ETV Bharat / state

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

author img

By

Published : Jun 25, 2021, 11:03 PM IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।

http://10.10.50.70:6060///finalout1/punjab-nle/finalout/25-June-2021/12259169_asr.mp4
ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਬਣ ਕਰਵਾਇਆ।

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਉਹ ਜਰਨੈਲ ਸਿੰਘ ਸਨ, ਜਿਨ੍ਹਾਂ ਨੇ ਸਿੱਖ ਰਾਜ ਦੀ ਸਥਾਪਨਾ ਕੀਤੀ ਅਤੇ ਪਹਿਲੇ ਬਾਦਸ਼ਾਹ ਹੋਣ ਦਾ ਮਾਣ ਹਾਸਲ ਕੀਤਾ।

ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਲ ਉਨ੍ਹਾਂ ਦੇ 3 ਸਾਲ ਦੇ ਪੁੱਤਰ ਸਮੇਤ 700 ਸਾਥੀ ਸਿੰਘਾਂ ਨੂੰ ਸ਼ਹੀਦ ਕੀਤਾ ਗਿਆ। ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਕੌਮ ਦੇ ਇਸ ਮਹਾਨ ਜਰਨੈਲ ਦੇ ਜੀਵਨ ਤੋਂ ਸੇਧ ਪ੍ਰਾਪਤ ਕਰਦਿਆਂ ਕੌਮ ਦੀ ਚੜ੍ਹਦੀ ਕਲਾ ਲਈ ਤਤਪਰ ਰਹਿਣ ਦੀ ਪ੍ਰੇਰਣਾ ਕੀਤੀ।
ਇਹ ਵੀ ਪੜ੍ਹੋ : ਆਈ.ਟੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਦਾ ਟਵਿੱਟਰ ਹੈਂਡਲ ਬਲਾਕ

ETV Bharat Logo

Copyright © 2024 Ushodaya Enterprises Pvt. Ltd., All Rights Reserved.