ETV Bharat / state

27 ਸਤੰਬਰ ਨੂੰ ਹੋਵੇਗਾ ਭਾਰਤ ਬੰਦ: ਕਿਸਾਨ

author img

By

Published : Sep 16, 2021, 7:12 PM IST

27 ਸਤੰਬਰ ਨੂੰ ਹੋਵੇਗਾ ਭਾਰਤ ਬੰਦ: ਕਿਸਾਨ
27 ਸਤੰਬਰ ਨੂੰ ਹੋਵੇਗਾ ਭਾਰਤ ਬੰਦ: ਕਿਸਾਨ

ਕਿਸਾਨਾਂ(Farmers) ਵੱਲੋਂ ਮੀਟਿੰਗ ਕਰਕੇ 27 ਸਤੰਬਰ ਨੂੰ ਭਾਰਤ ਬੰਦ ਦੀ ਕਾਲ ‘ਤੇ ਵਿਉਂਤਬੰਦੀ ਤਿਆਰ ਕੀਤੀ ਜਾ ਰਹੀ ਹੈ। ਉੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ(Farmers) ਆਗੂਆਂ ਨੇ ਕਿਹਾ ਕਿ 27 ਸਤੰਬਰ ਤੋਂ ਪਹਿਲਾਂ ਉਹ 20 ਸਤੰਬਰ ਨੂੰ ਸ਼ਹਿਰ ਵਿੱਚ ਇੱਕ ਮੋਟਰਸਾਈਕਲ ਮਾਰਚ (Motorcycle march) ਕਰਨਗੇ।

ਅੰਮ੍ਰਿਤਸਰ: ਲੰਬੇ ਸਮੇਂ ਤੋਂ ਦਿੱਲੀ ਬਾਰਡਰਾਂ (Delhi Borders) ‘ਤੇ ਬੈਠੇ ਕਿਸਾਨ (Farmers) ਖੇਤੀ ਸੁਧਾਰ ਕਾਨੂੰਨ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਦੂਜੇ ਪਾਸੇ ਕਿਸਾਨਾਂ (Farmers) ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੇ ਲਈ ਹੋਰ ਵੱਧ ਤੋਂ ਵੱਧ ਲੋਕਾਂ ਦਾ ਪਹੁੰਚ ਕੀਤੀ ਜਾ ਰਹੀ ਹੈ। ਸੰਯੁਕਤ ਕਿਸਾਨ ਮੋਰਚੇ (United Farmers Front) ਵੱਲੋਂ 27 ਸਤੰਬਰ (September 27) ਨੂੰ ਭਾਰਤ ਬੰਦ ਕਰਨ ਦੀ ਵੀ ਕਾਲ ਦਿੱਤੀ ਗਈ ਹੈ। ਜਿਸ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ।

27 ਸਤੰਬਰ ਨੂੰ ਹੋਵੇਗਾ ਭਾਰਤ ਬੰਦ: ਕਿਸਾਨ

ਕਿਸਾਨਾਂ(Farmers) ਵੱਲੋਂ ਮੀਟਿੰਗ ਕਰਕੇ 27 ਸਤੰਬਰ ਨੂੰ ਭਾਰਤ ਬੰਦ ਦੀ ਕਾਲ ‘ਤੇ ਵਿਉਂਤਬੰਦੀ ਤਿਆਰ ਕੀਤੀ ਜਾ ਰਹੀ ਹੈ। ਉੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ(Farmers) ਆਗੂਆਂ ਨੇ ਕਿਹਾ ਕਿ 27 ਸਤੰਬਰ ਤੋਂ ਪਹਿਲਾਂ ਉਹ 20 ਸਤੰਬਰ ਨੂੰ ਸ਼ਹਿਰ ਵਿੱਚ ਇੱਕ ਮੋਟਰਸਾਈਕਲ ਮਾਰਚ (Motorcycle march) ਕਰਨਗੇ।

ਜਿਸ ਵਿੱਚ ਸ਼ਹਿਰ ਵਾਸੀਆਂ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਸੰਯੁਕਤ ਕਿਸਾਨ ਮੋਰਚੇ(United Farmers Front) ਦੀ ਕਾਲ ‘ਤੇ 27 ਸਤੰਬਰ ਨੂੰ ਭਾਰਤ ਬੰਦ ਕੀਤਾ ਜਾਣਾ ਹੈ ਅਤੇ ਸ਼ਹਿਰ ਵਾਸੀਆਂ ਦਾ ਸਹਿਯੋਗ ਵੀ ਮੰਗਿਆ ਜਾਵੇਗਾ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਅਕਾਲੀ ਦਲ ਵੱਲੋਂ ਕਿਸਾਨਾਂ (Farmers) ਦੇ ਹੱਕ ਵਿੱਚ ਰੈਲੀ ਕੀਤੀ ਜਾ ਰਹੀ ਹੈ। ਉਹ ਸਿਰਫ਼ ਅਕਾਲੀ ਦਲ ਆਪਣੀ ਰਾਜਨੀਤਕ ਜ਼ਮੀਨ ਬਚਾਉਣ ਲਈ ਹੱਥ ਪੈਰ ਮਾਰ ਰਿਹਾ ਹੈ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅਕਾਲੀ ਦਲ ਨੂੰ ਕਿਸਾਨਾਂ ਨਾਲ ਕੋਈ ਵੀ ਹਮਾਇਤ ਨਹੀਂ ਹੈ। ਕਿਸਾਨਾਂ ਨੇ ਇਹ ਤਿੰਨੇ ਖੇਤੀ ਕਾਨੂੰਨਾਂ ਨੂੰ ਅਕਾਲੀ ਦਲ ਦੀ ਦੇਣ ਵੀ ਦੱਸਿਆ। ਕਿਸਾਨਾਂ ਨੇ ਕਿਹਾ ਕਿ ਪੰਜਾਬੀ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਲੈਕੇ ਅਕਾਲੀ ਦਲ ਨੂੰ ਕਦੇ ਮੁਆਫ਼ ਨਹੀਂ ਕਰਨਗੇ।

ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਵਿਧਾਇਕਾਂ ਵੱਲੋਂ ਲਗਾਤਾਰ ਹੀ ਕਿਸਾਨਾਂ ਦੀਆਂ ਜ਼ਮੀਨਾਂ ਉੱਤੇ ਕਬਜ਼ੇ ਕਰਨ ਦੀ ਕੋਸ਼ਿਸ਼ ਕੀਤੀ ਜਾਰੀ ਜਿਸ ਦੇ ਚਲਦੇ 5 ਅਕਤੂਬਰ ਨੂੰ ਉਨ੍ਹਾਂ ਵੱਲੋਂ ਕਰਨਾਲ ਵਾਂਗ ਅੰਮ੍ਰਿਤਸਰ ਹਾਈਵੇ ਦੇ ਉੱਤੇ ਪੱਕਾ ਮੋਰਚਾ ਲਗਾਇਆ ਜਾਵੇਗਾ ਅਤੇ ਕਿਸਾਨਾਂ ਦੀਆਂ ਜ਼ਮੀਨਾਂ ‘ਤੇ ਕਬਜ਼ਾ ਕਰਨ ਵਾਲੇ ਵਿਧਾਇਕਾਂ ਦੇ ਖ਼ਿਲਾਫ਼ ਕਾਰਵਾਈ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ:‘ਜਲਿਆਂਵਾਲੇ ਬਾਗ਼ ਦਾ ਨਵੀਨੀਕਰਨ ਭਾਜਪਾ ਵੱਲੋਂ ਸੋਚੀ ਸਮਝੀ ਸਾਜ਼ਿਸ਼’

ETV Bharat Logo

Copyright © 2024 Ushodaya Enterprises Pvt. Ltd., All Rights Reserved.