ETV Bharat / state

BORDER SECURITY FORCE: ਭਾਰਤ ਨੇ ਪਾਕਿਸਤਾਨੀ ਵਿਅਕਤੀ ਨੂੰ ਕੀਤਾ ਪਾਕਿ ਰੇਂਜਰਾਂ ਹਵਾਲੇ

author img

By ETV Bharat Punjabi Team

Published : Oct 22, 2023, 10:49 PM IST

ਭਾਰਤ ਵੱਲੋਂ ਅਕਸਰ ਹੀ ਮਨੁੱਖੀ ਅਧਿਕਾਰਾਂ ਦੀ ਪਾਲਣਾ ਕੀਤੀ ਜਾਂਦੀ ਹੈ। ਇਸ ਵਾਰ ਵੀ ਭਾਰਤੀ ਬੀਐਸਐਫ਼ ਵੱਲੋਂ ਇੰਨ੍ਹਾਂ ਅਧਿਕਾਰਾਂ ਦੀ ਪਲਾਣਾ ਕੀਤੀ ਗਈ ਹੈ। ਕੀ ਹੈ ਪੂਰਾ ਮਾਮਲਾ ਪੜ੍ਹੋ ਪੂਰੀ ਖ਼ਬਰ

BORDER SECURITY FORCE: ਪਾਕਿਸਤਾਨੀ ਵਿਅਕਤੀ ਨੂੰ ਭਾਰਤ ਨੇ ਪਾਕਿ ਰੇਂਜਰਾਂ ਹਵਾਲੇ ਕੀਤਾ
BORDER SECURITY FORCE: ਪਾਕਿਸਤਾਨੀ ਵਿਅਕਤੀ ਨੂੰ ਭਾਰਤ ਨੇ ਪਾਕਿ ਰੇਂਜਰਾਂ ਹਵਾਲੇ ਕੀਤਾ

ਅੰਮ੍ਰਿਤਸਰ: ਅਕਸਰ ਵੇਖਣ ਨੂੰ ਮਿਲਦਾ ਹੈ ਕਿ ਕਈ ਵਾਰ ਗਲਤੀ ਨਾਲ ਪਾਕਿਸਤਾਨ ਦੇ ਨਾਗਰਿਕ ਭਾਰਤ ਦੀ ਸੀਮਾ ਦੇ ਅੰਦਰ ਦਾਖਲ ਹੋ ਜਾਂਦੇ ਹਨ ਅਤੇ ਭਾਰਤ ਦੇ ਲੋਕ ਪਾਕਿਸਤਾਨ ਦੀ ਸੀਮਾ 'ਚ ਚਲੇ ਜਾਂਦੇ ਹਨ। ਇੱਕ ਅਜਿਹਾ ਹੀ ਮਾਮਲਾ 21 ਅਕਤੂਬਰ ਨੂੰ ਸਾਹਮਣੇ ਆਇਆ ਜਦੋਂ ਭਾਰਤੀ ਸਰਹੱਦ 'ਚ ਦਾਖਲ ਹੋਣ ਵਾਲੇ ਇੱਕ ਨਾਗਰਿਕ ਨੂੰ ਬੀਐੱਸਐੱਫ਼ ਦੇ ਜਵਾਨਾਂ ਨੇ ਕਾਬੂ ਕਰ ਲਿਆ ਸੀ। ਪਾਕਿਸਤਾਨੀ ਨਾਗਰਿਕ ਨੂੰ ਉਸ ਸਮੇਂ ਕਾਬੂ ਕੀਤਾ ਗਿਆ ਜਦੋਂ ਉਹ ਆਈਬੀ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖਲ ਹੋਇਆ। ਇਹ ਖੇਤਰ ਅੰਮ੍ਰਿਤਸਰ ਦੇ ਪਿੰਡ ਚਾਹਰਪੁਰ 'ਚ ਪੈਂਦਾ ਹੈ।

ਗਲਤੀ ਨਾਲ ਸਰਹੱਦ ਕੀਤੀ ਪਾਰ: ਦੱਸ ਦਈਏ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਫੜਿਆ ਗਿਆ ਪਾਕਿਸਤਾਨੀ ਨਾਗਰਿਕ ਅਣਜਾਣੇ ਵਿੱਚ ਭਾਰਤੀ ਖੇਤਰ ਵਿਚ ਆ ਗਿਆ ਸੀ। ਉਸ ਕੋਲੋਂ ਕੋਈ ਵੀ ਇਤਰਾਜ਼ਯੋਗ ਚੀਜ਼ ਬਰਾਮਦ ਨਹੀਂ ਹੋਈ। ਜਿਸ ਦੇ ਚਲਦੇ ਬੀਐਸਐਫ ਨੇ ਪਾਕਿਸਤਾਨ ਰੇਂਜਰਾਂ ਤੱਕ ਪਹੁੰਚ ਕੀਤੀ ਅਤੇ ਇਸ ਮਾਮਲੇ 'ਤੇ ਸਖ਼ਤ ਵਿਰੋਧ ਦਰਜ ਕਰਵਾਇਆ। ਇਸ ਤੋਂ ਇਲਾਵਾ 22 ਅਕਤੂਬਰ ਦੁਪਹਿਰ ਨੂੰ ਫੜੇ ਗਏ ਪਾਕਿਸਤਾਨੀ ਨਾਗਰਿਕ ਨੂੰ ਮਨੁੱਖੀ ਆਧਾਰ 'ਤੇ ਪਾਕਿਸਤਾਨ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਗਿਆ। ਜਦੋਂ ਵੀ ਕੋਈ ਅਣਜਾਣੇ ਵਿੱਚ ਸਰਹੱਦ ਪਾਰ ਕਰਨ ਵਾਲਿਆਂ ਨਾਲ ਨਜਿੱਠਦੇ ਹੋਏ, ਬੀ.ਐੱਸ.ਐਫ ਹਮੇਸ਼ਾ ਇੱਕ ਮਨੁੱਖੀ ਪਹੁੰਚ ਅਪਣਾਉਂਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.