਸ ਅਧਿਕਾਰੀ ਮਹਿਤਾਬ ਸਿੰਘ ਤੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਵਿਚ ਅਮਨ ਕਾਨੂੰਨ ਅਤੇ ਸ਼ਾਂਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਬਣਾਈ ਰੱਖਣ ਲਈ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ ਤੇ ਅੰਮ੍ਰਿਤਸਰ ਸ਼ਹਿਰ ਵਿੱਚ ਫਲੈਗ ਮਾਰਚ ਕੀਤਾ ਗਿਆ ਹੈ।
ਪੰਜਾਬ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਮੁਸਤੈਦ : ਪੁਲਿਸ ਅਧਿਕਾਰੀ ਨੇ ਕਿਹਾ ਕਿ ਮਾੜੇ ਅਨਸਰਾਂ ਨੂੰ ਨੱਥ ਪਾਉਣ ਨੂੰ ਲੈ ਸ਼ਹਿਰ ਵਿਚ ਅਮਨ-ਸ਼ਾਂਤੀ ਭਾਈਚਾਰਕ ਬਣਾਈ ਰੱਖਣ ਲਈ ਪੰਜਾਬ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਪੁਰੀ ਤਰ੍ਹਾਂ ਮੁਸਤੈਦ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਥਾਣਾ ਏ ਡਿਵੀਜ਼ਨ ਸੈਂਟ੍ਰਲ ਤੇ ਅਤੇ ਡੀ ਡਿਵੀਜ਼ਨ ਥਾਣਾ ਗੇਟ ਹਕੀਮਾਂ ਤੇ ਥਾਣਾ ਇਸਲਾਮਾਬਾਦ ਦੇ ਵਿੱਚ ਏਆਰਐੱਫ ਦੀਆਂ ਕੰਪਨੀਆਂ ਅਤੇ ਲੋਕਲ ਪੁਲਿਸ ਦੇ ਕੁੱਲ 500 ਦੇ ਕਰੀਬ ਜਵਾਨ ਤੈਨਾਤ ਹਨ। ਵਿਰਾਸਤੀ ਮਾਰਗ, ਹਾਲ ਗੇਟ, ਕਟੜਾ ਜੈਮਲ ਸਿੰਘ ,ਰਾਮ ਬਾਗ, ਵਾਲਡ ਸਿਟੀ, ਦੇ ਅੰਦਰੂਨੀ ਏਰੀਆ ਵਿੱਚ ਫਲੈਗ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਇਸ ਮੌਕੇ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ 'ਤੇ ਯਕੀਨ ਨਾ ਕਰੋ ਅਤੇ ਸ਼ਾਂਤੀ ਬਣਾਈ ਰੱਖੋ। ਉਨ੍ਹਾ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਦੀ ਸੇਵਾ ਵਿੱਚ 24ਘੰਟੇ ਲਈ ਹਾਜ਼ਿਰ ਹੈ।
ਕੇਂਦਰੀ ਅਤੇ ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਮਿਲ ਦੇ ਕਰ ਰਹੀਆਂ ਕੰਮ: ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਾਤ ਕੁਝ ਲੋਕ ਅੰਮ੍ਰਿਤਸਰ ਸ਼ਹਿਰ ਵਿੱਚ ਹੁਲੜਵਾਜ਼ੀ ਕਰ ਰਹੇ ਸਨ ਜਿਨ੍ਹਾਂ ਉਤੇ ਐਕਸ਼ਨ ਲਿਆ ਗਿਆ ਹੈ। ਜਿੰਨੇ ਲੋਕ ਵੀ ਰਾਤ ਨੂੰ ਰਾਉਡਅੱਪ ਕੀਤੇ ਗਏ ਸਨ ਉਨ੍ਹਾਂ ਉਤੇ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ 1 ਹਫਤੇ ਤੋਂ ਫਲੈਗ ਮਾਰਚ ਚੱਲ ਰਹੇ ਹਨ ਉਨ੍ਹਾਂ ਕਿਹਾ ਸਾਡੇ ਲੋਕ ਪਹਿਲਾਂ ਤੋਂ ਹੀ ਪੁਲਿਸ ਫੋਰਸ ਆਈ ਹੋਈ ਹੈ। ਉਨ੍ਹਾਂ ਕਿਹਾ ਕਿ ਵੱਖ ਵੱਖ ਥਾਣਿਆ ਦੀ ਫੋਰਸ ਨੂੰ ਇਕੱਠਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਸਰਾਂ ਹੋਟਲ ਆਦਿ ਸਭ ਦੀ ਚੈਕਿੰਗ ਕੀਤੀ ਜਾਵੇਗੀ। ਪੱਤਰਕਾਰ ਨੇ ਦੱਸਿਆ ਕਿ ਕੱਲ ਕੁਝ ਪੱਤਰਕਾਰਾ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਉਸ 'ਤੇ ਬੋਲਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੋ ਵੀ ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਰੈਪਿਡ ਐਕਸ਼ਨ ਫੋਰਸ ਅਤੇ ਪੰਜਾਬ ਪੁਲਿਸ ਦੇ ਸੁਰੱਖਿਆ ਦਸਤਿਆਂ ਵਲੋਂ ਜ਼ਿਲ੍ਹੇ ਵਿੱਚ ਦਾਖਲ ਹੋਣ ਵਾਲੇ ਵਾਹਨਾਂ ਉਤੇ ਤਿੱਖੀ ਨਜ਼ਰ ਰੱਖੀ ਰਹੀ ਹੈ। ਇਸ ਦੌਰਾਨ ਵਜਰ ਵਾਹਨਾਂ ਤੋਂ ਇਲਾਵਾ CCTV ਲੈਸ ਵਾਹਨ ਵੀ ਮੌਜੂਦ ਹਨ ਅਤੇ ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਭਾਰੀ ਗਿਣਤੀ ਵਿੱਚ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਮੌਕੇ ਪੰਜਾਬ ਵਿੱਚ ਕੇਂਦਰ ਅਤੇ ਪੰਜਾਬ ਦੀਆਂ ਕੰਪਨੀਆਂ ਮਿਲ ਕੇ ਕੰਮ ਕਰ ਰਹੀਆਂ ਹਨ।
ਇਹ ਵੀ ਪੜ੍ਹੋ: Youth Blocked Bathinda Talwandi Sabo road: ਅੰਮ੍ਰਿਤਪਾਲ 'ਤੇ ਐਕਸ਼ਨ ਤੋਂ ਖਫਾ, ਨੌਜਵਾਨਾਂ ਨੇ ਬਠਿੰਡਾ ਤਲਵੰਡੀ ਸਾਬੋ ਸੜਕ ਕੀਤੀ ਜਾਮ
