ETV Bharat / state

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਨੇ ਰਾਜਸਥਾਨ ਪੁਲਿਸ ਨੂੰ ਲਿਖਿਆ ਪੱਤਰ, ਕੀਤੀ ਖਾਸ ਅਪੀਲ

author img

By

Published : Aug 2, 2023, 1:20 PM IST

ਰਾਜਸਥਾਨ ਦੇ ਗੰਗਾਨਗਰ ਵਿੱਚ ਹੋਈ ਬੇਅਦਬੀ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਰਾਜਸਥਾਨ ਦੇ ਪੁਲਿਸ ਮੁਖੀ ਨੂੰ ਪੱਤਰ ਲਿਖ ਕੇ ਮਾਮਲੇ ਵਿੱਚ ਸਖ਼ਤ ਐਕਸ਼ਨ ਲੈਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਇਸ ਮਾਮਲੇ ਵਿੱਚ ਸਿੱਖਾਂ ਲਈ ਰਾਹਤ ਦੀ ਅਪੀਲ ਵੀ ਕੀਤੀ ਹੈ।

Giani Raghbir Singh wrote a letter
Giani Raghbir Singh wrote a letter

ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਖਾਸ ਅਪੀਲ ਕੀਤੀ

ਅੰਮ੍ਰਿਤਸਰ: ਦੇਸ਼ ਵਿੱਚ ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਸੇ ਤਰ੍ਹਾਂ ਹੀ ਦੇਸ਼ ਵਿੱਚ ਗੜਬੜੀ ਦਾ ਮਾਹੌਲ ਬਣ ਰਿਹਾ ਹੈ। ਇਸੇ ਤਹਿਤ ਹੀ ਰਾਜਸਥਾਨ ਦੇ ਗੰਗਾਨਗਰ ਵਿੱਚ ਹੋਈ ਬੇਅਦਬੀ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਰਾਜਸਥਾਨ ਦੇ ਪੁਲਿਸ ਮੁਖੀ ਨੂੰ ਪੱਤਰ ਲਿਖ ਕੇ ਵਿਰੋਧ ਦਰਜ ਕਰਵਾਇਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਇਸ ਮਾਮਲੇ ਵਿੱਚ ਸਿੱਖਾਂ ਲਈ ਰਾਹਤ ਦੀ ਅਪੀਲ ਵੀ ਕੀਤੀ ਹੈ।

ਜਥੇਦਾਰ ਨੇ ਪੱਤਰ ਲਿਖ ਕੇ ਵਿਰੋਧ ਦਰਜ ਕਰਵਾਇਆ: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਸ ਪਖੰਡੀ ਹੈਪੀ ਨਾਮੀ ਵਿਅਕਤੀ ਵੱਲੋਂ ਸਿੱਖ ਸੰਗਤਾਂ ਦੇ ਖਿਲਾਫ਼ ਕਾਰਵਾਈ ਕਰਦੇ ਹੋਏ ਪਰਚੇ ਦਰਜ ਕਰਵਾਏ ਗਏ ਸਨ, ਜਿਸ ਦੇ ਚੱਲਦੇ ਸਿੱਖ ਸੰਗਤਾਂ ਦੀਆਂ ਗ੍ਰਿਫ਼ਤਾਰੀਆਂ ਵੀ ਕੀਤੀਆਂ ਗਈਆਂ। ਹੁਣ ਫ਼ਿਰ 3 ਸਾਲ ਬਾਅਦ ਪ੍ਰਸ਼ਾਸਨ ਦੇ ਉੱਤੇ ਦਬਾਅ ਪਾਇਆ ਜਾ ਰਿਹਾ ਹੈ, ਕਿ ਗ਼ਲਤ ਤਰੀਕੇ ਦੇ ਨਾਲ ਗ੍ਰਿਫ਼ਤਾਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਜਿਸ ਕਰਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਸਬੰਧੀ ਰਾਜਸਥਾਨ ਦੇ ਪੁਲਿਸ ਮੁਖੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੱਤਰ ਲਿਖ ਕੇ ਵਿਰੋਧ ਦਰਜ ਕਰਵਾਇਆ ਗਿਆ।

ਪ੍ਰਸ਼ਾਸ਼ਨ ਨੂੰ ਵੀ ਅਪੀਲ: ਇਸ ਦੌਰਾਨ ਹੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਸੰਗਤਾਂ ਨੂੰ ਅਪੀਲ ਹੈ, ਕਿ ਜੋ ਹੈਪੀ ਨਾਂ ਦਾ ਪਖੰਡੀ ਹੈ, ਉਸਨੂੰ ਮੂੰਹ ਨਾਲ ਲਗਾਇਆ ਜਾਵੇ। ਉਹਨਾਂ ਕਿਹਾ ਕਿ ਪ੍ਰਸ਼ਾਸ਼ਨ ਨੂੰ ਵੀ ਅਪੀਲ ਕੀਤੀ ਜਾਂਦੀ ਹੈ, ਜੋ ਸਿੱਖ ਸੰਗਤਾਂ ਦੀਆਂ ਨਾਜ਼ਾਇਜ ਗ੍ਰਿਫ਼ਤਾਰੀਆਂ ਹੋ ਰਹੀਆਂ ਹਨ। ਉਹ ਗ੍ਰਿਫ਼ਤਾਰੀਆਂ ਬਿਲਕੁਲ ਨਾ ਕੀਤੀਆਂ ਜਾਣ ਤਾਂ ਜੋ ਮਾਹੌਲ ਖ਼ਰਾਬ ਹੋਣ ਤੋਂ ਬਚਾਇਆ ਜਾਵੇ।

ਮਾਮਲਾ ਕੀ ਸੀ ? ਇਸ ਦੌਰਾਨ ਹੀ ਸ਼੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਰਾਜਸਥਾਨ ਦੇ ਗੰਗਾਨਗਰ ਦੇ ਵਿੱਚ ਹੈਪੀ ਨਾਮੀ ਇੱਕ ਵਿਅਕਤੀ ਵੱਲੋਂ ਮੜੀਆਂ ਦੀ ਪੂਜਾ ਕਰਦਾ ਹੈ, ਉਸ ਥਾਂ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਸੀ। ਸਿੱਖ ਸੰਗਤਾਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਨੂੰ ਮੰਨਦੇ ਹੋਏ, ਉਸ ਥਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੁੱਕ ਕੇ ਲੈ ਆਉਂਦੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.