ETV Bharat / state

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਨਤਮਸਤਕ ਹੋਣ ਜਾ ਰਹੇ ਪਤੀ ਪਤਨੀ ਲੁੱਟ ਦਾ ਸ਼ਿਕਾਰ

author img

By

Published : Jun 24, 2023, 9:03 AM IST

ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ 'ਚ ਸਵੇਰੇ ਤੜਕਸਾਰ ਲੁਟੇਰਿਆਂ ਵੱਲੋਂ ਇਕ ਪਤੀ ਪਤਨੀ ਨੂੰ ਲੁੱਟ ਦਾ ਸ਼ਿਕਾਰ ਬਣਾਇਆ ਗਿਆ । ਉਨ੍ਹਾਂ ਤੋਂ ਸੋਨੇ ਦੀ ਚੈਨ ਦੀ ਲੁੱਟ ਕੀਤੀ ਗਈ ਅਤੇ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ।

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਨਤਮਸਤਕ ਹੋਣ ਜਾ ਰਹੇ ਪਤੀ ਪਤਨੀ ਲੁੱਟ ਦਾ ਸ਼ਿਕਾਰ
ਗੁਰਦੁਆਰਾ ਸ਼ਹੀਦ ਗੰਜ ਸਾਹਿਬ ਨਤਮਸਤਕ ਹੋਣ ਜਾ ਰਹੇ ਪਤੀ ਪਤਨੀ ਲੁੱਟ ਦਾ ਸ਼ਿਕਾਰ

ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਲੁੱਟ ਦੀ ਵਾਰਦਾਤ




ਅੰਮ੍ਰਿਤਸਰ: ਪੰਜਾਬ ਵਿੱਚ ਇਸ ਸਮੇਂ ਕਾਨੂੰਨ ਵਿਵਸਥਾ ਡਗਮਗਾਉਂਦੀ ਹੋਈ ਨਜ਼ਰ ਆ ਰਹੀ ਹੈ। ਆਏ ਦਿਨੀਂ ਲੁੱਟ ਖੋਹ ਦੇ ਕਤਲ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ ਅਤੇ ਲੁਟੇਰੇ ਬੇਖੌਫ ਵੱਡੀ ਵਾਰਦਾਤ ਨੂੰ ਅੰਜਾਮ ਦਿੰਦੇ ਆ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਇਸਲਾਮਾਬਾਦ ਇਲਾਕੇ ਦਾ ਹੈ ਜਿੱਥੇ ਸਵੇਰੇ ਤੜਕਸਾਰ ਇਕ ਪਤੀ-ਪਤਨੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋਣ ਜਾ ਰਹੇ ਸਨ ਤਾਂ ਰਸਤੇ ਵਿੱਚ ਹੀ ਲੁਟੇਰਿਆਂ ਵੱਲੋਂ ਉਹਨਾਂ ਨੂੰ ਰੋਕ ਕੇ ਤੇਜ਼ਧਾਰ ਹਥਿਆਰਾਂ ਦੇ ਜੋਰ ਤੇ ਉਨ੍ਹਾਂ ਤੋਂ ਲੁੱਟ ਕੀਤੀ ਅਤੇ ਉਨ੍ਹਾਂ ਤੋਂ ਸੋਨੇ ਦੀ ਚੈਨ, ਸੋਨੇ ਦੀਆਂ ਚੂੜੀਆਂ ਅਤੇ ਕੁਝ ਨਕਦੀ ਲੁੱਟ ਕੇ ਫਰਾਰ ਹੋ ਗਏ ਅਤੇ ਇਹ ਲੁੱਟ ਦੀ ਸਾਰੀ ਘਟਨਾ ਨਜ਼ਦੀਕ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਜਿਸ ਤੋਂ ਬਾਅਦ ਲੁੱਟ ਦਾ ਸ਼ਿਕਾਰ ਹੋਏ ਪੀੜਤ ਵਿਅਕਤੀ ਵੱਲੋਂ ਸੀਸੀਟੀਵੀ ਦੇ ਅਧਾਰ ਉਪਰ ਥਾਣਾ ਗੇਟ ਹਕੀਮਾ ਪੁਲਿਸ ਨੂੰ ਸੂਚਿਤ ਕਰਕੇ ਆਪਣੀ ਰਿਪੋਰਟ ਦਰਜ ਕਰਵਾਈ ਅਤੇ ਹੁਣ ਪੀੜਤ ਵਿਅਕਤੀ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ।


ਮਾਮਲਾ ਦਰਜ : ਦੂਸਰੇ ਪਾਸੇ ਇਸ ਮਾਮਲੇ ਵਿੱਚ ਥਾਣਾ ਗੇਟ ਹਕੀਮਾ ਦੇ ਥਾਣਾ ਮੁੱਖੀ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਹੈ ਕਿ ਅਜੇ ਬਾਵਾ ਨਾਮਕ ਵਿਅਕਤੀ ਤੋਂ ਸਵੇਰੇ ਕੁਝ ਲੁਟੇਰਿਆਂ ਵੱਲੋਂ ਲੁੱਟ ਕੀਤੀ ਗਈ ਹੈ। ਜਿਸ ਦੀ ਦਰਖਾਸਤ ਉਨ੍ਹਾਂ ਕੋਲ ਆਈ ਹੈ ਅਤੇ ਹੁਣ ਮਾਮਲਾ ਦਰਜ ਕਰ ਲਿਆ ਗਿਆ ਹੈ। ਜਲਦ ਹੀ ਪੁਲਿਸ ਇਹਨਾਂ ਲੁਟੇਰਿਆਂ ਨੂੰ ਵੀ ਗ੍ਰਿਫ਼ਤਾਰ ਕਰ ਲਵੇਗੀ।


ਗ੍ਰਿਫਤਾਰ ਕਦੋਂ ਤੱਕ :ਜ਼ਿਕਰਯੋਗ ਹੈ ਕਿ ਆਏ ਦਿਨ ਹੀ ਅੰਮ੍ਰਿਤਸਰ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਆਮ ਹੁੰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ ਅਤੇ ਲੁਟੇਰਿਆਂ ਨੂੰ ਵੀ ਪੁਲਸ ਦਾ ਕੋਈ ਡਰ ਖ਼ੌਫ਼ ਨਜ਼ਰ ਨਹੀਂ ਆ ਰਿਹਾ ਹਾਲਾਂਕਿ ਪੁਲਸ ਅਧਿਕਾਰੀਆਂ ਵੱਲੋਂ ਆਪਣੀ ਛਵੀ ਬਚਾ ਕੇ ਰੱਖਣ ਲਈ ਸਮੇਂ ਸਮੇਂ 'ਤੇ ਇਨ੍ਹਾਂ ਲੁਟੇਰਿਆਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਰਿਹਾ ਹੈ ਲੇਕਿਨ ਫਿਰ ਵੀ ਲੁਟੇਰੇ ਬੇਖੌਫ ਹੋਕੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਆ ਰਹੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਥਾਣਾ ਗੇਟ ਹਕੀਮਾ ਪੁਲਿਸ ਇਨ੍ਹਾਂ ਤਿੰਨ ਲੁਟੇਰਿਆਂ ਨੂੰ ਕਦੋਂ ਤੱਕ ਗ੍ਰਿਫਤਾਰ ਕਰਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.