ETV Bharat / state

Gangster Police Cross Firing: ਅੰਮ੍ਰਿਤਸਰ 'ਚ ਪੁਲਿਸ ਤੇ ਤਸਕਰ ਵਿਚਾਲੇ ਚੱਲੀ ਗੋਲੀ, ਮੁਲਜ਼ਮ ਕੋਲੋਂ ਨਾਜਾਇਜ਼ ਪਿਸਤੌਲ ਤੇ 7 ਕਰੋੜ ਦੀ ਹੈਰੋਇਨ ਬਰਾਮਦ

author img

By

Published : Aug 3, 2023, 10:36 AM IST

Gunfight between police and smuggler in Amritsar
Gunfight between police and smuggler in Amritsar

Gangster Police Cross Firing: ਅੰਮ੍ਰਿਤਸਰ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਹੱਥ ਲੱਗੀ ਜਦੋਂ ਗੁਪਤ ਸੂਚਨਾ ਦੇ ਅਧਾਰ 'ਤੇ ਨਾਕਾ ਲਗਾ ਕੇ ਨਸ਼ਾ ਤਸਕਰ ਨੂੰ 7 ਕਰੋੜ ਦੀ ਹੈਰੋਇਨ ਅਤੇ ਇਕ ਚਾਈਨਾ ਮੇਡ ਪਿਸਤੌਲ ਨਾਲ ਕਾਬੂ ਕੀਤਾ ਗਿਆ ਹੈ।

ਅੰਮ੍ਰਿਤਸਰ 'ਚ ਪੁਲਿਸ ਤੇ ਤਸਕਰ ਵਿਚਾਲੇ ਚੱਲੀ ਗੋਲੀ

ਅੰਮ੍ਰਿਤਸਰ: ਸੂਬੇ ਦੀ ਕਾਨੂੰਨ ਵਿਵਸਥਾ ਨੂੰ ਸੁਧਾਰਨ 'ਚ ਪੰਜਾਬ ਪੁਲਿਸ ਦਿਨ ਰਾਤ ਕੰਮ ਕਰ ਰਹੀ ਹੈ, ਜਿਸ ਦੇ ਚੱਲਦੇ ਉਨ੍ਹਾਂ ਵਲੋਂ ਹਰ ਸ਼ਰਾਰਤੀ ਅਨਸਰ 'ਤੇ ਆਪਣੀ ਬਾਜ ਅੱਖ ਰੱਖੀ ਜਾ ਰਹੀ ਹੈ। ਇਸ ਦੇ ਚੱਲਦਿਆਂ ਅੰਮ੍ਰਿਤਸਰ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਇੱਕ ਨਸ਼ੇ ਦੇ ਵਪਾਰੀ ਨੂੰ ਹੈਰੋਇਨ ਸਮੇਤ ਕਾਬੂ ਕਰ ਲਿਆ।

ਪੁਲਿਸ ਤੇ ਤਸਕਰ ਵਿਚਾਲੇ ਗੋਲੀ: ਦੱਸਿਆ ਜਾ ਰਿਹਾ ਕਿ ਅੰਮ੍ਰਿਤਸਰ 'ਚ ਦੇਰ ਰਾਤ ਪੁਲਿਸ ਅਤੇ ਤਸਕਰ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ 'ਚ ਪਿੱਛਾ ਕਰਦੇ ਹੋਏ ਅੰਮ੍ਰਿਤਸਰ ਪੁਲਿਸ ਨੇ ਮੁਲਜ਼ਮ ਦੀ ਗੱਡੀ ਨੂੰ ਟੱਕਰ ਮਾਰ ਕੇ ਰੋਕ ਲਿਆ। ਜਿਸ 'ਚ ਤਲਾਸ਼ੀ ਦੌਰਾਨ ਪੁਲਿਸ ਨੇ ਤਸਕਰ ਦੇ ਕੋਲੋਂ ਨਜਾਇਜ਼ ਹਥਿਆਰ ਅਤੇ ਕਰੀਬ 7 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਚਾਟੀਵਿੰਡ ਵਿਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ।

ਹਥਿਆਰ ਤੇ ਨਸ਼ੇ ਦੀ ਸਪਲਾਈ: ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸਪੈਸ਼ਲ ਸੈੱਲ ਨੂੰ ਸੂਚਨਾ ਮਿਲੀ ਸੀ ਕਿ ਧਨੋਏ ਖੁਰਦ ਦਾ ਰਹਿਣ ਵਾਲਾ ਤਸਕਰ ਗੁਰਲਾਲ ਸਿੰਘ ਆਪਣੀ ਨਵੀਂ ਥਾਰ ਗੱਡੀ ਵਿਚ ਨਾਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥ ਲੈ ਕੇ ਤਰਨਤਾਰਨ ਤੋਂ ਅੰਮ੍ਰਿਤਸਰ ਵੱਲ ਆ ਰਿਹਾ ਹੈ। ਜਿਸ ਨੂੰ ਲੈਕੇ ਸਥਾਨਕ ਪੁਲਿਸ ਵਲੋਂ ਟੀ ਪੁਆਇੰਟ ਸੁੱਖੇਵਾਲ ਵਿਖੇ ਨਾਕਾ ਲਗਾਇਆ ਗਿਆ ਤਾਂ ਜੋ ਮੁਲਜ਼ਮ ਨੂੰ ਪਹਿਲਾਂ ਹੀ ਫੜਿਆ ਜਾ ਸਕੇ।

ਗੱਡੀ ਨੂੰ ਟੱਕਰ ਮਾਰ ਕੇ ਫੜਿਆ ਮੁਲਜ਼ਮ: ਉਧਰ ਜਦੋਂ ਮੁਲਜ਼ਮ ਨਾਕੇ ’ਤੇ ਪਹੁੰਚਿਆ ਤਾਂ ਉਸ ਨੂੰ ਪੁਲਿਸ ਵਲੋਂ ਕਾਰ ਰੋਕਣ ਦਾ ਇਸ਼ਾਰਾ ਕੀਤਾ ਗਿਆ। ਪਰ ਉਸ ਨੇ ਪੁਲਿਸ ਪਾਰਟੀ 'ਤੇ ਗੋਲੀਆਂ ਚਲਾ ਦਿਤੀਆਂ ਅਤੇ ਨਾਕਾ ਤੋੜ ਕੇ ਅੰਮ੍ਰਿਤਸਰ ਵੱਲ ਭੱਜ ਗਿਆ। ਇਸ ਦੌਰਾਨ ਪੁਲਿਸ ਅਤੇ ਤਸਕਰਾਂ ਵਿਚਕਾਰ ਕਈ ਗੋਲੀਆਂ ਚੱਲੀਆਂ। ਇਸ ਵਿਚਾਲੇ ਤਿੰਨ ਗੋਲੀਆਂ ਥਾਰ ’ਤੇ ਲੱਗੀਆਂ ਅਤੇ ਇੱਕ ਟਾਇਰ ਵਿਚ ਲੱਗੀ। ਜਿਸ ਤੋਂ ਬਾਅਦ ਗੱਡੀ ਦਾ ਟਾਇਰ ਫੱਟਣ ਕਾਰਨ ਗੱਡੀ ਦੀ ਰਫ਼ਤਾਰ ਧੀਮੀ ਹੋ ਗਈ ਪਰ ਤਸਕਰ ਉਦੋਂ ਤੱਕ ਕਾਰ ਲੈ ਕੇ ਭੱਜਦਾ ਰਿਹਾ ਜਦੋਂ ਤੱਕ ਉਸ ਦਾ ਟਾਇਰ ਉਤਰ ਨਾ ਗਿਆ। ਜਿਸ ਤੋਂ ਬਾਅਦ ਮਾਨਾਵਾਲਾ 'ਚ ਬੈਸਟ ਪ੍ਰਾਈਸ ਨੇੜੇ ਪੁਲਿਸ ਨੇ ਤਸਕਰ ਦੀ ਥਾਰ ਰੋਕਣ 'ਚ ਸਫਲਤਾ ਹਾਸਲ ਕੀਤੀ।

ਪੁਲਿਸ ਵਲੋਂ ਮਾਮਲਾ ਦਰਜ: ਪੁਲਿਸ ਨੇ ਤਸਕਰ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿਤੀ ਹੈ। ਤਲਾਸ਼ੀ ਦੌਰਾਨ ਪੁਲਿਸ ਨੇ ਤਸਕਰ ਕੋਲੋਂ ਇੱਕ ਚਾਈਨਾ ਮੇਡ ਪਿਸਤੌਲ 30 ਬੋਰ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਮੁਲਜ਼ਮ ਕੋਲੋਂ ਇਕ ਕਿਲੋ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਕੀਮਤ 7 ਕਰੋੜ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ। ਦੱਸ ਦਈਏ ਕਿ ਪੁਲਿਸ ਨੇ ਅੰਮ੍ਰਿਤਸਰ ਦੇ ਚਾਟੀਵਿੰਡ ਥਾਣੇ ਵਿਚ ਧਾਰਾ 307,353,186 ਆਈਪੀਸੀ 25(2), 54, 59, ਅਸਲਾ ਐਕਟ 21, 61, 85 ਐਨਡੀਪੀਐਸ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.