ETV Bharat / state

'ਬਾਰੀ ਨਾਲ ਲਟਕ ਕੇ ਸਾਡੇ CM ਜਾਣਗੇ, ਤਾਂ ਇਸ ਦਾ ਜਵਾਬ ਪੰਜਾਬ ਦੇ ਲੋਕ ਦੇਣਗੇ'

author img

By

Published : Jun 27, 2022, 5:27 PM IST

ਗੁਰਜੀਤ ਔਜਲਾ ਦਾ CM ਮਾਨ ’ਤੇ ਕਟਾਖਸ਼
ਗੁਰਜੀਤ ਔਜਲਾ ਦਾ CM ਮਾਨ ’ਤੇ ਕਟਾਖਸ਼

ਆਮ ਆਦਪੀ ਪਾਰਟੀ ਦੀ ਸੰਗਰੂਰ ਦੀ ਜ਼ਿਮਨੀ ਵਿੱਚ ਹੋਈ ਹਾਰ ਨੂੰ ਲੈਕੇ ਕਾਂਗਰਸ ਸਾਂਸਦ ਗੁਰਜੀਤ ਔਜਲਾ ਨੇ ਮਾਨ ਸਰਕਾਰ ’ਤੇ ਜੰਮਕੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਸਰਕਾਰ ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਦੀ ਤਿੰਨ ਮਹੀਨਿਆਂ ਦੀ ਕਾਰਗੁਜ਼ਾਰੀ ਦਾ ਲੋਕਾਂ ਨੇ ਜਵਾਬ ਦਿੱਤਾ ਹੈ। ਉਨ੍ਹਾਂ ਕਿ ਪੰਜਾਬ ਦਿੱਲੀ ਤੋਂ ਚੱਲੇ ਇਸ ਗੱਲ ਨੂੰ ਲੋਕ ਬਰਦਾਸ਼ਤ ਨਹੀਂ ਕਰਦੇ।

ਅੰਮ੍ਰਿਤਸਰ: ਜਿੱਥੇ ਵਿਸ਼ਵ ਭਰ ਵਿੱਚ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ, ਉੱਥੇ ਹੀ ਇਸ ਦਿਨ ਅੰਮ੍ਰਿਤਸਰ ਦੇ ਕਾਂਗਰਸੀ ਆਗੂਆਂ ਨੇ ਜ਼ਿਲ੍ਹੇ ਵਿੱਚੋਂ ਨਸ਼ਾ ਖਤਮ ਕਰਨ ਲਈ ਪ੍ਰਸ਼ਾਸਨ ਵੱਲੋਂ ਕਦਮ ਚੁੱਕਣ ਦੀ ਮੰਗ ਕਰਦਿਆਂ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦੀ ਮੰਗ ਕੀਤੀ। ਇਸ ਮੌਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਗੁਰੂ ਨਗਰੀ ਵਜੋਂ ਵੀ ਪ੍ਰਸਿੱਧ ਹੈ ਅਤੇ ਦੁਨੀਆ ਭਰ ਤੋਂ ਲੋਕ ਇੱਥੇ ਸ਼ਰਧਾ ਨਾਲ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਸ਼ਹਿਰ ਵਿਚ ਕਿਸੇ ਵੀ ਤਰ੍ਹਾਂ ਦਾ ਨਸ਼ਾ ਨਹੀਂ ਹੋਣਾ ਚਾਹੀਦਾ ਅਤੇ ਪ੍ਰਸ਼ਾਸਨ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।


ਕਾਂਗਰਸੀ ਸਾਂਸਦ ਨੇ ਕਿਹਾ ਕਿ ਨਸ਼ੇ ਨੂੰ ਖਤਮ ਕਰਨ ਦੇ ਨਾਲ-ਨਾਲ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੀ ਚਾਰਦੀਵਾਰੀ ਦੇ ਅੰਦਰ ਕਿਸੇ ਵੀ ਕਿਸਮ ਦਾ ਨਸ਼ਾ ਜਾਂ ਸ਼ਰਾਬ ਵੇਚਣ ਵਾਲੀ ਦੁਕਾਨ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਹਦੂਦ ਨੇੜੇ ਕੋਈ ਵੀ ਸ਼ਰਾਬ ਦੀ ਦੁਕਾਨ ਜਾਂ ਨਸ਼ਾ ਵੇਚਣ ਵਾਲੀ ਦੁਕਾਨ ਨਹੀਂ ਹੋਣੀ ਚਾਹੀਦੀ। ਗੁਰਜੀਤ ਔਜਨਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਜਲਦੀ ਤੋਂ ਜਲਦੀ ਸਖਤ ਕਦਮ ਚੁੱਕਣੇ ਚਾਹੀਦੇ ਹਨ।




ਗੁਰਜੀਤ ਔਜਲਾ ਦਾ CM ਮਾਨ ’ਤੇ ਕਟਾਖਸ਼





ਇਸ ਮੌਕੇ ਗੁਰਜੀਤ ਸਿੰਘ ਔਜਲਾ ਨੇ ਸੰਗਰੂਰ ਜ਼ਿਮਨੀ ਚੋਣ ਦੇ ਨਤੀਜਿਆਂ 'ਤੇ ਬੋਲਦਿਆਂ ਕਿਹਾ ਕਿ ਇਤਿਹਾਸ 'ਚ ਇਹ ਪਹਿਲੀ ਵਾਰ ਹੋਇਆ ਹੈ ਕਿ ਜਿਸ ਪਾਰਟੀ ਨੂੰ ਪੰਜਾਬ ਦੇ ਲੋਕਾਂ ਨੇ ਇੰਨੀ ਵੱਡੀ ਜਿੱਤ ਦਿਵਾਈ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਤਿੰਨ ਮਹੀਨਿਆਂ ਵਿੱਚ ਕੋਈ ਸਰਕਾਰ ਜ਼ਿਮਨੀ ਚੋਣ ਹਾਰੀ ਹੋਵੇ।




ਔਜਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਇਹ ਪਸੰਦ ਨਹੀਂ ਕਰਦੇ ਕਿ ਸਰਕਾਰ ਨੂੰ ਕੋਈ ਦਿੱਲੀ ਤੋਂ ਚਲਾਵੇੇ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਉਸ ਗੱਲ ਦੀ ਵੀ ਜ਼ਿਕਰ ਕੀਤਾ, ਜਦੋਂ ਚੋਣ ਪ੍ਰਚਾਰ ਦੌਰਾਨ ਭਗਵੰਤ ਮਾਨ ਕੇਜਰੀਵਾਲ ਦੀ ਗੱਡੀ ਵਿੱਚ ਇੱਕ ਤਾਕੀ ਦੇ ਬਾਹਰ ਲਟਕ ਕੇ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਚੋਣ ਹਰਾ ਕੇ ਇਸ ਦਾ ਜਵਾਬ ਦਿੱਤਾ ਹੈ।



ਇਹ ਵੀ ਪੜ੍ਹੋ: ਚੈਕਿੰਗ ਦੌਰਾਨ ਪੁਲਿਸ ਅਤੇ ਨੌਜਵਾਨ ਵਿਚਾਲੇ ਬਹਿਸਬਾਜ਼ੀ, ਪੁਲਿਸ ਨੇ ਚਲਾਈ ਗੋਲੀ

ETV Bharat Logo

Copyright © 2024 Ushodaya Enterprises Pvt. Ltd., All Rights Reserved.