ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਹੋਏ ਰਵਾਨਾ, ਸਮਾਗਮਾਂ ’ਚ ਹੋਣਗੇ ਸ਼ਾਮਲ

author img

By

Published : Sep 20, 2021, 6:26 PM IST

ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਹੋਏ ਰਵਾਨਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਨੂੰ ਸ਼ਰਧਾ ਅਤੇ ਸਤਿਕਾਰ ਨਾਲ 22 ਸਤੰਬਰ ਨੂੰ ਮਨਾਇਆ ਜਾਵੇਗਾ। ਇਸ ਲਈ ਗੁਰੂਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਚੋਂ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ।

ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਟਾਰੀ ਵਾਘਹਾ ਰਾਹੀ ਪਾਕਿਸਤਾਨ ਲਈ ਰਵਾਨਾ ਹੋ ਗਏ ਹਨ। ਦੱਸ ਦਈਏ ਕਿ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਸਬੰਧੀ ਸਮਾਗਮ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਨਾਇਆ ਜਾਣਾ ਹੈ ਜਿਸ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਸਮਾਗਮ ’ਚ ਸ਼ਮੂਲੀਅਤ ਕਰਨਗੇ।

ਦੱਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਨੂੰ ਸ਼ਰਧਾ ਅਤੇ ਸਤਿਕਾਰ ਨਾਲ 22 ਸਤੰਬਰ ਨੂੰ ਮਨਾਇਆ ਜਾਵੇਗਾ। ਇਸ ਲਈ ਗੁਰੂਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਚੋਂ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ।

ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਹੋਏ ਰਵਾਨਾ

ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਸਰਕਾਰ ਕੋਲੋਂ ਅਪੀਲ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਜਥੇ ਨੂੰ ਨਨਕਾਣਾ ਸਾਹਿਬ ਜਾਣ ਦੀ ਇਜਾਜ਼ਤ ਦੇਣ ਤਾਂ ਜੋ ਸਿੱਖ ਸੰਗਤਾਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋ ਸਕਣ। ਇਸ ਤੋਂ ਇਲਾਵਾ ਉਨ੍ਹਾਂ ਨੇ ਭਾਰਤ ਸਰਕਾਰ ਕੋਲੋਂ ਮੁੜ ਅਪੀਲ ਕੀਤੀ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਅਸਥਾਨ ਸੰਗਤਾਂ ਦੇ ਦਰਸ਼ਨਾਂ ਦੇ ਲਈ ਖੋਲ੍ਹਣ ਸਬੰਧੀ ਪਾਕਿਸਤਾਨ ਸਰਕਾਰ ਨਾਲ ਮੁਲਾਕਾਤ ਵੀ ਕੀਤੀ ਜਾਵੇਗੀ।

ਇਹ ਵੀ ਪੜੋ: ਸ਼੍ਰੀ ਗੁਰੂ ਅਮਰਦਾਸ ਜੀ ਜੋਤੀ ਜੋਤ ਦਿਵਸ

ਦੱਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਵਿਖੇ ਵੱਖ-ਵੱਖ ਗੁਰੂਧਾਮਾਂ ਦੇ ਦਰਸ਼ਨ ਕਰਨ ਤੋਂ ਬਾਅਦ 28 ਸਤੰਬਰ ਨੂੰ ਵਾਪਸ ਭਾਰਤ ਆਉਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.