ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਹੋਏ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ

author img

By

Published : Sep 20, 2021, 6:28 PM IST

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਹੋਏ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh, Jathedar of Akal Takht) ਪਾਕਿਸਤਾਨ (Pakistan) ਵਿੱਚ ਹੋਣ ਵਾਲੇ ਧਾਰਮਿਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਲਈ ਰਵਾਨਾ ਹੋਏ ਹੋ ਚੁੱਕੇ ਹਨ।

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh, Jathedar of Akal Takht) ਪਾਕਿਸਤਾਨ (Pakistan) ਵਿੱਚ ਹੋਣ ਵਾਲੇ ਧਾਰਮਿਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਲਈ ਰਵਾਨਾ ਹੋਏ ਹੋ ਚੁੱਕੇ ਹਨ। ਉੱਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਦਫ਼ਤਰ ਵਿੱਚ ਗੱਲਬਾਤ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਕਿਹਾ ਕਿ ਉਨ੍ਹਾਂ ਵੱਲੋਂ 9 ਮੈਂਬਰੀ ਟੀਮ ਪਾਕਿਸਤਾਨ ਰਵਾਨਾ ਹੋ ਰਹੀ ਹੈ ਅਤੇ ਉਨ੍ਹਾਂ ਵੱਲੋਂ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਨ ਤੋਂ ਬਾਅਦ ਇਹ ਜੱਥਾ ਵਾਪਸ ਪਰਤੇਗਾ।

ਉੱਥੇ ਹੀ ਉਨਾਂ ਨੇ ਦੱਸਿਆ ਕਿ ਉਹ ਪਾਕਿਸਤਾਨ ਦੇ ਨਨਕਾਣਾ ਸਾਹਿਬ ਪੰਜਾ ਸਾਹਿਬ (Nankana Sahib Punja Sahib of Pakistan) ਚੂਨਾ ਮੰਡੀ ਲਾਹੌਰ (Lahore) ਦੇ ਦਰਸ਼ਨ ਕਰਨਗੇ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਨੇ ਇਕ ਵਾਰ ਫਿਰ ਤੋਂ ਕਰਤਾਰਪੁਰ ਕੌਰੀਡੋਰ ਖੁੱਲ੍ਹਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੇ ਕਿਹਾ ਕਿ ਜੋ ਵੀ ਸਰਕਾਰ ਦੁਆਰਾ ਆਦੇਸ਼ ਦਿੱਤੇ ਜਾਣਗੇ। ਉਸ ਨੂੰ ਮੱਦੇਨਜ਼ਰ ਰੱਖਦੇ ਹੋਏ ਉਸ ਦੀ ਪਾਲਣਾ ਵੀ ਕੀਤੀ ਜਾਵੇਗੀ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਹੋਏ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ

ਪੱਤਰਕਾਰਾਂ ਦੁਆਰਾ ਸਵਾਲ ਪੁੱਛਣ ਤੇ ਉਨ੍ਹਾਂ ਜਵਾਬ ਦਿੰਦੇ ਹੋਏ ਕਿਹਾ ਕਿ ਉਹ ਪਾਕਿਸਤਾਨ (Pakistan) ਦੀ ਕਿਸੇ ਦੀ ਮੁਨੇਸ਼ਵਰ ਨਾਲ ਗੱਲਬਾਤ ਨਹੀਂ ਕਰਨਗੇ ਕਿਉਂਕਿ ਉਹ ਸਿਰਫ਼ ਪਾਕਿਸਤਾਨ (Pakistan) ਦੇ ਗੁਰਧਾਮਾਂ ਦੇ ਦਰਸ਼ਨ ਕਰਨ ਜਾ ਰਹੇ ਹਨ।

ਦੱਸ ਦੇਈਏ ਕਿ ਸਿੱਖ ਕੌਮ ਸਵੇਰੇ ਸ਼ਾਮ ਗੁਰੂ ਸਾਹਿਬਾਨਾਂ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕਰਦੀ ਹੈ ਕਿ ਉਨ੍ਹਾਂ ਨੂੰ ਸਾਰੇ ਹੀ ਸਿੱਖ ਗੁਰੂਧਾਮਾਂ ਦੇ ਦਰਸ਼ਨ ਕਰਵਾਏ ਜਾਣ। ਇਸ ਨੂੰ ਲੈ ਕੇ ਹਰ ਇੱਕ ਸਿੱਖ ਦੀ ਆਸ ਪਾਕਿਸਤਾਨ ਦੇ ਗੁਰਧਾਮਾਂ ਵਿੱਚ ਜ਼ਿਆਦਾ ਵੇਖਣ ਨੂੰ ਮਿਲਦੀ ਹੈ। ਜੇਕਰ ਗੱਲ ਕੀਤੀ ਜਾਵੇ ਧਾਰਮਿਕ ਪ੍ਰੋਗਰਾਮਾਂ ਦੀ 'ਤੇ ਇਸ ਵਾਰ ਧਾਰਮਿਕ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ (Jathedar Singh Sahib Giani Harpreet) 'ਤੇ ਮੁੱਖ ਤੌਰ ਤੇ ਪਹੁੰਚ ਰਹੇ ਹਨ।

ਇਹ ਵੀ ਪੜ੍ਹੋ: ਕਰਤਾਰਪੁਰ ਲਾਂਘੇ ਨੂੰ ਲੈ ਕੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਕੇਂਦਰ ਨੂੰ ਘੇਰਿਆ

ETV Bharat Logo

Copyright © 2024 Ushodaya Enterprises Pvt. Ltd., All Rights Reserved.