Cash robbery in Amritsar: ਗੁਰੂ ਨਗਰੀ 'ਚ ਚਿੱਟੇ ਦਿਨ ਸਾਢੇ 4 ਲੱਖ ਰੁਪਏ ਦੀ ਲੁੱਟ, ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ ਕੈਸ਼ ਲੈ ਲੁਟੇਰੇ ਹੋਏ ਫਰਾਰ
Published: Nov 17, 2023, 4:51 PM

Cash robbery in Amritsar: ਗੁਰੂ ਨਗਰੀ 'ਚ ਚਿੱਟੇ ਦਿਨ ਸਾਢੇ 4 ਲੱਖ ਰੁਪਏ ਦੀ ਲੁੱਟ, ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ ਕੈਸ਼ ਲੈ ਲੁਟੇਰੇ ਹੋਏ ਫਰਾਰ
Published: Nov 17, 2023, 4:51 PM
ਅੰਮ੍ਰਿਤਸਰ ਦੇ ਇਤਿਹਾਸਿਕ ਨਗਰ ਛੇਹਰਟਾ ਵਿੱਚ ਚਿੱਟੇ ਦਿਨ ਦੋ ਨਕਾਬਪੋਸ਼ ਲੁਟੇਰੇ ਫਾਈਨੈਂਸ ਕੰਪਨੀ (Finance Company) ਵਿੱਚ ਕੰਮ ਕਰਦੇ ਮੁਲਾਜ਼ਮ ਦੇ ਕੋਲੋਂ ਸਾਢੇ ਚਾਰ ਲੱਖ ਰੁਪਏ ਲੁੱਟ ਕੇ ਹੋਏ ਫਰਾਰ ਗਏ। ਪੁਲਿਸ ਵੱਲੋਂ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ: ਪੰਜਾਬ ਵਿੱਚ ਹਰ ਰੋਜ਼ ਲੁੱਟਾਂ-ਖੋਹਾਂ ਦੇ ਮਾਮਲਾ ਸਾਹਮਣੇ ਆਉਂਦੇ ਰਹਿੰਦੇ ਹਨ। ਅਜਿਹਾ ਹੀ ਇੱਕ ਮਾਮਲਾ ਗੁਰੂ ਨਗਰੀ ਅੰਮ੍ਰਿਤਸਰ ਦੇ ਇਤਿਹਾਸਿਕ ਨਗਰ ਛੇਹਰਟਾ ਤੋਂ ਸਾਹਮਣੇ ਆਇਆ ਜਿੱਥੇ ਚਿੱਟੇ ਦਿਨ ਦੋ ਨਕਾਬਪੋਸ਼ ਲੁਟੇਰਿਆਂ ਵੱਲੋਂ ਫਾਈਨੈਂਸ ਕੰਪਨੀ ਵਿੱਚ ਕੰਮ ਕਰਦੇ ਮੁਲਾਜ਼ਮ ਦੇ ਕੋਲੋਂ ਸਾਢੇ ਚਾਰ ਲੱਖ ਰੁਪਏ ਲੁੱਟ ਲਏ ਗਏ। ਦੱਸਿਆ ਜਾ ਰਿਹਾ ਹੈ ਕਿ ਪੀੜਤ ਮੁਲਾਜ਼ਮ ਦੀਪਕ ਕੁਮਾਰ ਫਾਈਨੈਂਸ ਕੰਪਨੀ ਦਾ ਕੈਸ਼ (Finance company cash) ਲੈ ਕੇ ਬੈਂਕ ਵਿੱਚ ਜਮ੍ਹਾਂ ਕਰਵਾਉਣ ਜਾ ਰਿਹਾ ਸੀ,ਜਿਸ ਦੌਰਾਨ ਉਸ ਨਾਲ ਲੁੱਟ ਦੀ ਵਾਰਦਾਤ ਵਾਪਰੀ।
ਯੋਜਨਾ ਤਹਿਤ ਵਾਰਦਾਤ ਨੂੰ ਅੰਜਾਮ: ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੀਪਕ ਕੁਮਾਰ ਨੇ ਦੱਸਿਆ ਕਿ ਜਦ ਉਹ ਬੈਂਕ ਵਿੱਚ ਜਾ ਰਿਹਾ ਸੀ ਤਾਂ ਦੋ ਲੁਟੇਰੇ ਉਸ ਦੇ ਵੱਲ ਆਏ ਅਤੇ ਹਥਿਆਰ ਦਿਖਾ ਕੇ ਸਾਢੇ ਚਾਰ ਲੱਖ ਰੁਪਏ ਲੁੱਟ (Ran away after looting four and a half lakh rupees) ਕੇ ਫਰਾਰ ਹੋ ਗਏ। ਦੀਪਕ ਕੁਮਾਰ ਨੇ ਦੱਸਿਆ ਕਿ ਲੁਟੇਰਿਆਂ ਨੇ ਉਸ ਉੱਤੇ ਪਿਸਟਲ ਦੇ ਨਾਲ ਫਾਇਰ ਵੀ ਕੀਤਾ ਸੀ ਪਰ ਉਸ ਦਾ ਬਚਾ ਹੋ ਗਿਆ। ਪੀੜਤ ਫਾਈਨਾਂਸ ਮੁਲਾਜ਼ਮ (Victim finance employee) ਨੇ ਦੱਸਿਆ ਕਿ ਉਹ ਪਿਛਲੇ ਕਰੀਬ 10 ਸਾਲ ਤੋਂ ਇਸ ਕੰਪਨੀ ਦੇ ਵਿੱਚ ਕੰਮ ਕਰ ਰਿਹਾ ਹੈ ਅਤੇ ਹਰ ਰੋਜ਼ ਕੈਸ਼ ਇਕੱਠਾ ਕਰਕੇ ਜਮ੍ਹਾਂ ਕਰਵਾਉਂਦਾ ਸੀ। ਉਸ ਨੇ ਕਿਹਾ ਕਿ ਲੁਟੇਰਿਆਂ ਨੇ ਯੋਜਨਾ ਤਹਿਤ ਵਾਰਦਾਤ ਨੂੰ ਅੰਜਾਮ ਦਿੱਤਾ।
- ASI Murdered in Amritsar: ਮੁੱਖ ਮੰਤਰੀ ਦੀ ਅੰਮ੍ਰਿਤਸਰ ਫੇਰੀ ਤੋਂ ਪਹਿਲਾਂ ਡਿਊਟੀ 'ਤੇ ਜਾ ਰਹੇ ASI ਦਾ ਕਤਲ, ਮਜੀਠੀਆ ਨੇ ਮੁੱਖ ਮੰਤਰੀ 'ਤੇ ਚੁੱਕੇ ਸਵਾਲ- ਕਿਹਾ ਕੁਝ ਤਾਂ ਸ਼ਰਮ ਕਰੋ
- ਗੁੰਡਾਗਰਦੀ ਦਾ ਨੰਗਾ ਨਾਚ, ਗਰੀਬ ਪਰਿਵਾਰ ਨਾਲ ਕੁੱਟਮਾਰ ਤੇ ਤੋੜਿਆ ਘਰ ਦਾ ਸਮਾਨ, ਪੁਲਿਸ 'ਤੇ ਕਾਰਵਾਈ ਨਾ ਕਰਨ ਦੇ ਇਲਜ਼ਾਮ
- ਸਰਕਾਰੀ ਮੈਡੀਕਲ ਕਾਲਜ ਦੀ ਸ਼ਤਾਬਦੀ ਸਮਾਗਮ ਮੌਕੇ ਅੰਮ੍ਰਿਤਸਰ ਪੁੱਜਣਗੇ ਮੁੱਖ ਮੰਤਰੀ ਭਗਵੰਤ ਮਾਨ, ਸਿਹਤ ਸੇਵਾਵਾਂ ਨੂੰ ਲੈਕੇ ਕਰ ਸਕਦੇ ਨੇ ਵੱਡਾ ਐਲਾਨ
ਪੁਲਿਸ ਕਰ ਰਹੀ ਲੁਟੇਰਿਆਂ ਦੀ ਭਾਲ: ਇਸ ਮੌਕੇ ਥਾਣਾ ਛੇਹਰਾਟਾ ਦੇ ਪੁਲਿਸ ਅਧਿਕਾਰੀ ਨਿਸ਼ਾਨ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦੀਪਕ ਕੁਮਾਰ ਨਾਂ ਦਾ ਲੜਕਾ ਫਾਈਨੈਂਸ ਦਾ ਕੰਮ ਕਰਦਾ ਸੀ ਅਤੇ ਹਰ ਰੋਜ਼ ਦੁਕਾਨਾਂ ਤੋਂ ਕੈਸ਼ ਇਕੱਠਾ ਕਰਦਾ ਸੀ। ਉਸ ਨੂੰ ਨਕਾਬਪੋਸ਼ ਲੁਟੇਰਿਆਂ ਵਲੋਂ ਲੁੱਟਿਆ ਗਿਆ ਹੈ ਅਤੇ ਉਸ ਉੱਤੇ ਗੋਲੀ ਵੀ ਚਲਾਈ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।
