ETV Bharat / state

Governor of Uttarakhand : ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

author img

By ETV Bharat Punjabi Team

Published : Aug 26, 2023, 9:59 PM IST

Governor of Uttarakhand Gurmeet Singh paid obeisance at Sri Harmandir Sahib
Governor of Uttarakhand : ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਉੱਤਰਾਖੰਡ ਦੇ ਗਵਰਨਰ ਅੰਮ੍ਰਿਤਸਰ ਪਹੁੰਚੇ ਅਤੇ ਉਹਨਾਂ ਦੱਸਿਆ ਕਿ ਉਹ ਅੰਮ੍ਰਿਤਸਰ ਦੇ ਹੀ ਜੰਮਪਲ ਹਨ ਅਤੇ ਉਹਨਾਂ ਵੱਲੋਂ ਹਮੇਸ਼ਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਆ ਕੇ ਅਰਦਾਸ ਕੀਤੀ ਜਾਂਦੀ ਹੈ। ਗੁਰੂ ਸਾਹਿਬਾਨ ਨੂੰ ਕੋਲੋਂ ਮੰਗੀ ਹੋਈ ਮਨੋਕਾਮਨਾ ਹਰ ਇੱਕ ਪੂਰੀ ਹੁੰਦੀ ਹੈ।

Governor of Uttarakhand : ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ : ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਨਤਮਸਤਕ ਹੋ ਕੇ ਗੁਰੂ ਸਾਹਿਬਾਨ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕਰਦੇ ਹਨ ਅਤੇ ਆਪਣੀਆਂ ਮਨੋਕਾਮਨਾਵਾਂ ਵੀ ਮੰਗਦੇ ਹਨ।ਇਸ ਹੀ ਤਹਿਤ ਸ਼ਰਧਾ ਭਾਵ ਦੇ ਨਾਲ ਅੱਜ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਟ ਜਨਰਲ ਗੁਰਮੀਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਮੈਂਟ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਵਰਨਰ ਸ. ਗੁਰਮੀਤ ਸਿੰਘ ਦੀ ਪਤਨੀ ਸ੍ਰੀਮਤੀ ਗੁਰਮੀਤ ਕੌਰ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਤੇ ਹੋਰ ਮੌਜੂਦ ਸਨ।



ਪਿਛੋਕੜ ਅੰਮ੍ਰਿਤਸਰ ਜ਼ਿਲ੍ਹੇ ਦਾ : ਇਸ ਮੌਕੇ ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਗੁਰਮੀਤ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ ਉਹ ਖੁਸ਼ਹਾਲ ਮਹਿਸੂਸ ਕਰ ਰਹੇ ਹਨ। ਅੱਜ ਉਤਰਾਖੰਡ ਦੀ ਖੁਸ਼ਹਾਲੀ ਲਈ ਗੁਰੂ ਘਰ ਆਏ ਹਨ ਅਤੇ ਵਾਹਿਗੁਰੂ ਦੇ ਚਰਨਾਂ 'ਚ ਅਰਦਾਸ ਕੀਤੀ ਹੈ ਕਿ ਦੇਸ਼ ਦੀ ਖੁਸ਼ਹਾਲੀ ਬਣੀ ਰਹੇ ਅਤੇ ਉੱਤਰਾਖੰਡ ਦੇ ਜੋ ਹਾਲਤ ਹਨ ਉਹ ਠੀਕ ਹੋ ਜਾਣ। ਇਸ ਮੌਕੇ ਉਹਨਾਂ ਦਸਿਆ ਕਿ ਉਨ੍ਹਾਂ ਦਾ ਪਿਛੋਕੜ ਅੰਮ੍ਰਿਤਸਰ ਜ਼ਿਲ੍ਹੇ ਨਾਲ ਹੋਣ ਕਰਕੇ ਉਨ੍ਹਾਂ ਦਾ ਬਚਪਨ ਇਥੇ ਹੀ ਬੀਤਿਆ ਅਤੇ ਵਾਹਿਗੁਰੂ ਦੇ ਆਸ਼ੀਰਵਾਦ ਸਦਕਾ ਉਹ ਫ਼ੌਜ ਵਿਚ ਉੱਚ ਅਹੁਦੇ ਤੱਕ ਪਹੁੰਚੇ ਅਤੇ ਅੱਜ ਉਤਰਾਖੰਡ ਦੇ ਗਵਰਨਰ ਦੀਆਂ ਸੇਵਾਵਾਂ ਨਿਭਾਅ ਰਹੇ ਹਨ। ਹੁਣ ਦੱਸਿਆ ਕਿ ਉਹਨਾਂ ਦੇ ਮਨ ਦੇ ਵਿੱਚ ਇੱਕ ਖਵਾਹਿਸ਼ ਹੈ ਕਿ ਉਹ ਜਲਦੀ ਸਾਹਿਬ ਦੀ ਯਾਤਰਾ ਵੀ ਜ਼ਰੂਰ ਕਰਨ। ਅਤੇ ਇਹ ਯਾਤਰਾ ਲਈ ਹੈਲੀਕੇਪਟਰ ਸੇਵਾ ਕੀਤੀ ਅਤੇ ਲੋਕ ਅਰਾਮ ਨਾਲ ਹੇਮਕੁੰਟ ਸਾਹਿਬ ਯਾਤਰਾ ਕਰ ਸਕਣ। ਅੱਗੇ ਬੋਲਦੇ ਹੋਏ ਜੋ ਜੋ ਮੁਸ਼ਕਿਲਾਤਾਂ ਹੇਮਕੁੰਟ ਸਾਹਿਬ ਨੂੰ ਜਾਣਨ ਵਾਸਤੇ ਆ ਰਹੀਆਂ ਹਨ ਉਸ ਨੂੰ ਵੀ ਦੂਰ ਕਰ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਜੋ 15 ਦੇ ਕਰੀਬ ਸੁਰੰਗਾ ਹਨ ਉਹਨਾਂ ਨੂੰ ਵੀ ਠੀਕ ਕੀਤਾ ਜਾ ਰਿਹਾ ਹੈ। ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਜਲਦ ਹੀ ਇੱਕ ਰੇਲ ਟਰੈਕ ਵੀ ਹੇਮਕੁੰਟ ਸਾਹਿਬ ਦੇ ਲਈ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਜੋ ਕਿ ਲੋਕਾਂ ਦੇ ਸਫਰ ਨੂੰ ਹੋਰ ਆਸਾਨ ਕੀਤਾ ਜਾ ਸਕੇ।

ਗੁਰਦੁਆਰਾ ਗਿਆਨ ਗੋਦੜੀ ਸਬੰਧੀ ਕੀਤੀ ਚਰਚਾ : ਉਥੇ ਹੀ ਉਤਰਾਖੰਡ ਦੇ ਗਵਰਨਰ ਦੇ ਸ੍ਰੀ ਦਰਬਾਰ ਸਾਹਿਬ ਪਹੁੰਚਣ 'ਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਉਹਨਾਂ ਦਾ ਸਿਰੋਪਾਓ ਭੇਂਟ ਕਰਕੇ ਸਵਾਗਤ ਕੀਤਾ। ਉਹਨਾਂ ਇਸ ਮੌਕੇ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਗੁਰਦੁਆਰਾ ਗਿਆਨ ਗੋਦੜੀ ਦਾ ਮਾਮਲਾ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਜਿਸ ਸਬੰਧੀ ਪਹਿਲਾਂ ਵੀ ਰਾਜਪਾਲ ਜੀ ਨਾਲ ਸਿੱਖ ਵਫ਼ਦ ਨੇ ਮੁਲਾਕਾਤ ਕੀਤੀ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਅਦਾਲਤ ਵਿਚ ਵੀ ਕੇਸ ਲੜਿਆ ਜਾ ਰਿਹਾ ਹੈ। ਗੁਰਮੀਤ ਸਿੰਘ ਨੇ ਜਾਤੀ ਤੌਰ ’ਤੇ ਇਸ ਮਾਮਲੇ ਦੇ ਹੱਲ ਲਈ ਵੀ ਵਿਚਾਰ ਸਾਂਝੇ ਕੀਤੇ ਹਨ, ਜਿਸ ਦਾ ਅਸੀਂ ਧੰਨਵਾਦ ਕਰਦੇ ਹਾਂ।

ETV Bharat Logo

Copyright © 2024 Ushodaya Enterprises Pvt. Ltd., All Rights Reserved.