ETV Bharat / state

ਪ੍ਰਕਾਸ਼ ਪੁਰਬ ਗੁਰੂ ਰਾਮਦਾਸ ਜੀ: ਸੰਗਤ ਗੁਰੂ ਘਰਾਂ ’ਚ ਲਵਾ ਰਹੀ ਹਾਜ਼ਿਰੀ, ਸਿਆਸੀ ਆਗੂਆਂ ਨੇ ਦਿੱਤੀਆਂ ਵਧਾਈਆਂ

author img

By

Published : Oct 22, 2021, 9:40 AM IST

Updated : Oct 22, 2021, 10:21 AM IST

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਦੇਸ਼ ਵਿਦੇਸ਼ਾਂ ਤੋਂ ਆਏ ਫੁੱਲਾਂ ਨਾਲ ਸਜਾਇਆ ਗਿਆ ਹੈ। ਇਸ ਦੌਰਾਨ ਦੇਸ਼ਾਂ ਵਿਦੇਸ਼ਾਂ ਤੋਂ ਸ਼ਰਧਾਲੂ ਨਤਮਸਤਕ ਹੋਣ ਲਈ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਰਹੇ ਹਨ।

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਅੰਮ੍ਰਿਤਸਰ: ਸਿੱਖਾਂ ਦੇ ਚੌਥੇ ਗੁਰੂ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ (Guru Ram Das Ji) ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਹੈ। ਜਿਸ ਦੌਰਾਨ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਵੱਡੀ ਗਿਣਤੀ 'ਚ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ।

ਪ੍ਰਕਾਸ਼ ਪੁਰਬ ਗੁਰੂ ਰਾਮਦਾਸ ਜੀ

ਦੱਸ ਦਈਏ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ -ਵਿਦੇਸ਼ ਤੋਂ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚੇ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ’ਚ ਇਸਨਾਨ ਵੀ ਕੀਤਾ। ਨਾਲ ਹੀ ਸ਼ਰਧਾਲੂਆਂ ਨੇ ਗੁਰਬਾਣੀ ਦਾ ਆਨੰਦ ਮਾਣਿਆ।

ਉਥੇ ਹੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਸਾਹਿਬਾਨ ਦੇ ਵੱਖ -ਵੱਖ ਹਥਿਆਰਾਂ, ਕੀਮਤੀ ਗਹਿਣਿਆਂ ਅਤੇ ਗੁਰੂ ਸਾਹਿਬ ਨਾਲ ਸਬੰਧਤ ਹੋਰ ਸ਼ਿੰਗਾਰ ਕੀਤੇ ਗਏ ਸਨ। ਇਹ ਜਲੌਹ ਸਾਹਿਬ ਸਿਰਫ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ, ਦੀਵਾਲੀ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ’ਤੇ ਸਜਾਏ ਜਾਂਦੇ ਹਨ। ਇਸ ਦੌਰਾਨ ਪਹੁੰਚੇ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਇਸ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਏ ਸਨ, ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝ ਰਹੇ ਹਨ, ਉਹ ਅਜਿਹੇ ਕੀਮਤੀ ਜਲੌਹ ਸਾਹਿਬ ਦੇ ਦਰਸ਼ਨ ਕਰਕੇ ਬਹੁਤ ਖੁਸ਼ ਹਨ।

  • ਅੰਮ੍ਰਿਤਸਰ ਸਾਹਿਬ ਦੇ ਬਾਨੀ, ਸਿੱਖੀ ਦੇ ਪ੍ਰਚਾਰ ਨੂੰ ਘਰ ਘਰ ਪਹੁੰਚਾਉਣ ਵਾਲੇ ਸਾਹਿਬ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ। ਗੁਰੂ ਮਹਾਰਾਜ ਸਾਡੇ ਸਾਰਿਆਂ ‘ਤੇ ਆਪਣਾ ਮਿਹਰ ਭਰਿਆ ਹੱਥ ਬਣਾਈ ਰੱਖਣ ਤੇ ਸਾਡਾ ਮਾਰਗ-ਦਰਸ਼ਨ ਕਰਦੇ ਰਹਿਣ। pic.twitter.com/1fIZRMQ2cU

    — Charanjit S Channi (@CHARANJITCHANNI) October 22, 2021 " class="align-text-top noRightClick twitterSection" data=" ">

ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਮੂਹ ਸਿੱਖ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੰਮ੍ਰਿਤਸਰ ਸਾਹਿਬ ਦੇ ਬਾਨੀ, ਸਿੱਖੀ ਦੇ ਪ੍ਰਚਾਰ ਨੂੰ ਘਰ ਘਰ ਪਹੁੰਚਾਉਣ ਵਾਲੇ ਸਾਹਿਬ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ। ਗੁਰੂ ਮਹਾਰਾਜ ਸਾਡੇ ਸਾਰਿਆਂ ‘ਤੇ ਆਪਣਾ ਮਿਹਰ ਭਰਿਆ ਹੱਥ ਬਣਾਈ ਰੱਖਣ ਤੇ ਸਾਡਾ ਮਾਰਗ-ਦਰਸ਼ਨ ਕਰਦੇ ਰਹਿਣ।

ਇਹ ਵੀ ਪੜੋ: ਪ੍ਰਕਾਸ਼ ਪੁਰਬ ਗੁਰੂ ਰਾਮਦਾਸ ਜੀ: ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਮਨਮੋਹਕ ਸਜਾਵਟ ਦੇ ਦ੍ਰਿਸ਼

ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਦਾ ਟਵੀਟ ਕਰ ਸਿੱਖ ਸੰਗਤ ਨੂੰ ਵਧਾਈਆਂ ਦਿੱਤੀਆਂ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸੰਸਥਾਪਕ ਚੌਥੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਸਤਿਗੁਰੂ ਜੀ ਸਾਰਿਆਂ ਉੱਤੇ ਆਪਣੀ ਮਿਹਰ ਬਖਸ਼ਿਸ਼ ਕਰਨ।

  • ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ।।

    ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਆਪ ਜੀ ਨੇ ਧੁਰ ਕੀ ਬਾਣੀ ਦਾ ਅਮੁੱਲ ਭੰਡਾਰ ਮਨੁੱਖਤਾ ਦੀ ਝੋਲੀ ਪਾਇਆ ਅਤੇ ਗੁਰੂ ਸਾਹਿਬ ਦੀ ਬਾਣੀ ਮਨੁੱਖ ਮਾਤਰ ਲਈ ਪ੍ਰੇਰਨਾ-ਸ੍ਰੋਤ ਹੈ। pic.twitter.com/j26qcMbf37

    — Capt.Amarinder Singh (@capt_amarinder) October 22, 2021 " class="align-text-top noRightClick twitterSection" data=" ">

ਇਨ੍ਹਾਂ ਤੋਂ ਇਲਾਵਾ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਿੱਖ ਸੰਗਤ ਨੂੰ ਵਧਾਈਆਂ ਦਿੱਤੀਆਂ।

  • ਸ੍ਰੀ ਸਤਿ ਨਾਮੁ ਕਰਤਾ ਪੁਰਖੁ ਗੁਰ ਰਾਮਦਾਸ ਚਿਤਹ ਬਸੈ ।। ੧ ।।
    ਸੋਢੀ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸਾਧ ਸੰਗਤ ਨੂੰ ਲੱਖ-ਲੱਖ ਵਧਾਈ। ਆਓ, ਚੌਥੇ ਪਾਤਸ਼ਾਹ ਜੀ ਦੇ ਪ੍ਰੇਰਨਾਮਈ ਜੀਵਨ, ਗਿਆਨ ਭਰਪੂਰ ਬਾਣੀ ਅਤੇ ਸਮਾਜਿਕ ਸਿੱਖਿਆਵਾਂ ਨੂੰ ਰੋਜ਼ਾਨਾ ਜੀਵਨ ਵਿੱਚ ਅਪਣਾਈਏ ਅਤੇ ਹੋਰਨਾਂ ਤੱਕ ਪਹੁੰਚਾਈਏ। pic.twitter.com/Dxa1wD8uE8

    — Sukhbir Singh Badal (@officeofssbadal) October 22, 2021 " class="align-text-top noRightClick twitterSection" data=" ">

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਟਵੀਟ ਕਰ ਸਿੱਖ ਸੰਗਤ ਨੂੰ ਵਧਾਈਆਂ ਦਿੱਤੀਆਂ।

ਸ੍ਰੀ ਸਤਿ ਨਾਮੁ ਕਰਤਾ ਪੁਰਖੁ ਗੁਰ ਰਾਮਦਾਸ ਚਿਤਹ ਬਸੈ ।। ੧ ।।

ਸੋਢੀ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸਾਧ ਸੰਗਤ ਨੂੰ ਲੱਖ-ਲੱਖ ਵਧਾਈ। ਆਓ, ਚੌਥੇ ਪਾਤਸ਼ਾਹ ਜੀ ਦੇ ਪ੍ਰੇਰਨਾਮਈ ਜੀਵਨ, ਗਿਆਨ ਭਰਪੂਰ ਬਾਣੀ ਅਤੇ ਸਮਾਜਿਕ ਸਿੱਖਿਆਵਾਂ ਨੂੰ ਰੋਜ਼ਾਨਾ ਜੀਵਨ ਵਿੱਚ ਅਪਣਾਈਏ ਅਤੇ ਹੋਰਨਾਂ ਤੱਕ ਪਹੁੰਚਾਈਏ।

  • ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸੰਸਥਾਪਕ, ਚੌਥੇ ਸਤਿਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀ ਸਾਰੀ ਸੰਗਤ ਨੂੰ ਵਧਾਈ। ਸੋਢੀ ਪਾਤਸ਼ਾਹ ਜੀ ਆਪਣੀ ਸੰਗਤ ਦੇ ਸਿਰ 'ਤੇ ਮਿਹਰਾਂ ਭਰਿਆ ਹੱਥ ਰੱਖਣ, ਅਤੇ ਸਭ ਨੂੰ ਸਿਮਰਨ, ਸਦਭਾਵਨਾ ਅਤੇ ਸਦਾਚਾਰ ਦੀ ਅਸੀਸ ਬਖਸ਼ਣ। #SriGuruRamdasSahibJi #ParkashGurpurab pic.twitter.com/kns3CD7FrX

    — Harsimrat Kaur Badal (@HarsimratBadal_) October 22, 2021 " class="align-text-top noRightClick twitterSection" data=" ">

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਸਮੂਹ ਸਿੱਖ ਸੰਗਤ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸੰਸਥਾਪਕ, ਚੌਥੇ ਸਤਿਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀ ਸਾਰੀ ਸੰਗਤ ਨੂੰ ਵਧਾਈ। ਸੋਢੀ ਪਾਤਸ਼ਾਹ ਜੀ ਆਪਣੀ ਸੰਗਤ ਦੇ ਸਿਰ 'ਤੇ ਮਿਹਰਾਂ ਭਰਿਆ ਹੱਥ ਰੱਖਣ, ਅਤੇ ਸਭ ਨੂੰ ਸਿਮਰਨ, ਸਦਭਾਵਨਾ ਅਤੇ ਸਦਾਚਾਰ ਦੀ ਅਸੀਸ ਬਖਸ਼ਣ।

  • ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ, ਸੋਢੀ ਪਾਤਸ਼ਾਹ, ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ। ਚੌਥੇ ਸਤਿਗੁਰੂ ਜੀ ਵੱਲੋਂ ਰਚਿਤ ਪਾਵਨ ਬਾਣੀ ਸਾਨੂੰ ਨਾਮ ਸਿਮਰਨ ਨਾਲ ਜੁੜਨ ਅਤੇ ਹੰਕਾਰ ਨੂੰ ਤਿਆਗ਼ ਕੇ ਚੰਗੇ ਕਰਮ ਕਰਨ ਦਾ ਸੰਦੇਸ਼ ਦਿੰਦੀ ਹੈ।#SriGuruRamdasSahibJi #ParkashGurpurab pic.twitter.com/FnLbwjkL5Q

    — Bikram Singh Majithia (@bsmajithia) October 22, 2021 " class="align-text-top noRightClick twitterSection" data=" ">

ਦੂਜੇ ਪਾਸੇ ਸ੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰ ਸੰਗਤ ਨੂੰ ਵਧਾਈਆਂ ਦਿੱਤੀਆਂ ਤੇ ਕਿਹਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ, ਸੋਢੀ ਪਾਤਸ਼ਾਹ, ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ। ਚੌਥੇ ਸਤਿਗੁਰੂ ਜੀ ਵੱਲੋਂ ਰਚਿਤ ਪਾਵਨ ਬਾਣੀ ਸਾਨੂੰ ਨਾਮ ਸਿਮਰਨ ਨਾਲ ਜੁੜਨ ਅਤੇ ਹੰਕਾਰ ਨੂੰ ਤਿਆਗ਼ ਕੇ ਚੰਗੇ ਕਰਮ ਕਰਨ ਦਾ ਸੰਦੇਸ਼ ਦਿੰਦੀ ਹੈ।

Last Updated :Oct 22, 2021, 10:21 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.