ETV Bharat / state

ਤਰਨਤਾਰਨ ਰੋਡ 'ਤੇ ਜਲੰਧਰ ਐਸਟੀਐਫ ਦੀ ਟੀਮ ਨੇ ਨਸ਼ਾ ਤਸਕਰ ਕੀਤੇ ਕਾਬੂ, ਪੁਲਿਸ ਤੇ ਤਸਕਰਾਂ ਵਿਚਾਲੇ ਹੋਈ ਫਾਇਰਿੰਗ

author img

By

Published : May 18, 2023, 5:14 PM IST

ਅੰਮ੍ਰਿਤਸਰ ਦੇ ਤਰਨਤਾਰਨ ਰੋਡ ਉੱਤੇ ਜਲੰਧਰ ਐਸਟੀਐਫ ਨੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਿਕ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਫਾਇਰਿੰਗ ਵੀ ਹੋਈ ਹੈ।

Jalandhar STF caught drug smugglers on Tarn Taran Road of Amritsar
ਅੰਮ੍ਰਿਤਸਰ ਦੇ ਤਰਨਤਾਰਨ ਰੋਡ ਉੱਤੇ ਜਲੰਧਰ ਐਸਟੀਐਫ ਦੀ ਟੀਮ ਨੇ ਨਸ਼ਾ ਤਸਕਰ ਕਾਬੂ ਕੀਤੇ ਨੇ, ਪੁਲਿਸ ਤੇ ਤਸਕਰਾਂ ਵਿਚਾਲੇ ਫਾਇਰਿੰਗ ਵੀ ਹੋਈ

ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਐਸਟੀਐੱਫ ਦੇ ਅਧਿਕਾਰੀ।

ਅੰਮ੍ਰਿਤਸਰ : ਜਲੰਧਰ ਐਸਟੀਐਫ ਦੀ ਟੀਮ ਨੇ ਤਰਨਤਾਰਨ ਰੋਡ ਉੱਤੇ ਕੀਤੀ ਗਈ ਨਾਕਾਬੰਦੀ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਕਾਬੂ ਹੈ। ਇਨ੍ਹਾਂ ਦਾ ਤੀਸਰਾ ਸਾਥੀ ਫਰਾਰ ਦੱਸਿਆ ਜਾ ਰਿਹਾ ਹੈ। ਐਸਟੀਐੱਫ ਅਧਿਕਾਰੀ ਹਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖਬਿਰ ਵੱਲੋਂ ਸੂਚਨਾ ਮਿਲੀ ਸੀ ਕਿ ਤਰਨਤਾਰਨ ਰੋਡ ਉੱਤੇ ਤਿੰਨ ਨਸ਼ਾ ਤਸਕਰ ਮੋਟਰਸਾਇਕਲ ਉੱਤੇ ਸਵਾਰ ਹੋ ਕੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਤਰਨਤਾਰਨ ਰੋਡ ਉੱਤੇ ਨਾਕਾਬੰਦੀ ਕੀਤੀ ਗਈ ਅਤੇ ਇਸ ਦੌਰਾਨ ਪੁਲਿਸ ਵੱਲੋਂ ਦੋ ਤਸਕਰਾਂ ਨੂੰ ਕਾਬੂ ਕੀਤਾ ਗਿਆ।

ਤੀਜਾ ਸਾਥੀ ਹੋਇਆ ਫਰਾਰ : ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਦਾ ਤੀਸਰਾ ਸਾਥੀ ਐਸਟੀਐੱਫ ਟੀਮ ਉੱਤੇ ਫਾਇਰਿੰਗ ਕਰਕੇ ਫਰਾਰ ਹੋ ਗਿਆ। ਐਸ ਟੀ ਐੱਫ ਅਧੀਕਾਰੀ ਨੇ ਦੱਸਿਆ ਕਿ ਇਨ੍ਹਾਂ ਕੋਲੋਂ ਇਕ ਪਿਸਤੌਲ ਅਤੇ 150 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਐਸ ਟੀ ਐੱਫ ਅਧੀਕਾਰੀ ਨੇ ਦੱਸਿਆ ਕਿ ਇਨ੍ਹਾਂ ਦੇ ਤੀਸਰੇ ਸਾਥੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਹ ਪਿਸਤੋਲ ਵੀ ਰਿਕਵਰ ਕੀਤਾ ਜਾਣਾ ਹਾਲੇ ਬਾਕੀ ਹੈ, ਜਿਸ ਰਾਹੀਂ ਉਨ੍ਹਾ ਉੱਤੇ ਫਾਇਰਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕੀਤੀ ਗਈ ਹੈ।

  1. ਸੀਐਮ ਮਾਨ ਨੇ ਪੀਪੀਬੀਆਈ ਦੇ ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ, ਕਿਹਾ- ਅਪਡੇਟਿਡ ਤੇ ਡਿਜੀਟਲ ਹੋਵੇਗੀ ਪੰਜਾਬ ਪੁਲਿਸ
  2. Sidhu Security Issue: ਸਿੱਧੂ ਦੀ ਸੁਰੱਖਿਆ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਕੋਰਟ ਨੂੰ ਸੌਂਪੀ ਸੀਲਬੰਦ ਰਿਵਿਊ ਰਿਪੋਰਟ, ਹੁਣ ਇਸ ਦਿਨ ਹੋਵੇਗੀ ਸੁਣਵਾਈ
  3. Thalassemia Bal Sewa Yojana: ਥੈਲੇਸੀਮੀਆ ਮਰੀਜ਼ ਨੂੰ ਬੋਨ ਮੈਰੋ ਲਈ ਸਰਕਾਰ ਦੇਵੇਗੀ 10 ਲੱਖ, ਜਾਣੋ, ਕਿਵੇਂ ਹੋਵੇਗਾ ਥੈਲੇਸੀਮੀਆ ਮਰੀਜ਼ਾਂ ਦਾ ਇਲਾਜ

ਯਾਦ ਰਹੇ ਕਿ ਪਿਛਲੇ ਮਹੀਨੇ ਮਾਹਿਲਪੁਰ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਸੀ। ਪੁਲਿਸ ਨੇ ਇਕ ਵਿਅਕਤੀ ਕੋਲੋ 100 ਗਰਾਮ ਹੈਰੋਇਨ, 270 ਨਸ਼ੀਲੀਆਂ ਗੋਲੀਆਂ, 55 ਨਸ਼ੀਲੇ ਟੀਕੇ ਅਤੇ ਪੰਜ ਹਜ਼ਾਰ ਦੀ ਡਰੱਗ ਮਨੀ ਸਮੇਤ 15 ਸਰਿੰਜਾਂ ਵੀ ਬਰਾਮਦ ਕੀਤੀਆਂ ਸਨ। ਪੁਲਿਸ ਨੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ਼ ਕਰ ਲਿਆ ਗਿਆ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.