ETV Bharat / state

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ: ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ, 400 ਤੋਂ ਵਧ ਲੋਕ ਹੋਏ ਸ਼ਾਮਲ

author img

By

Published : Jun 26, 2022, 3:47 PM IST

ਨਸ਼ਿਆਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਹਰ ਸਾਲ 26 ਜੂਨ ਨੂੰ ਦੁਨੀਆ ਭਰ ਵਿੱਚ ਮਨਾਇਆ ਜਾਂਦਾ ਹੈ। ਇਹ 26 ਜੂਨ 1989 ਨੂੰ ਸ਼ੁਰੂ ਹੋਇਆ ਸੀ। 7 ਦਸੰਬਰ 1987 ਨੂੰ, ਸੰਯੁਕਤ ਰਾਸ਼ਟਰ ਮਹਾਸਭਾ ਨੇ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਬਾਰੇ ਮਤਾ 42/112 ਦੇ ਤਹਿਤ ਪਾਸ ਕੀਤਾ ਸੀ।

International Day Against Drug Abuse in Amritsar
ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ

ਅੰਮ੍ਰਿਤਸਰ: ਦੇਸ਼ ਭਰ ਵਿਚ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੰਮ੍ਰਿਤਸਰ 'ਚ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਵੱਲੋਂ ਵੀ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ। ਪੁਲੀਸ ਕਮਿਸ਼ਨਰ ਵੱਲੋਂ ਇਸ ਮੌਕੇ ਇੱਕ ਦੌੜ ਰੱਖੀ ਗਈ ਜਿਸ ਵਿੱਚ ਆਮ ਲੋਕ ਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ। ਇਹ ਦੌੜ ਕੰਪਨੀ ਬਾਗ ਤੋਂ ਲੈ ਕੇ ਜ਼ਿਲ੍ਹਾ ਕੰਪਲੈਕਸ ਤੱਕ ਰੱਖੀ ਗਈ ਸੀ। ਪੁਲਿਸ ਕਮਿਸ਼ਨਰ ਵੱਲੋਂ ਇਸ ਦੌੜ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਦੌੜ 'ਚ 400 ਦੇ ਕਰੀਬ ਲੋਕਾਂ ਨੇ ਹਿੱਸਾ ਲਿਆ।

ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਦੱਸਿਆ ਕਿ ਅੱਜ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਚ ਲੋਕਾਂ ਨੂੰ ਨਸ਼ੇ ਦੇ ਖਿਲਾਫ਼ ਜਾਗਰੂਕ ਕੀਤਾ ਜਾ ਰਿਹਾ ਹੈ। ਨਸ਼ਿਆਂ ਦੇ ਨਾਲ ਸਾਡੇ ਨੌਜਵਾਨ ਦੀ ਜ਼ਿੰਦਗੀ ਬਰਬਾਦ ਹੋ ਰਹੀ ਹੈ ਤੇ ਪੁਲਿਸ ਦੀ ਮੁੱਖ ਭੂਮਿਕਾ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਜਿੰਨੇ ਤੋਂ ਜ਼ਿਆਦਾ ਲੋਕ ਜਾਗਰੂਕ ਹੋਣਗੇ ਉਨਾ ਹੀ ਨਸ਼ਿਆਂ ਤੋਂ ਬਚੇ ਰਹਿਣਗੇ ਸਾਨੂੰ ਚਾਹੀਦੀ ਹੈ ਇੱਕ ਚੰਗੀ ਸਿਹਤ ਹੈ ਤਾਂ ਜੋ ਸਾਡਾ ਸਰੀਰ ਤੰਦਰੁਸਤ ਰਹਿ ਸਕੇ ਤੇ ਨਸ਼ਿਆਂ ਤੋਂ ਦੂਰ ਰਹਿ ਸਕੇ।

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ

ਉਨ੍ਹਾਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਵੀ ਚਲਾਈ ਗਈ ਹੈ ਸਮੇਂ ਸਮੇਂ ਸਿਰ ਪੁਲੀਸ ਨਸ਼ਿਆਂ ਦੇ ਸੌਦਾਗਰਾਂ ਨੂੰ ਫੜਦੀ ਵੀ ਪਈ ਹੈ ਤੇ ਨਸ਼ੇ ਦੀ ਰੋਕਥਾਮ ਲਈ ਹਰੇਕ ਤਰ੍ਹਾਂ ਦੇ ਪੁਲਿਸ ਪ੍ਰਸ਼ਾਸਨ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੋਸ਼ ਲੱਗਣ 'ਤੇ ਸਰੀਰਕ ਤੌਰ 'ਤੇ ਫਿੱਟ ਰਹਿਣਾ ਸਭ ਤੋਂ ਵਧੀਆ ਗੱਲ ਹੈ ਇਸ ਨਾਲ ਨੌਜਵਾਨ ਨਸ਼ੇ ਤੋਂ ਦੂਰ ਰਹਿ ਸਕਦੇ ਹਨ। ਇਸ ਮੌਕੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਾਗਰੂਕ ਕਰੋ ਤੇ ਨਸ਼ਿਆਂ ਤੋਂ ਦੂਰ ਰਹੋ

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ: ਨਸ਼ਿਆਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਹਰ ਸਾਲ 26 ਜੂਨ ਨੂੰ ਦੁਨੀਆ ਭਰ ਵਿੱਚ ਮਨਾਇਆ ਜਾਂਦਾ ਹੈ। ਇਹ 26 ਜੂਨ 1989 ਨੂੰ ਸ਼ੁਰੂ ਹੋਇਆ ਸੀ। 7 ਦਸੰਬਰ 1987 ਨੂੰ, ਸੰਯੁਕਤ ਰਾਸ਼ਟਰ ਮਹਾਸਭਾ ਨੇ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਬਾਰੇ ਮਤਾ 42/112 ਦੇ ਤਹਿਤ ਪਾਸ ਕੀਤਾ ਸੀ।

ਇਹ ਵੀ ਪੜ੍ਹੋ: ਪਿੰਪਲਜ਼ ਦਾ ਇਲਾਜ ਕਰਨ ਲਈ 8 ਪ੍ਰਭਾਵਸ਼ਾਲੀ ਦਵਾਈਆਂ

ETV Bharat Logo

Copyright © 2024 Ushodaya Enterprises Pvt. Ltd., All Rights Reserved.